ਅਦਾਕਾਰ Mithun Chakraborty ਨੂੰ ਮਿਲੇਗਾ 'ਦਾਦਾ ਸਾਹਿਬ ਫਾਲਕੇ ਐਵਾਰਡ'

Monday, Sep 30, 2024 - 10:09 AM (IST)

ਮੁੰਬਈ- ਮਸ਼ਹੂਰ ਅਤੇ ਦਿੱਗਜ ਬਾਲੀਵੁੱਡ ਅਦਾਕਾਰ ਮਿਥੁਨ ਚੱਕਰਵਰਤੀ ਨੂੰ 'ਦਾਦਾ ਸਾਹਿਬ ਫਾਲਕੇ ਐਵਾਰਡ' ਨਾਲ ਸਨਮਾਨਿਤ ਕੀਤਾ ਜਾਵੇਗਾ। ਮਿਥੁਨ ਦਾ ਸਿਨੇਮਾ ਵਿੱਚ ਉਨ੍ਹਾਂ ਦੇ ਯੋਗਦਾਨ ਲਈ ਇਸ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾਵੇਗਾ। ਜੀ ਹਾਂ, ਇਹ ਜਾਣਕਾਰੀ ਕਿਸੇ ਹੋਰ ਨੇ ਨਹੀਂ ਸਗੋਂ ਕੇਂਦਰੀ ਮੰਤਰੀ ਅਸ਼ਵਨੀ ਵੈਸ਼ਨਵ ਨੇ ਖੁਦ ਟਵੀਟ ਕਰਕੇ ਦਿੱਤੀ ਹੈ। ਜਿਵੇਂ ਹੀ ਪ੍ਰਸ਼ੰਸਕਾਂ ਨੂੰ ਇਹ ਖਬਰ ਮਿਲੀ ਤਾਂ ਹਰ ਕੋਈ ਖੁਸ਼ੀ ਨਾਲ ਝੂਮ ਉੱਠਿਆ। ਜ਼ਿਕਰਯੋਗ ਹੈ ਕਿ ਮਿਥੁਨ ਦਾ ਨੇ ਹਮੇਸ਼ਾ ਹੀ ਆਪਣੀ ਅਦਾਕਾਰੀ ਨਾਲ ਲੋਕਾਂ ਦੇ ਦਿਲਾਂ 'ਚ ਖਾਸ ਜਗ੍ਹਾ ਬਣਾਈ ਰੱਖੀ ਹੈ।
 


Priyanka

Content Editor

Related News