ਜ਼ੀ5 ’ਤੇ ਰਿਲੀਜ਼ ਹੋਈ ਗਿੱਪੀ ਗਰੇਵਾਲ ਦੀ ਫ਼ਿਲਮ ‘ਮਿੱਤਰਾਂ ਦਾ ਨਾਂ ਚੱਲਦਾ’

Saturday, Apr 15, 2023 - 05:22 PM (IST)

ਜ਼ੀ5 ’ਤੇ ਰਿਲੀਜ਼ ਹੋਈ ਗਿੱਪੀ ਗਰੇਵਾਲ ਦੀ ਫ਼ਿਲਮ ‘ਮਿੱਤਰਾਂ ਦਾ ਨਾਂ ਚੱਲਦਾ’

ਚੰਡੀਗੜ੍ਹ (ਬਿਊਰੋ)– ਸਿਨੇਮਾਘਰਾਂ ’ਚ ਧਮਾਲ ਮਚਾਉਣ ਤੋਂ ਬਾਅਦ ਪੰਜਾਬੀ ਫ਼ਿਲਮ ‘ਮਿੱਤਰਾਂ ਦਾ ਨਾਂ ਚੱਲਦਾ’ ਓ. ਟੀ. ਟੀ. ’ਤੇ ਰਿਲੀਜ਼ ਹੋ ਗਈ ਹੈ। ਇਹ ਫ਼ਿਲਮ ਤੁਸੀਂ ਆਪਣੇ ਪਰਿਵਾਰ ਨਾਲ ਜ਼ੀ5 ’ਤੇ ਦੇਖ ਸਕਦੇ ਹੋ।

ਫ਼ਿਲਮ ’ਚ ਗਿੱਪੀ ਗਰੇਵਾਲ, ਤਾਨੀਆ, ਰਾਜ ਸ਼ੋਕਰ, ਰੇਣੂ ਕੌਸ਼ਲ, ਸ਼ਵੇਤਾ ਤਿਵਾਰੀ ਤੇ ਆਰਚੀ ਸਚਦੇਵਾ ਮੁੱਖ ਭੂਮਿਕਾ ਨਿਭਾਅ ਰਹੇ ਹਨ। ਫ਼ਿਲਮ ’ਚ ਗਿੱਪੀ ਗਰੇਵਾਲ ਇਕ ਅਜਿਹੇ ਸ਼ਖ਼ਸ ਦੀ ਭੂਮਿਕਾ ਨਿਭਾਅ ਰਹੇ ਹਨ, ਜੋ ਚੰਗੀ ਤਰ੍ਹਾਂ ਬੋਲ ਵੀ ਨਹੀਂ ਸਕਦਾ।

ਇਹ ਖ਼ਬਰ ਵੀ ਪੜ੍ਹੋ : ਕਰਨ ਜੌਹਰ ਦੀ ‘ਕੰਮ ਨਾ ਦੇਣ’ ਵਾਲੀ ਵੀਡੀਓ ’ਤੇ ਕੰਗਨਾ ਰਣੌਤ ਦੀ ਪ੍ਰਤੀਕਿਰਿਆ, ‘‘ਚਾਚਾ ਚੌਧਰੀ ਜਦੋਂ ਮੈਂ...’’

ਹਾਲਾਂਕਿ ਚਾਰ ਕੁੜੀਆਂ, ਜੋ ਕਤਲ ਦੇ ਇਲਜ਼ਾਮ ’ਚ ਘਿਰੀਆਂ ਹੁੰਦੀਆਂ ਹਨ, ਉਨ੍ਹਾਂ ਲਈ ਵੱਡੀ ਵਕੀਲ ਨਾਲ ਭਿੜ ਜਾਂਦਾ ਹੈ ਤੇ ਉਨ੍ਹਾਂ ਨੂੰ ਇਨਸਾਫ਼ ਦਿਵਾਉਣ ਦੀ ਠਾਣ ਲੈਂਦਾ ਹੈ।

ਦੱਸ ਦੇਈਏ ਕਿ ਜ਼ੀ ਸਟੂਡੀਓਜ਼ ਤੇ ਪੰਕਜ ਬਤਰਾ ਫ਼ਿਲਮਜ਼ ਵਲੋਂ ‘ਮਿੱਤਰਾਂ ਦਾ ਨਾਂ ਚੱਲਦਾ’ ਨੂੰ ਪ੍ਰੋਡਿਊਸ ਕੀਤਾ ਗਿਆ ਹੈ। ਇਸ ਫ਼ਿਲਮ ਨੂੰ ਪੰਕਜ ਬਤਰਾ ਨੇ ਡਾਇਰੈਕਟ ਕੀਤਾ ਹੈ।

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


author

Rahul Singh

Content Editor

Related News