ਮਿਸ ਪੂਜਾ ਨੇ ਪੁੱਤਰ ਅਲਾਪ ਨਾਲ ਸਾਂਝੀ ਕੀਤੀ ਖੂਬਸੂਰਤ ਵੀਡੀਓ, ਹੋਈ ਵਾਇਰਲ

11/21/2021 5:41:22 PM

ਚੰਡੀਗੜ੍ਹ- ਮਸ਼ਹੂਰ ਗਾਇਕਾ ਮਿਸ ਪੂਜਾ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਸਰਗਰਮ ਰਹਿੰਦੀ ਹੈ। ਹਾਲ ਹੀ ‘ਚ ਉਨ੍ਹਾਂ ਨੇ ਪਰਿਵਾਰ ਬਾਰੇ ਖੁਲਾਸਾ ਕਰਦੇ ਹੋਏ ਆਪਣੇ ਪਤੀ ਰੋਮੀ ਟਾਹਲੀ ਅਤੇ ਪੁੱਤਰ ਅਲਾਪ ਸਿੰਘ ਟਾਹਲੀ ਦੇ ਨਾਲ ਰੂਬਰੂ ਕਰਵਾਇਆ ਸੀ। ਕੁਝ ਦਿਨ ਪਹਿਲਾਂ ਹੀ ਉਨ੍ਹਾਂ ਨੇ ਇਕ ਵਾਰ ਫਿਰ ਤੋਂ ਆਪਣੇ ਪੁੱਤਰ ਅਲਾਪ ਦੇ ਨਾਲ ਪਿਆਰੀ ਜਿਹੀ ਵੀਡੀਓ ਸ਼ੇਅਰ ਕੀਤੀ ਹੈ।


ਜੀ ਹਾਂ ਇਹ ਵੀਡੀਓ ਉਸ ਸਮੇਂ ਦੀ ਹੈ ਜਦੋਂ ਮਿਸ ਪੂਜਾ ਆਪਣੇ ਪਰਿਵਾਰ ਦੇ ਨਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਗਈ ਸੀ। ਜੀ ਹਾਂ ਉਨ੍ਹਾਂ ਨੇ ਆਪਣੇ ਪੁੱਤਰ ਦੇ ਨਾਲ ਪੰਜਾਬ ਆ ਕੇ ਸਭ ਤੋਂ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ। ਇਹ ਵੀਡੀਓ ਉਨ੍ਹਾਂ ਨੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਉੱਤੇ ਪੋਸਟ ਕੀਤੀ।

 
 
 
 
 
 
 
 
 
 
 
 
 
 
 

A post shared by Miss Pooja (@misspooja)


ਜੇ ਗੱਲ ਕਰੀਏ ਮਿਸ ਪੂਜਾ ਦੀ ਤਾਂ ਉਹ ਪਿਛਲੇ ਇਕ ਦਹਾਕੇ ਤੋਂ ਪੰਜਾਬੀ ਮਿਊਜ਼ਿਕ ਇੰਡਸਟਰੀ ‘ਤੇ ਰਾਜ ਕਰਦੀ ਆ ਰਹੀ ਹੈ। ਉਸ ਦਾ ਹਰ ਗਾਣਾ ਹਿੱਟ ਹੁੰਦਾ ਹੈ। ਇਸੇ ਲਈ ਉਸ ਦੀ ਲੰਮੀ ਫੈਨ ਫਾਲੋਵਿੰਗ ਹੈ। ਮਿਸ ਪੂਜਾ ਨੇ ਆਪਣੀ ਗਾਇਕੀ ਨਾਲ ਗਿੰਨੀਜ਼ ਬੁੱਕ ਆਫ਼ ਰਿਕਾਰਡ 'ਚ ਵੀ ਆਪਣਾ ਨਾਂ ਦਰਜ ਕਰਵਾਇਆ ਹੈ। ਇਸ ਸਾਲ ਮਿਸ ਪੂਜਾ ਨੂੰ ਹਿੰਦੁਸਤਾਨ ਗੌਰਵ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ। ਮਿਸ ਪੂਜਾ ਜੋ ਕਿ ਬਿਜਨੈਸ ਵੂਮੈਨ  ਦੇ ਤੌਰ ‘ਤੇ ਕਈ ਹੋਰ ਕੰਮ ਸ਼ੁਰੂ ਕਰਨ ਜਾ ਰਹੀ ਹੈ। ਜਿਸ ਦੀ ਜਾਣਕਾਰੀ ਖੁਦ ਮਿਸ ਪੂਜਾ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ‘ਤੇ ਪੋਸਟ ਪਾ ਕੇ ਦਿੱਤੀ ਹੈ।


Aarti dhillon

Content Editor

Related News