‘ਮਿੱਤਰਾਂ ਦਾ ਨਾਂ ਚੱਲਦਾ’ ਫ਼ਿਲਮ ਦੇ ਗੀਤ ‘ਚੰਬਾ’ ਨੂੰ ਮਿਲਿਆ ਭਰਵਾਂ ਹੁੰਗਾਰਾ (ਵੀਡੀਓ)

Sunday, Mar 05, 2023 - 05:11 PM (IST)

‘ਮਿੱਤਰਾਂ ਦਾ ਨਾਂ ਚੱਲਦਾ’ ਫ਼ਿਲਮ ਦੇ ਗੀਤ ‘ਚੰਬਾ’ ਨੂੰ ਮਿਲਿਆ ਭਰਵਾਂ ਹੁੰਗਾਰਾ (ਵੀਡੀਓ)

ਜਲੰਧਰ (ਬਿਊਰੋ)– ਦੇਸੀ ਰੌਕਸਟਾਰ ਗਿੱਪੀ ਗਰੇਵਾਲ ਤੇ ਤਾਨੀਆ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਫ਼ਿਲਮ ‘ਮਿੱਤਰਾਂ ਦਾ ਨਾਂ ਚੱਲਦਾ’ ਨੂੰ ਲੈ ਕੇ ਕਾਫ਼ੀ ਸੁਰਖ਼ੀਆਂ ਬਟੋਰ ਰਹੇ ਹਨ। ਇਹ ਫ਼ਿਲਮ 8 ਮਾਰਚ ਨੂੰ ਦੁਨੀਆ ਭਰ ’ਚ ਰਿਲੀਜ਼ ਹੋ ਰਹੀ ਹੈ।

ਹਾਲ ਹੀ ’ਚ ਫ਼ਿਲਮ ‘ਮਿੱਤਰਾਂ ਦਾ ਨਾਂ ਚੱਲਦਾ’ ਫ਼ਿਲਮ ਦਾ ਗੀਤ ‘ਚੰਬਾ’ ਰਿਲੀਜ਼ ਹੋਇਆ, ਜਿਸ ਨੂੰ ਗਾਇਕਾ ਗੁਰਲੇਜ ਅਖ਼ਤਰ ਨੇ ਆਪਣੇ ਸੁਰਾਂ ਨਾਲ ਸਜਾਇਆ ਹੈ। ਇਸ ਗੀਤ ਨੂੰ ਤਾਨੀਆ, ਰਾਜ ਸ਼ੋਕਰ ਤੇ ਰੇਣੂ ਕੌਸ਼ਲ ’ਤੇ ਫ਼ਿਲਮਾਇਆ ਗਿਆ ਹੈ। ਗੀਤ ’ਚ ਤਿੰਨਾਂ ਦਾ ਮਸਤੀ ਭਰਿਆ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ, ਜਿਸ ਨੂੰ ਯੂਟਿਊਬ ’ਤੇ 3.2 ਮਿਲੀਅਨ ਤੋਂ ਵੱਧ ਵਾਰ ਦੇਖਿਆ ਜਾ ਚੁੱਕਾ ਹੈ।

ਇਹ ਖ਼ਬਰ ਵੀ ਪੜ੍ਹੋ : ਕਰਨ ਔਜਲਾ ਤੇ ਪਲਕ ਬੱਝੇ ਵਿਆਹ ਦੇ ਬੰਧਨ ’ਚ, ਦੇਖੋ ਨਵੀਂ ਵਿਆਹੀ ਜੋੜੀ ਦੀਆਂ ਤਸਵੀਰਾਂ

ਦੱਸ ਦੇਈਏ ਕਿ ਫ਼ਿਲਮ ’ਚ ਗਿੱਪੀ ਗਰੇਵਾਲ, ਰੇਣੂ ਕੌਸ਼ਲ, ਸ਼ਵੇਤਾ ਤਿਵਾੜੀ, ਅਨੀਤਾ ਦੇਵਗਨ, ਨਿਰਮਲ ਰਿਸ਼ੀ ਤੇ ਹਰਦੀਪ ਗਿੱਲ ਵੀ ਅਹਿਮ ਭੂਮਿਕਾ ਨਿਭਾਅ ਰਹੇ ਹਨ। ਫ਼ਿਲਮ ਨੂੰ ਪੰਕਜ ਬੱਤਰਾ ਨੇ ਡਾਇਰੈਕਟ ਕੀਤਾ ਹੈ, ਜਿਸ ਦੀ ਕਹਾਣੀ ਰਾਕੇਸ਼ ਧਵਨ ਵਲੋਂ ਲਿਖੀ ਗਈ ਹੈ।

ਫ਼ਿਲਮ ਦੁਨੀਆ ਭਰ ’ਚ ਜ਼ੀ ਸਟੂਡੀਓਜ਼ ਤੇ ਪੰਕਜ ਬੱਤਰਾ ਫਿਲਮਜ਼ ਦੇ ਬੈਨਰ ਹੇਠ 8 ਮਾਰਚ, 2023 ਨੂੰ ਰਿਲੀਜ਼ ਹੋਣ ਜਾ ਰਹੀ ਹੈ।

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


author

Rahul Singh

Content Editor

Related News