ਮੀਕਾ ਸਿੰਘ ਨੇ ਸਾਂਝਾ ਕੀਤਾ ਆਪਣੇ ਫਾਰਮ ਹਾਊਸ ਦਾ ਵੀਡੀਓ, ਘੋੜਿਆਂ ਨਾਲ ਲਾਡ ਲਡਾਉਂਦੇ ਆਏ ਨਜ਼ਰ

Saturday, Oct 02, 2021 - 09:42 AM (IST)

ਮੀਕਾ ਸਿੰਘ ਨੇ ਸਾਂਝਾ ਕੀਤਾ ਆਪਣੇ ਫਾਰਮ ਹਾਊਸ ਦਾ ਵੀਡੀਓ, ਘੋੜਿਆਂ ਨਾਲ ਲਾਡ ਲਡਾਉਂਦੇ ਆਏ ਨਜ਼ਰ

ਚੰਡੀਗੜ੍ਹ (ਬਿਊਰੋ) - ਪੰਜਾਬੀ ਗਾਇਕ ਮੀਕਾ ਸਿੰਘ ਅਕਸਰ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਵੀਡੀਓ ਸਾਂਝੇ ਕਰਦੇ ਰਹਿੰਦੇ ਹਨ। ਹਾਲ ਹੀ 'ਚ ਮੀਕਾ ਸਿੰਘ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਇੱਕ ਵੀਡੀਓ ਸਾਂਝਾ ਕੀਤਾ ਹੈ, ਜਿਸ 'ਚ ਉਹ ਆਪਣੇ ਫਾਰਮ ਹਾਊਸ 'ਚ ਨਜ਼ਰ ਆ ਰਹੇ ਹਨ। ਇਸ ਵੀਡੀਓ 'ਚ ਉਹ ਆਪਣੇ ਘੋੜਿਆਂ ਨਾਲ ਲਾਡ ਲਡਾਉਂਦੇ ਹੋਏ ਨਜ਼ਰ ਆ ਰਹੇ ਹਨ। ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਮੀਕਾ ਸਿੰਘ ਨੇ ਕੈਪਸ਼ਨ 'ਚ ਲਿਖਿਆ ਹੈ, ''ਘੋੜੇ ਦੀ ਸਵਾਰੀ ਕਰਨ ਤੋਂ ਪਹਿਲਾਂ, ਤੁਹਾਨੂੰ ਉਨ੍ਹਾਂ ਨੂੰ ਪਿਆਰ ਅਤੇ ਸਤਿਕਾਰ ਦੇਣਾ ਪਵੇਗਾ, ਉਹ ਵੀ ਸਮਝਦੇ ਹਨ। ਬਿਨਾਂ ਸ਼ਰਤ ਪਿਆਰ ਉਹ ਹੈ ਜੋ ਸਾਨੂੰ ਰੱਬ ਦੀ ਅਜਿਹੀ ਸੁੰਦਰ ਰਚਨਾ ਤੋਂ ਸਿੱਖਣਾ ਚਾਹੀਦਾ ਹੈ। ਮੈਂ ਉਨ੍ਹਾਂ ਨੂੰ ਬਹੁਤ ਘੱਟ ਮਿਲ ਸਕਦਾ ਹਾਂ ਪਰ ਜਦੋਂ ਵੀ ਅਸੀਂ ਮਿਲਦੇ ਹਾਂ, ਉਹ ਮੈਨੂੰ ਬਹੁਤ ਸਾਰਾ ਪਿਆਰ ਦਿੰਦਾ ਹਾਂ ਅਤੇ ਇਹ ਉਹ ਚੀਜ਼ ਹੈ, ਜੋ ਮੈਂ ਹਮੇਸ਼ਾਂ ਯਾਦ ਕਰਦਾ ਹਾਂ।''

PunjabKesari

ਦੱਸ ਦਈਏ ਕਿ ਮੀਕਾ ਸਿੰਘ ਵੱਲੋਂ ਸਾਂਝੀ ਕੀਤੀ ਗਈ ਇਸ ਵੀਡੀਓ ਨੂੰ ਲੋਕਾਂ ਵਲੋਂ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ ਅਤੇ ਪ੍ਰਸ਼ੰਸਕਾਂ ਵੱਲੋਂ ਵੀ ਇਸ 'ਤੇ ਲਗਾਤਾਰ ਕੁਮੈਂਟਸ ਕੀਤੇ ਜਾ ਰਹੇ ਹਨ। ਇਸ ਤੋਂ ਪਹਿਲਾਂ ਮੀਕਾ ਸਿੰਘ ਨੇ ਆਪਣੇ ਫਾਰਮ ਹਾਊਸ ਤੋਂ ਬਰਸਾਤ ਦਾ ਅਨੰਦ ਮਾਣਦੇ ਹੋਏ ਇੱਕ ਵੀਡੀਓ ਸਾਂਝਾ ਕੀਤਾ ਸੀ। ਇਹ ਵੀਡੀਓ ਵੀ ਗਾਇਕ ਦੇ ਪ੍ਰਸ਼ੰਸਕਾਂ ਵੱਲੋਂ ਪਸੰਦ ਕੀਤਾ ਜਾ ਰਿਹਾ ਹੈ।

 
 
 
 
 
 
 
 
 
 
 
 
 
 
 

A post shared by Mika Singh (@mikasingh)

ਦੱਸਣਯੋਗ ਹੈ ਕਿ ਮੀਕਾ ਸਿੰਘ ਬਾਲੀਵੁੱਡ ਤੇ ਪੰਜਾਬੀ ਸੰਗੀਤ ਜਗਤ ਨੂੰ ਕਈ ਹਿੱਟ ਗੀਤ ਦੇ ਚੁੱਕੇ ਹਨ। ਉਨ੍ਹਾਂ ਦਾ ਨਾਂ ਸਫ਼ਲ ਗਾਇਕਾਂ 'ਚ ਗਿਣਿਆ ਜਾਂਦਾ ਹੈ। ਇਸ ਤੋਂ ਇਲਾਵਾ ਮੀਕਾ ਸਿੰਘ ਸੋਸ਼ਲ ਮੀਡੀਆ 'ਤੇ ਵੀ ਕਾਫ਼ੀ ਸਰਗਰਮ ਰਹਿੰਦੇ ਹਨ। ਆਏ ਦਿਨ ਆਪਣੀਆਂ ਵੀਡੀਓਜ਼ ਤੇ ਤਸਵੀਰਾਂ ਪ੍ਰਸ਼ੰਸਕਾਂ ਨਾਲ ਸਾਂਝੀਆਂ ਕਰਦੇ ਰਹਿੰਦੇ ਹਨ। 

 
 
 
 
 
 
 
 
 
 
 
 
 
 
 

A post shared by Mika Singh (@mikasingh)

ਨੋਟ - ਮੀਕਾ ਸਿੰਘ ਦੀ ਇਸ ਖ਼ਬਰ 'ਤੇ ਤੁਹਾਡੀ ਕੀ ਹੈ ਪ੍ਰਤੀਕਿਰਿਆ, ਕੁਮੈਂਟ ਬਾਕਸ 'ਚ ਸਾਨੂੰ ਜ਼ਰੂਰ ਦੱਸੋ।
 


author

sunita

Content Editor

Related News