ਗਾਇਕਾ ਮਿਸ ਪੂਜਾ ਨੇ ਪਹਿਲੀ ਵਾਰ ਸਾਂਝੀ ਕੀਤੀ ਪੁੱਤਰ ਦੀ ਝਲਕ, ਲੱਗਾ ਵਧਾਈਆਂ ਦਾ ਤਾਂਤਾ

Monday, Nov 01, 2021 - 11:53 AM (IST)

ਗਾਇਕਾ ਮਿਸ ਪੂਜਾ ਨੇ ਪਹਿਲੀ ਵਾਰ ਸਾਂਝੀ ਕੀਤੀ ਪੁੱਤਰ ਦੀ ਝਲਕ, ਲੱਗਾ ਵਧਾਈਆਂ ਦਾ ਤਾਂਤਾ

ਚੰਡੀਗੜ੍ਹ (ਬਿਊਰੋ) : ਪੰਜਾਬੀ ਮਿਊਜ਼ਿਕ ਜਗਤ ਤੋਂ ਇਕ ਤੋਂ ਬਾਅਦ ਇਕ ਚੰਗੀਆਂ ਖ਼ਬਰਾਂ ਸੁਣਨ ਨੂੰ ਮਿਲ ਰਹੀਆਂ ਹਨ। ਬੀਤੇ ਕੁਝ ਦਿਨ ਪਹਿਲਾਂ ਪੰਜਾਬੀ ਗਾਇਕ ਤੇ ਅਦਾਕਾਰ ਰਣਜੀਤ ਬਾਵਾ ਦੇ ਘਰ ਪੁੱਤਰ ਨੇ ਜਨਮ ਲਿਆ। ਹੁਣ ਹਾਲ ਹੀ 'ਚ ਪੰਜਾਬੀ ਗਾਇਕਾ ਮਿਸ ਪੂਜਾ  ਮਾਂ ਬਣ ਗਈ ਹੈ। ਉਨ੍ਹਾਂ ਨੂੰ ਵੀ ਪਰਮਾਤਮਾ ਨੇ ਪੁੱਤਰ ਦੀ ਦਾਤ ਬਖ਼ਸ਼ੀ ਹੈ। ਆਪਣੀ ਖੁਸ਼ੀ ਉਨ੍ਹਾਂ ਨੇ ਆਪਣੇ ਪ੍ਰਸ਼ੰਸਕਾਂ ਨਾਲ ਸਾਂਝੀ ਕਰਦੇ ਹੋਏ ਸੋਸ਼ਲ ਮੀਡੀਆ 'ਤੇ 2 ਤਸਵੀਰਾਂ ਸ਼ੇਅਰ ਕੀਤੀਆਂ ਹਨ।

ਮਿਸ ਪੂਜਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਆਪਣੇ ਪੁੱਤਰ ਦੀ ਪਹਿਲੀ ਝਲਕ ਸਾਂਝੀ ਕੀਤੀ ਹੈ। ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕਰਦਿਆਂ ਮਿਸ ਪੂਜਾ ਨੇ ਕੈਪਸ਼ਨ 'ਚ ਲਿਖਿਆ, ''ਤੁਹਾਨੂੰ ਸਭ ਨੂੰ ਦੱਸਣ ਲਈ ਸਹੀ ਸਮੇਂ ਦੀ ਉਡੀਕ ਕਰ ਰਹੀ ਸੀ। Introducing our little angel , our life , our soul , our happiness , our life changer..AALAAP SINGH TAHLI ...  ਵਾਹਿਗੁਰੂ ਤੇਰਾ ਲੱਖ-ਲੱਖ ਸ਼ੁੱਕਰ ਏ ਇਸ ਅਨਮੋਲ ਦਾਤ ਲਈ 🙏🏻🙏🏻🙏🏻 ਤੁਹਾਡੇ ਸਾਰਿਆਂ ਦੀਆਂ ਅਸੀਸਾਂ ਚਾਹੀਦੀਆਂ ਹਨ ਮੇਰੇ ਸੋਹਣੇ ਪੁੱਤ ਵਾਸਤੇ..ਲਵ ਯੂ ਆਲ।''

PunjabKesari

ਮਿਸ ਪੂਜਾ ਨੇ ਵਾਹਿਗੁਰੂ ਜੀ ਦਾ ਸ਼ੁਕਰਾਨਾ ਕਰਦੇ ਹੋਏ ਸ੍ਰੀ ਹਰਿਮੰਦਰ ਸਾਹਿਬ ਵਿਖੇ ਆਪਣੇ ਪੁੱਤਰ ਅਤੇ ਆਪਣੇ ਪਤੀ ਨਾਲ ਮੱਥਾ ਟੇਕਿਆ। ਉਨ੍ਹਾਂ ਨੇ ਦੋ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਨ੍ਹਾਂ 'ਚੋਂ ਪਹਿਲੀ ਤਸਵੀਰ 'ਚ ਉਹ ਆਪਣੇ ਨੰਨ੍ਹੇ ਪੁੱਤਰ ਅਤੇ ਪਤੀ ਨਾਲ ਨਜ਼ਰ ਆ ਰਹੀ ਹੈ। ਦੂਜੀ ਤਸਵੀਰ 'ਚ ਮਿਸ ਪੂਜਾ ਨੇ ਆਪਣੇ ਲਾਡਲੇ ਪੁੱਤਰ ਨੂੰ ਗੋਦੀ 'ਚ ਚੁੱਕਿਆ ਹੋਇਆ। ਇਸ ਪੋਸਟ 'ਤੇ ਕਲਾਕਾਰਾਂ ਅਤੇ ਮੈਸੇਜਾਂ ਦੀ ਝੜੀ ਲਗਾ ਦਿੱਤੀ ਹੈ। ਗੁਰਲੇਜ਼ ਅਖਤਰ, ਨਿਸ਼ਾ ਬਾਨੋ, ਕੌਰ ਬੀ, ਨਵਰਾਜ ਹੰਸ, ਸ਼ਿਵਜੋਤ ਅਤੇ ਕਈ ਹੋਰ ਕਲਾਕਾਰਾਂ ਨੇ ਕੁਮੈਂਟ ਕਰਕੇ ਮਿਸ ਪੂਜਾ ਅਤੇ ਰੋਮੀ ਟਾਹਲੀ ਨੂੰ ਵਧਾਈ ਦਿੱਤੀ ਹੈ। 

PunjabKesari

ਜੇ ਗੱਲ ਕਰੀਏ ਮਿਸ ਪੂਜਾ ਦੀ ਤਾਂ ਉਹ ਪਿਛਲੇ ਇੱਕ ਦਹਾਕੇ ਤੋਂ ਪੰਜਾਬੀ ਮਿਊਜ਼ਿਕ ਇੰਡਸਟਰੀ 'ਤੇ ਰਾਜ ਕਰਦੀ ਆ ਰਹੀ ਹੈ। ਉਨ੍ਹਾਂ ਦਾ ਹਰ ਗਾਣਾ ਹਿੱਟ ਹੁੰਦਾ ਹੈ। ਇਸੇ ਲਈ ਮਿਸ ਪੂਜਾ ਦੀ ਲੰਮੀ ਫੈਨ ਫਾਲੋਵਿੰਗ ਹੈ। ਮਿਸ ਪੂਜਾ ਨੇ ਆਪਣੀ ਗਾਇਕੀ ਨਾਲ ਗਿੰਨੀਜ਼ ਬੁੱਕ ਆਫ਼ ਰਿਕਾਰਡ ਵੀ ਆਪਣਾ ਨਾਂ ਦਰਜ ਕਰਵਾਇਆ ਹੈ। ਇਸ ਸਾਲ ਮਿਸ ਪੂਜਾ ਨੂੰ ਹਿੰਦੁਸਤਾਨ ਗੌਰਵ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ।

ਨੋਟ - ਮਿਸ ਪੂਜਾ ਦੀ ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।


author

sunita

Content Editor

Related News