ਮਿਸ ਪੂਜਾ ਨੇ ਪੁੱਤਰ ਅਲਾਪ ਦੀ ਖੂਬਸੂਰਤ ਵੀਡੀਓ ਕੀਤੀ ਸਾਂਝੀ, ਹੋਈ ਵਾਇਰਲ

Friday, Dec 17, 2021 - 10:07 AM (IST)

ਮਿਸ ਪੂਜਾ ਨੇ ਪੁੱਤਰ ਅਲਾਪ ਦੀ ਖੂਬਸੂਰਤ ਵੀਡੀਓ ਕੀਤੀ ਸਾਂਝੀ, ਹੋਈ ਵਾਇਰਲ

ਚੰਡੀਗੜ੍ਹ- ਪੰਜਾਬੀ ਇੰਡਸਟਰੀ ਦੀ ਮਸ਼ਹੂਰ ਗਾਇਕਾ ਮਿਸ ਪੂਜਾ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ। ਇਸ ਸਾਲ ਮਾਂ ਬਣੀ ਮਿਸ ਪੂਜਾ ਆਪਣੇ ਪੁੱਤਰ ਅਲਾਪ ਦੇ ਨਾਲ ਖ਼ਾਸ ਸਮਾਂ ਬਿਤਾ ਰਹੀ ਹੈ। ਜਿਸ ਕਰਕੇ ਉਹ ਅਕਸਰ ਹੀ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਆਪਣੇ ਪੁੱਤਰ ਦੀਆਂ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ। ਇਸ ਵਾਰ ਮਿਸ ਪੂਜਾ ਨੇ ਪੁੱਤ ਦੀ ਇਕ ਕਿਊਟ ਜਿਹਾ ਵੀਡੀਓ ਪੋਸਟ ਕੀਤੀ ਹੈ।

PunjabKesari
ਇਸ ਵੀਡੀਓ 'ਚ ਅਲਾਪ ਕੁਝ ਲੱਭਦਾ ਹੋਇਆ ਨਜ਼ਰ ਆ ਰਿਹਾ ਹੈ। ਇਸ ਵੀਡੀਓ ਨੂੰ ਪੋਸਟ ਕਰਦੇ ਹੋਏ ਮਿਸ ਪੂਜਾ ਨੇ ਕੈਪਸ਼ਨ ‘ਚ ਦੱਸਿਆ ਹੈ ਕਿ ਅਲਾਪ ਮੋਬਾਇਲ ਫੋਨ ਲੱਭ ਰਿਹਾ ਹੈ। ਜਿਵੇਂ ਕਿ ਸਭ ਜਾਣਦੇ ਹੀ ਨੇ ਅੱਜ ਕੱਲ ਦੇ ਬੱਚੇ ਮੋਬਾਇਲ ਫੋਨ ਨਾਲ ਕਾਫੀ ਅਟੈਂਚ ਹਨ। ਬੱਚਿਆਂ ਨੂੰ ਮੋਬਾਇਲ ਫੋਨਾਂ ਦੀ ਸਾਰੀ ਏ.ਬੀ.ਸੀ ਪਤਾ ਹੈ। ਦਰਸ਼ਕਾਂ ਨੂੰ ਇਹ ਵੀਡੀਓ ਕਾਫੀ ਪਸੰਦ ਆ ਰਹੀ ਹੈ। ਵੱਡੀ ਗਿਣਤੀ ‘ਚ ਦਰਸ਼ਕ ਇਸ ਵੀਡੀਓ ਨੂੰ ਦੇਖ ਚੁੱਕੇ ਹਨ।

 
 
 
 
 
 
 
 
 
 
 
 
 
 
 

A post shared by Miss Pooja (@misspooja)


ਜੇ ਗੱਲ ਕਰੀਏ ਮਿਸ ਪੂਜਾ ਦੇ ਵਰਕ ਫਰੰਟ ਦੀ ਤਾਂ ਉਹ ਦੀ ਪੰਜਾਬੀ ਮਿਊਜ਼ਿਕ ਜਗਤ ਦੀ ਨਾਮੀ ਗਾਇਕਾ ਹੈ। ਉਨ੍ਹਾਂ ਨੇ ਪੰਜਾਬੀ ਸੰਗੀਤ ਜਗਤ ਨੂੰ ਕਈ ਸੁਪਰ ਹਿੱਟ ਗੀਤ ਦਿੱਤੇ ਹਨ। ਇਸੇ ਲਈ ਉਸ ਦੀ ਲੰਮੀ ਫੈਨ ਫਾਲੋਵਿੰਗ ਹੈ। ਮਿਸ ਪੂਜਾ ਨੇ ਆਪਣੀ ਗਾਇਕੀ ਨਾਲ ਗਿੰਨੀਜ਼ ਬੁੱਕ ਆਫ਼ ਰਿਕਾਰਡ ਵੀ ਆਪਣੇ ਨਾਂ ਦਰਜ ਕਰਵਾਇਆ ਹੈ । ਇਸ ਸਾਲ ਮਿਸ ਪੂਜਾ ਨੂੰ ਹਿੰਦੁਸਤਾਨ ਗੌਰਵ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ। ਉਹ ਆਪਣਾ ਨਵਾਂ ਗੀਤ ‘ਮੂੰਹ ਤੋੜ ਦੂੰਗੀ’ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਦੀ ਹੋਈ ਨਜ਼ਰ ਆ ਰਹੀ ਹੈ।


author

Aarti dhillon

Content Editor

Related News