ਮਿਸ ਪੂਜਾ ਨੇ ਪੁੱਤਰ ਦੀ ਬਰਫ ਨਾਲ ਖੇਡਦੇ ਹੋਏ ਸਾਂਝੀ ਕੀਤੀ ਵੀਡੀਓ
Wednesday, Mar 02, 2022 - 02:57 PM (IST)

ਚੰਡੀਗੜ੍ਹ- ਪਾਲੀਵੁੱਡ ਦੀ ਮਸ਼ਹੂਰ ਗਾਇਕਾ ਮਿਸ ਪੂਜਾ ਸੋਸ਼ਲ ਮੀਡੀਆ ਤੇ ਕਾਫੀ ਐਕਟਿਵ ਰਹਿੰਦੀ ਹੈ। ਉਹ ਆਏ ਦਿਨ ਪ੍ਰਸ਼ੰਸਕਾਂ ਦੇ ਨਾਲ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸਾਂਝੀਆਂ ਕਰਦੀ ਰਹਿੰਦੀ ਹੈ। ਹਾਲ 'ਚ ਮਿਸ ਪੂਜਾ ਨੇ ਆਪਣੇ ਪੁੱਤਰ ਦੀ ਇੱਕ ਵੀਡੀਓ ਸਾਂਝੀ ਕੀਤੀ ਹੈ। ਵੀਡੀਓ ‘ਚ ਗਾਇਕਾ ਦਾ ਪੁੱਤਰ ਬਰਫ ‘ਚ ਖੇਡਦਾ ਹੋਇਆ ਨਜ਼ਰ ਆ ਰਿਹਾ ਹੈ। ਉਸ ਦੇ ਪੁੱਤਰ ਦੀ ਇਹ ਵੀਡੀਓ ਖੂਬ ਵਾਇਰਲ ਹੋ ਰਹੀ ਹੈ।
ਤੁਹਾਨੂੰ ਦੱਸ ਦਈਏ ਕਿ ਕੁਝ ਮਹੀਨੇ ਪਹਿਲਾਂ ਹੀ ਮਿਸ ਪੂਜਾ ਨੇ ਆਪਣੇ ਪੁੱਤਰ ਦੇ ਜਨਮ ਦਾ ਖੁਲਾਸਾ ਕੀਤਾ ਸੀ। ਜਿਸ ਤੋਂ ਬਾਅਦ ਮਿਸ ਪੂਜਾ ਲਗਾਤਾਰ ਆਪਣੇ ਪੁੱਤਰ ਦੀਆਂ ਤਸਵੀਰਾਂ ਸਾਂਝੀਆਂ ਕਰਦੀ ਰਹਿੰਦੀ ਹੈ। ਮਿਸ ਪੂਜਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਸ ਨੇ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ।