ਗਾਇਕਾ ਮਿਸ ਪੂਜਾ ਦਾ ਪੁੱਤਰ ਹੋਇਆ ਛੇ ਮਹੀਨੇ ਦਾ, ਕੇਕ ਕੱਟ ਕੇ ਕੀਤਾ ਸੈਲੀਬ੍ਰੇਸ਼ਨ

11/25/2021 11:07:35 AM

ਚੰਡੀਗੜ੍ਹ (ਬਿਊਰੋ) - ਪੰਜਾਬੀ ਗਾਇਕਾ ਮਿਸ ਪੂਜਾ ਦਾ ਪੁੱਤਰ ਛੇ ਮਹੀਨੇ ਦਾ ਹੋ ਗਿਆ ਹੈ। ਇਸ ਮੌਕੇ 'ਤੇ ਮਿਸ ਪੂਜਾ ਨੇ ਆਪਣੀ ਇੰਸਟਾਗ੍ਰਾਮ ਸਟੋਰੀ 'ਚ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਇਨ੍ਹਾਂ ਤਸਵੀਰਾਂ 'ਚ ਮਿਸ ਪੂਜਾ ਦਾ ਪੁੱਤਰ ਨਾਲ ਨਜ਼ਰ ਆ ਰਿਹਾ ਹੈ । ਇਸ ਤੋਂ ਇਲਾਵਾ ਇੱਕ ਹੋਰ ਤਸਵੀਰ 'ਚ ਮਿਸ ਪੂਜਾ ਆਪਣੇ ਰਿਸ਼ਤੇਦਾਰਾਂ ਨਾਲ ਨਜ਼ਰ ਆ ਰਹੀ ਹੈ। ਇਨ੍ਹਾਂ ਤਸਵੀਰਾਂ ਨੂੰ ਸੋਸ਼ਲ ਮੀਡੀਆ 'ਤੇ ਲੋਕਾਂ ਵਲੋਂ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ। ਮਿਸ ਪੂਜਾ ਨੇ ਕੁਝ ਦਿਨ ਪਹਿਲਾਂ ਹੀ ਆਪਣੇ ਘਰ ਪੁੱਤਰ ਹੋਣ ਦੀ ਸੂਚਨਾ ਆਪਣੇ ਪ੍ਰਸ਼ੰਸਕਾਂ ਨਾਲ ਸ਼ੇਅਰ ਕੀਤੀ ਸੀ।

ਮਿਸ ਪੂਜਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਅਨੇਕਾਂ ਹੀ ਹਿੱਟ ਗੀਤ ਪੰਜਾਬੀ ਇੰਡਸਟਰੀ ਨੂੰ ਦਿੱਤੇ ਹਨ ਅਤੇ ਇਨ੍ਹਾਂ ਗੀਤਾਂ ਨੂੰ ਸਰੋਤਿਆਂ ਦਾ ਵੀ ਭਰਵਾਂ ਹੁੰਗਾਰਾ ਮਿਲ ਦਾ ਰਿਹਾ ਹੈ। ਮਿਸ ਪੂਜਾ ਲੰਮੇ ਸਮੇਂ ਤੋਂ ਇੰਡਸਟਰੀ 'ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤ ਦਿੰਦੇ ਆ ਰਹੇ ਹਨ । ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ਕਾਫੀ ਲੰਮੀ ਹੈ, ਜਿਸ 'ਚ 'ਝੋਨਾ' ਸਣੇ ਕਈ ਗੀਤ ਸ਼ਾਮਲ ਹਨ। 

ਦੱਸਣਯੋਗ ਹੈ ਕਿ ਮਿਸ ਪੂਜਾ ਦੇ ਨਾਂ ਸਭ ਤੋਂ ਵੱਧ ਗੀਤ ਗਾਉਣ ਦਾ ਰਿਕਾਰਡ ਵੀ ਦਰਜ ਹੈ। ਮਿਸ ਪੂਜਾ ਜਲਦ ਹੀ ਆਪਣੀ ਨਵੀਂ ਪਾਰੀ ਦੀ ਸ਼ੁਰੂਆਤ ਕਰਨ ਜਾ ਰਹੀ ਹੈ, ਜਿਸ ਦੀ ਜਾਣਕਾਰੀ ਉਨ੍ਹਾਂ ਨੇ ਕੁਝ ਦਿਨ ਪਹਿਲਾਂ ਇੱਕ ਪੋਸਟ ਪਾ ਕੇ ਦਿੱਤੀ ਸੀ। ਜਲਦ ਹੀ ਮਿਸ ਪੂਜਾ ਬਿਜਨੈਸ ਵੁਮੈਨ ਦੇ ਤੌਰ 'ਤੇ ਨਜ਼ਰ ਆਵੇਗੀ।

ਗਾਇਕੀ ਦੇ ਖੇਤਰ 'ਚ ਮੱਲਾਂ ਮਾਰਨ ਵਾਲੀ ਮਿਸ ਪੂਜਾ ਹੁਣ ਨਵੇਂ ਖੇਤਰ 'ਚ ਕਿੰਨਾ ਕੁ ਕਾਮਯਾਬ ਹੁੰਦੀ ਹੈ। ਇਹ ਵੇਖਣ ਵਾਲੀ ਗੱਲ ਹੋਵੇਗੀ। ਫ਼ਿਲਹਾਲ ਤਾਂ ਉਹ ਆਪਣੇ ਪੁੱਤਰ ਨੂੰ ਲੈ ਕੇ ਸੁਰਖੀਆਂ 'ਚ ਬਣੀ ਹੋਈ ਹੈ ਕਿਉਂਕਿ ਗਾਇਕਾ ਨੇ ਕਦੇ ਵੀ ਆਪਣੀ ਨਿੱਜੀ ਜ਼ਿੰਦਗੀ ਬਾਰੇ ਕੋਈ ਵੀ ਖੁਲਾਸਾ ਨਹੀਂ ਕੀਤਾ।

ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।

sunita

This news is Content Editor sunita