ਪੁੱਤਰ ਨਾਲ ਮਿਸ ਪੂਜਾ ਨੇ ਸਾਂਝੀ ਕੀਤੀ ਕਿਊਟ ਵੀਡੀਓ, ਵਾਰ-ਵਾਰ ਦੇਖ ਰਹੇ ਨੇ ਲੋਕ

11/22/2021 10:52:31 AM

ਚੰਡੀਗੜ੍ਹ (ਬਿਊਰੋ)– ਪੰਜਾਬੀ ਗਾਇਕਾ ਮਿਸ ਪੂਜਾ ਸੋਸ਼ਲ ਮੀਡੀਆ ’ਤੇ ਕਾਫੀ ਸਰਗਰਮ ਰਹਿੰਦੀ ਹੈ। ਹਾਲ ਹੀ ’ਚ ਉਨ੍ਹਾਂ ਨੇ ਪਰਿਵਾਰ ਬਾਰੇ ਖ਼ੁਲਾਸਾ ਕਰਦਿਆਂ ਆਪਣੇ ਪਤੀ ਰੋਮੀ ਟਾਹਲੀ ਤੇ ਪੁੱਤਰ ਅਲਾਪ ਸਿੰਘ ਟਾਹਲੀ ਨੂੰ ਪ੍ਰਸ਼ੰਸਕਾਂ ਦੇ ਰੂ-ਬ-ਰੂ ਕਰਵਾਇਆ ਸੀ। ਬੀਤੇ ਦਿਨੀਂ ਮਿਸ ਪੂਜਾ ਨੇ ਇਕ ਵਾਰ ਫਿਰ ਤੋਂ ਆਪਣੇ ਪੁੱਤਰ ਅਲਾਪ ਨਾਲ ਪਿਆਰੀ ਜਿਹੀ ਵੀਡੀਓ ਸਾਂਝੀ ਕੀਤੀ ਹੈ।

ਜੀ ਹਾਂ, ਇਹ ਵੀਡੀਓ ਉਸ ਸਮੇਂ ਦੀ ਹੈ, ਜਦੋਂ ਮਿਸ ਪੂਜਾ ਆਪਣੇ ਪਰਿਵਾਰ ਨਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਗਈ ਸੀ। ਉਨ੍ਹਾਂ ਨੇ ਆਪਣੇ ਪੁੱਤਰ ਨਾਲ ਪੰਜਾਬ ਆ ਕੇ ਸਭ ਤੋਂ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ।

ਇਹ ਖ਼ਬਰ ਵੀ ਪੜ੍ਹੋ : ਅਦਾਕਾਰ ਦੀ ਪੰਜਾਬ ਤੇ ਮੁੰਬਈ ਪੁਲਸ ਨੂੰ ਅਪੀਲ, ‘ਕੰਗਨਾ ਰਣੌਤ ਨੂੰ ਹਿੰਸਾ ਫੈਲਾਉਣ ਲਈ ਭੇਜਿਆ ਜਾਵੇ ਜੇਲ੍ਹ’

ਇਹ ਵੀਡੀਓ ਉਨ੍ਹਾਂ ਨੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਾਂਝੀ ਕੀਤੀ ਹੈ।

ਦੱਸ ਦੇਈਏ ਕਿ ਮਿਸ ਪੂਜਾ ਪਿਛਲੇ ਇਕ ਦਹਾਕੇ ਤੋਂ ਪੰਜਾਬੀ ਮਿਊਜ਼ਿਕ ਇੰਡਸਟਰੀ ’ਤੇ ਰਾਜ ਕਰਦੀ ਆ ਰਹੀ ਹੈ। ਉਨ੍ਹਾਂ ਦਾ ਹਰ ਗਾਣਾ ਹਿੱਟ ਹੁੰਦਾ ਹੈ। ਇਸੇ ਲਈ ਉਸ ਦੀ ਲੰਮੀ ਫੈਨ ਫਾਲੋਇੰਗ ਹੈ। ਮਿਸ ਪੂਜਾ ਨੇ ਆਪਣੀ ਗਾਇਕੀ ਨਾਲ ਗਿੰਨੀਜ਼ ਬੁੱਕ ਆਫ਼ ਵਰਲਡ ਰਿਕਾਰਡ ’ਚ ਵੀ ਆਪਣਾ ਨਾਂ ਦਰਜ ਕਰਵਾਇਆ ਹੈ।

 
 
 
 
 
 
 
 
 
 
 
 
 
 
 
 

A post shared by Miss Pooja (@misspooja)

ਇਸ ਸਾਲ ਮਿਸ ਪੂਜਾ ਨੂੰ ਹਿੰਦੁਸਤਾਨ ਗੌਰਵ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ। ਮਿਸ ਪੂਜਾ ਬਿਜ਼ਨੈੱਸ ਵੂਮੈਨ ਦੇ ਤੌਰ ’ਤੇ ਕਈ ਹੋਰ ਕੰਮ ਸ਼ੁਰੂ ਕਰਨ ਜਾ ਰਹੀ ਹੈ, ਜਿਸ ਦੀ ਜਾਣਕਾਰੀ ਖ਼ੁਦ ਮਿਸ ਪੂਜਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ’ਤੇ ਦਿੱਤੀ ਹੈ।

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


Rahul Singh

Content Editor

Related News