ਫ਼ਿਲਮ‘ਮਿੱਤਰਾਂ ਦਾ ਨਾਂ ਚੱਲਦਾ’ਦਾ ਰੋਮਾਂਟਿਕ ਗੀਤ ‘ਢੋਲਾ’ ਬਣਿਆ ਲੋਕਾਂ ਦੀ ਪਹਿਲੀ ਪਸੰਦ (ਵੀਡੀਓ)

02/20/2023 12:22:50 PM

ਜਲੰਧਰ (ਬਿਊਰੋ) - ਅਦਾਕਾਰ ਤੇ ਗਾਇਕ ਗਿੱਪੀ ਗਰੇਵਾਲ ਇਨ੍ਹੀਂ ਦਿਨੀਂ ਖ਼ੂਬ ਚਰਚਾ ’ਚ ਬਣੇ ਹੋਏ ਹਨ। ਗਿੱਪੀ ਗਰੇਵਾਲ ਦੀ ਫ਼ਿਲਮ ‘ਮਿੱਤਰਾਂ ਦਾ ਨਾਂ ਚੱਲਦਾ’ 8 ਮਾਰਚ ਨੂੰ ਸਿਨੇਮਾਘਰਾਂ ’ਚ ਦਸਤਕ ਦੇਣ ਜਾ ਰਹੀ ਹੈ। ਇਸ ਫ਼ਿਲਮ ’ਚ ਗਿੱਪੀ ਤੇ ਤਾਨੀਆ ਇਕੱਠੇ ਕੰਮ ਕਰਨ ਜਾ ਰਹੇ ਹਨ।

ਹੁਣ ਇਸ ਫ਼ਿਲਮ ਦਾ ਇਕ ਹੋਰ ਨਵਾਂ ਗੀਤ ਰਿਲੀਜ਼ ਹੋ ਗਿਆ ਹੈ, ਜਿਸ ਦਾ ਨਾਂ ‘ਢੋਲਾ’ ਹੈ। ਇਸ ਗੀਤ ਨੂੰ ਲੋਕਾਂ ਵਲੋਂ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ ਰਿਲੀਜ਼ ਹੁੰਦੇ ਹੀ ਇਹ ਗੀਤ ਟਰੈਂਡਿੰਗ 'ਚ ਛਾਇਆ ਹੋਇਆ ਹੈ। ਇਸ ਗੀਤ ਨੂੰ ਬਾਲੀਵੁੱਡ ਗਾਇਕ ਰਾਹਤ ਫਤਿਹ ਅਲੀ ਖ਼ਾਨ ਨੇ ਆਪਣੇ ਸੁਰਾਂ ਨਾਲ ਸਜਾਇਆ ਹੈ। ਇਸ ਗੀਤ ਨੂੰ ਜੈੱਮ ਟਿਊਨਜ਼ ਪੰਜਾਬੀ ਦੇ ਬੈਨਰ ਹੇਠ ਰਿਲੀਜ਼ ਕੀਤਾ ਗਿਆ ਹੈ। ਇਸ ਗੀਤ ’ਚ ਗਿੱਪੀ ਤੇ ਤਾਨੀਆ ਦੀ ਰੋਮਾਂਟਿਕ ਕੈਮਿਸਟਰੀ ਦੇਖਣ ਨੂੰ ਮਿਲ ਰਹੀ ਹੈ।

ਦੱਸਣਯੋਗ ਹੈ ਕਿ ਫ਼ਿਲਮ ’ਚ ਬੇਹੱਦ ਸੰਵੇਦਨਸ਼ੀਲ ਸਮਾਜਿਕ ਮੁੱਦੇ ਨੂੰ ਪੇਸ਼ ਕੀਤਾ ਗਿਆ ਹੈ। ਫ਼ਿਲਮ ਦੀ ਕਹਾਣੀ, ਸਕ੍ਰੀਨਪਲੇਅ ਤੇ ਡਾਇਲਾਗਸ ਰਾਕੇਸ਼ ਧਵਨ ਨੇ ਲਿਖੇ ਹਨ, ਜਦ ਕਿ ਇਸ ਨੂੰ ਪੰਕਜ ਬੱਤਰਾ ਨੇ ਡਾਇਰੈਕਟ ਕੀਤਾ ਹੈ। ਫ਼ਿਲਮ ਨੂੰ ਜ਼ੀ ਸਟੂਡੀਓਜ਼ ਤੇ ਪੰਕਜ ਬੱਤਰਾ ਫ਼ਿਲਮਜ਼ ਦੇ ਸਾਂਝੇ ਮੇਲ ਨਾਲ ਬਣਾਇਆ ਗਿਆ ਹੈ।


ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


sunita

Content Editor

Related News