ਰਾਹਤ ਫਤਿਹ ਅਲੀ ਖਾਨ ਦੀ ਅਵਾਜ਼ ''ਚ ਫ਼ਿਲਮ ''ਮਿੱਤਰਾਂ ਦਾ ਨਾਂ ਚੱਲਦਾ'' ਦਾ ਰੋਮਾਂਟਿਕ ਗੀਤ ''ਢੋਲਾ'' ਰਿਲੀਜ਼

02/18/2023 9:07:19 AM

ਜਲੰਧਰ (ਬਿਊਰੋ) : ਅਦਾਕਾਰ ਤੇ ਗਾਇਕ ਗਿੱਪੀ ਗਰੇਵਾਲ ਇੰਨੀਂ ਦਿਨੀਂ ਖੂਬ ਲਾਈਮਲਾਈਟ 'ਚ ਬਣੇ ਹੋਏ ਹਨ। ਗਿੱਪੀ ਗਰੇਵਾਲ ਦੀ ਫ਼ਿਲਮ 'ਮਿੱਤਰਾਂ ਦਾ ਨਾਂ ਚੱਲਦਾ' 8 ਮਾਰਚ ਨੂੰ ਸਿਨੇਮਾਘਰਾਂ 'ਚ ਦਸਤਕ ਦੇਣ ਜਾ ਰਹੀ ਹੈ। ਇਸ ਫ਼ਿਲਮ 'ਚ ਗਿੱਪੀ ਤੇ ਤਾਨੀਆ ਇਕੱਠੇ ਕੰਮ ਕਰਨ ਜਾ ਰਹੇ ਹਨ। 

ਹੁਣ ਇਸ ਫ਼ਿਲਮ ਦਾ ਇੱਕ ਹੋਰ ਨਵਾਂ ਗੀਤ ਰਿਲੀਜ਼ ਹੋ ਗਿਆ ਹੈ, ਜਿਸ ਦਾ ਨਾਂ 'ਢੋਲਾ' ਹੈ। ਇਸ ਗੀਤ ਨੂੰ ਬਾਲੀਵੁੱਡ ਗਾਇਕ ਰਾਹਤ ਫਤਿਹ ਅਲੀ ਖ਼ਾਨ ਨੇ ਆਪਣੇ ਸੁਰਾਂ ਦੇ ਨਾਲ ਸਜਾਇਆ ਹੈ। ਇਸ ਗੀਤ ਨੂੰ ਜੈਮ ਟਿਊਨਜ਼ ਪੰਜਾਬੀ ਦੇ ਬੈਨਰ ਹੇਠ ਰਿਲੀਜ਼ ਕੀਤਾ ਗਿਆ ਹੈ। ਇਸ ਗੀਤ 'ਚ ਗਿੱਪੀ ਤੇ ਤਾਨੀਆ ਦੀ ਰੋਮਾਂਟਿਕ ਕੈਮਿਸਟਰੀ ਦੇਖਣ ਨੂੰ ਮਿਲ ਰਹੀ ਹੈ। ਗਿੱਪੀ ਇਸ ਗੀਤ 'ਚ ਤਾਨੀਆ ਦੇ ਖਿਆਲਾਂ 'ਚ ਗੁਆਚੇ ਨਜ਼ਰ ਆਉਂਦੇ ਹਨ। ਇਹ ਗੀਤ ਦਰਸ਼ਕਾਂ ਨੂੰ ਪਸੰਦ ਆ ਰਿਹਾ ਹੈ।


ਦੱਸਣਯੋਗ ਹੈ ਕਿ ਫ਼ਿਲਮ 'ਮਿੱਤਰਾਂ ਦਾ ਨਾਂ ਚੱਲਦਾ' 8 ਮਾਰਚ 2023 ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਣ ਜਾ ਰਹੀ ਹੈ। ਇਸ ਫ਼ਿਲਮ 'ਚ ਬੇਹੱਦ ਸੰਵੇਦਨਸ਼ੀਲ ਸਮਾਜਕ ਮੁੱਦੇ ਨੂੰ ਪੇਸ਼ ਕੀਤਾ ਗਿਆ ਹੈ। ਫ਼ਿਲਮ ਦੀ ਕਹਾਣੀ 4 ਕੁੜੀਆਂ ਦੇ ਆਲੇ ਦੁਆਲੇ ਘੁੰਮਦੀ ਹੈ, ਜੋ ਦੂਰ-ਦੂਰ ਤੋਂ ਆਪੋ ਆਪਣੇ ਘਰ ਛੱਡ ਕੇ ਬਾਹਰ ਨੌਕਰੀ ਕਰਨ ਲਈ ਆਈਆਂ ਹਨ ਪਰ ਇੱਥੇ ਮਰਦ ਪ੍ਰਧਾਨ ਸਮਾਜ 'ਚ ਉਨ੍ਹਾਂ ਨੂੰ ਆਪਣੀ ਜਗ੍ਹਾ ਬਣਾਉਣ ਲਈ ਕਿਸ ਤਰ੍ਹਾਂ ਦਾ ਸੰਘਰਸ਼ ਕਰਨਾ ਪੈਂਦਾ ਹੈ ਅਤੇ ਇਸ ਦਾ ਕੀ ਨਤੀਜਾ ਨਿਕਲਦਾ ਹੈ। ਇਹ ਫ਼ਿਲਮ ਦੇਖਣ ਤੋਂ ਬਾਅਦ ਹੀ ਪਤਾ ਲੱਗੇਗਾ।


ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।
 


sunita

Content Editor

Related News