ਮਿਸ ਪੂਜਾ ਨੇ ਸਾਂਝੀ ਕੀਤੀ ਨੰਨ੍ਹੇ ਪੁੱਤਰ ਨਾਲ ਬਿਤਾਏ ਖੁਸ਼ਨੁਮਾ ਪਲਾਂ ਦੀ ਪਿਆਰੀ ਝਲਕ, ਵੇਖੋ ਵੀਡੀਓ

Saturday, Nov 06, 2021 - 10:57 AM (IST)

ਮਿਸ ਪੂਜਾ ਨੇ ਸਾਂਝੀ ਕੀਤੀ ਨੰਨ੍ਹੇ ਪੁੱਤਰ ਨਾਲ ਬਿਤਾਏ ਖੁਸ਼ਨੁਮਾ ਪਲਾਂ ਦੀ ਪਿਆਰੀ ਝਲਕ, ਵੇਖੋ ਵੀਡੀਓ

ਚੰਡੀਗੜ੍ਹ (ਬਿਊਰੋ) - ਪੰਜਾਬੀ ਗਾਇਕਾ ਮਿਸ ਪੂਜਾ ਜਿਨ੍ਹਾਂ ਨੇ ਕੁਝ ਦਿਨ ਪਹਿਲਾਂ ਹੀ ਆਪਣੇ ਪਰਿਵਾਰ ਨਾਲ ਰੁਬਰੂ ਕਰਵਾਇਆ ਹੈ। ਦੱਸ ਦਈਏ ਕਿ ਮਿਸ ਪੂਜਾ ਇੱਕ ਪੁੱਤਰ ਦੀ ਮਾਂ ਬਣ ਗਈ ਹੈ। ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ 'ਤੇ ਪੋਸਟ ਪਾ ਕੇ ਇਹ ਜਾਣਕਾਰੀ ਆਪਣੇ ਪ੍ਰਸ਼ੰਸਕਾਂ ਨਾਲ ਸ਼ੇਅਰ ਕੀਤੀ ਸੀ, ਜਿਸ ਤੋਂ ਬਾਅਦ ਕਲਾਕਾਰਾਂ ਤੋਂ ਲੈ ਕੇ ਫੈਨਜ਼ ਦੇ ਵਧਾਈ ਵਾਲੇ ਸੁਨੇਹਿਆਂ ਦਾ ਤਾਂਤਾ ਲੱਗਿਆ ਹੋਇਆ ਹੈ।

 
 
 
 
 
 
 
 
 
 
 
 
 
 
 

A post shared by Miss Pooja (@misspooja)

ਮਿਸ ਪੂਜਾ ਨੇ ਇੱਕ ਹੋਰ ਪਿਆਰੀ ਜਿਹੀ ਵੀਡੀਓ ਆਪਣੇ ਪੁੱਤਰ ਨਾਲ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀ ਹੈ। ਇਸ ਵੀਡੀਓ 'ਚ ਉਹ ਆਪਣੇ ਪੁੱਤਰ ਅਲਾਪ ਸਿੰਘ ਟਾਹਲੀ  ਨਾਲ ਨਜ਼ਰ ਆ ਰਹੀ ਹੈ। ਵੀਡੀਓ ਦੇ ਸ਼ੁਰੂ 'ਚ ਇੱਕ ਤਸਵੀਰ, ਜੋ ਕਿ ਅਲਾਪ ਦੇ ਜਨਮ ਸਮੇਂ ਦੀ ਹੈ ਉਹ ਦੇਖਣ ਨੂੰ ਮਿਲ ਰਹੀ ਹੈ। ਇਸ ਤੋਂ ਇਲਾਵਾ ਮਿਸ ਪੂਜਾ ਆਪਣੇ ਪੁੱਤਰ ਨਾਲ ਬਿਤਾਏ ਖੁਸ਼ਨੁਮਾ ਪਲ ਦੇਖਣ ਨੂੰ ਮਿਲ ਰਹੇ ਹਨ। ਪ੍ਰਸ਼ੰਸਕਾਂ ਨੂੰ ਇਹ ਵੀਡੀਓ ਕਾਫ਼ੀ ਪਸੰਦ ਆ ਰਿਹਾ ਹੈ।

 
 
 
 
 
 
 
 
 
 
 
 
 
 
 

A post shared by Miss Pooja (@misspooja)

ਦੱਸ ਦਈਏ ਮਿਸ ਪੂਜਾ ਦਾ ਵਿਆਹ ਰੋਮੀ ਟਾਹਲੀ ਨਾਲ ਹੋਇਆ ਹੈ। ਰੋਮੀ ਟਾਹਲੀ ਵੀ ਮਿਊਜ਼ਿਕ ਇੰਡਸਟਰੀ ਨਾਲ ਜੁੜੇ ਹੋਏ ਹਨ। ਦੋਵਾਂ ਨੇ ਆਪਣੇ ਪੁੱਤਰ ਦਾ ਨਾਂ ਅਲਾਪ ਸਿੰਘ ਟਾਹਲੀ ਰੱਖਿਆ ਹੈ। ਜੇ ਗੱਲ ਕਰੀਏ ਮਿਸ ਪੂਜਾ ਦੀ ਤਾਂ ਉਹ ਪਿਛਲੇ ਇੱਕ ਦਹਾਕੇ ਤੋਂ ਪੰਜਾਬੀ ਮਿਊਜ਼ਿਕ ਇੰਡਸਟਰੀ 'ਤੇ ਰਾਜ ਕਰਦੀ ਆ ਰਹੀ ਹੈ। ਉਸ ਦਾ ਹਰ ਗਾਣਾ ਹਿੱਟ ਹੁੰਦਾ ਹੈ । ਇਸੇ ਲਈ ਉਸ ਦੀ ਲੰਮੀ ਫੈਨ ਫਾਲੋਵਿੰਗ ਹੈ। ਮਿਸ ਪੂਜਾ ਨੇ ਆਪਣੀ ਗਾਇਕੀ ਨਾਲ ਗਿੰਨੀਜ਼ ਬੁੱਕ ਆਫ਼ ਰਿਕਾਰਡ ਵੀ ਆਪਣਾ ਨਾਂ ਦਰਜ ਕਰਵਾਇਆ ਹੈ। ਇਸ ਸਾਲ ਮਿਸ ਪੂਜਾ ਨੂੰ ਹਿੰਦੁਸਤਾਨ ਗੌਰਵ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ।

 
 
 
 
 
 
 
 
 
 
 
 
 
 
 

A post shared by Miss Pooja (@misspooja)

ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਪ੍ਰਤੀਕਿਰਿਆ, ਕੁਮੈਂਟ ਬਾਕਸ 'ਚ ਜ਼ਰੂਰ ਸਾਂਝੀ ਕਰੋ।


author

sunita

Content Editor

Related News