ਦੁਨੀਆ ਭਰ ''ਚ ਰਿਲੀਜ਼ ਹੋਈ ਫ਼ਿਲਮ ''ਮਿੱਤਰਾਂ ਦਾ ਨਾਂ ਚੱਲਦਾ''

Wednesday, Mar 08, 2023 - 10:36 AM (IST)

ਦੁਨੀਆ ਭਰ ''ਚ ਰਿਲੀਜ਼ ਹੋਈ ਫ਼ਿਲਮ ''ਮਿੱਤਰਾਂ ਦਾ ਨਾਂ ਚੱਲਦਾ''

ਚੰਡੀਗੜ੍ਹ (ਬਿਊਰੋ)- ਮਸ਼ਹੂਰ ਪੰਜਾਬੀ ਅਦਾਕਾਰ ਤੇ ਗਾਇਕ ਗਿੱਪੀ ਗਰੇਵਾਲ ਤੇ ਅਦਾਕਾਰਾ ਤਾਨੀਆ, ਰਾਜ ਸ਼ੋਕਰ ਦੀ ਅਦਾਕਾਰੀ ਨਾਲ ਸਜੀ ਪੰਜਾਬੀ ਫ਼ਿਲਮ ‘ਮਿੱਤਰਾਂ ਦਾ ਨਾਂ ਚਲਦਾ’ ਦੇਸ਼-ਵਿਦੇਸ਼ ਦੇ ਸਿਨੇਮਾਘਰਾਂ ’ਚ ਜ਼ੀ ਸਟੂਡੀਓਜ਼ ਤੇ ਪੰਕਜ ਬੱਤਰਾ ਫ਼ਿਲਮਜ਼ ਦੇ ਬੈਨਰ ਹੇਠ ਰਿਲੀਜ਼ ਹੋ ਗਈ ਹੈ।

ਫ਼ਿਲਮ ਦੇ ਟਾਈਟਲ ਗੀਤ ‘ਮਿੱਤਰਾਂ ਦਾ ਨਾਂ ਚੱਲਦਾ’ ਦੇ ਨਾਲ-ਨਾਲ 'ਤੋੜ ਨੀ ਕੋਈ', 'ਚੰਬਾ' ਤੇ 'ਢੋਲਾ' ਗੀਤ ਨੂੰ ਦਰਸ਼ਕਾਂ ਵਲੋਂ ਬਹੁਤ ਪਿਆਰ ਦਿੱਤਾ ਜਾ ਰਿਹਾ ਹੈ। ਫ਼ਿਲਮ ਰਾਕੇਸ਼ ਧਵਨ ਵਲੋਂ ਲਿਖੀ ਗਈ ਹੈ ਤੇ ਪੰਕਜ ਬੱਤਰਾ ਨੇ ਇਸ ਨੂੰ ਡਾਇਰੈਕਟ ਕੀਤਾ ਹੈ।

ਇਹ ਖ਼ਬਰ ਵੀ ਪੜ੍ਹੋ : ਅਦਾਕਾਰਾ ਦੇ ਮੂੰਹ ’ਤੇ ਬੈਠ ਜਾਂਦਾ ਸੀ ਬੁਆਏਫ੍ਰੈਂਡ, ਕਰ ਦਿੱਤੀ ਅਜਿਹੀ ਹਾਲਤ, ਪਛਾਣਨਾ ਹੋਇਆ ਮੁਸ਼ਕਿਲ

‘ਮਿੱਤਰਾਂ ਦਾ ਨਾਂ ਚਲਦਾ’ ਫ਼ਿਲਮ ਦੀ ਦਰਸ਼ਕਾਂ ਵਲੋਂ ਬੜੀ ਬੇਸਬਰੀ ਨਾਲ ਉਡੀਕ ਕੀਤੀ ਜਾ ਰਹੀ ਸੀ। ਫ਼ਿਲਮ ਦੇ ਮੁੱਖ ਕਿਰਦਾਰ ਗਿੱਪੀ ਗਰੇਵਾਲ,  ਤਾਨੀਆ ਤੇ ਰਾਜ ਸ਼ੋਕਰ ਹਨ, ਜਦਕਿ ਰੇਣੂ ਕੌਸ਼ਲ, ਸ਼ਵੇਤਾ ਤਿਵਾੜੀ, ਅਨੀਤਾ ਦੇਵਗਨ, ਨਿਰਮਲ ਰਿਸ਼ੀ ਤੇ ਹਰਦੀਪ ਗਿੱਲ ਵੀ ਅਹਿਮ ਭੂਮਿਕਾ ’ਚ ਨਜ਼ਰ ਆਉਣਗੇ।

ਫ਼ਿਲਮ ਦੇ ਟ੍ਰੇਲਰ ਨੂੰ ਯੂਟਿਊਬ ’ਤੇ ਦਰਸ਼ਕਾਂ ਵਲੋਂ ਬਹੁਤ ਪਸੰਦ ਕੀਤਾ ਜਾ ਰਿਹਾ ਹੈ ਤੇ ਇਸ ਦੇ 11 ਮਿਲੀਅਨ ਵਿਊਜ਼ ਹੋ ਗਏ ਹਨ।

ਨੋਟ- ਇਸ ਖ਼ਬਰ 'ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


author

sunita

Content Editor

Related News