''ਮਿੱਤਰਾਂ ਦਾ ਨਾਂ ਚੱਲਦਾ'' ਨੇ ਪੰਜਾਬੀ ਫ਼ਿਲਮ ਇੰਡਸਟਰੀ ''ਚ ਮਹਿਲਾ ਸਸ਼ਕਤੀਕਰਨ ''ਚ ਲਿਆਂਦੀ ਕ੍ਰਾਂਤੀ

03/12/2023 8:36:24 PM

ਚੰਡੀਗੜ੍ਹ (ਬਿਊਰੋ) : ਹਾਲ ਹੀ 'ਚ ਰਿਲੀਜ਼ ਹੋਈ ਫ਼ਿਲਮ 'ਮਿੱਤਰਾਂ ਦਾ ਨਾਂ ਚੱਲਦਾ' ਦਰਸ਼ਕਾਂ ਵਲੋਂ ਭਰਪੂਰ ਪ੍ਰਸ਼ੰਸਾ ਪ੍ਰਾਪਤ ਕਰਕੇ ਵਧ-ਚੜ੍ਹ ਕੇ ਚਮਕ ਰਹੀ ਹੈ। ਔਰਤਾਂ ਦੇ ਸਸ਼ਕਤੀਕਰਨ 'ਤੇ ਆਧਾਰਿਤ ਨਵੇਂ ਯੁੱਗ ਦੀ ਫ਼ਿਲਮ 'ਮਿੱਤਰਾਂ ਦਾ ਨਾਂ ਚੱਲਦਾ' ਦੁਨੀਆ ਭਰ ਦੇ ਦਰਸ਼ਕਾਂ ਦੇ ਦਿਲ ਜਿੱਤਣ ਦੇ ਨਾਲ-ਨਾਲ ਬਾਕਸ ਆਫਿਸ 'ਤੇ ਵੀ ਧਮਾਲ ਮਚਾ ਰਹੀ ਹੈ।

ਇਹ ਅਤਿ-ਆਧੁਨਿਕ ਡਰਾਮਾ ਫ਼ਿਲਮ ਇਸ ਗੱਲ ਨੂੰ ਦਰਸਾਉਂਦੀ ਹੈ ਕਿ ਕਿਵੇਂ ਔਰਤਾਂ ਅਸਲ 'ਚ ਸਸ਼ਕਤ ਮਹਿਸੂਸ ਕਰਨਾ ਚਾਹੁੰਦੀਆਂ ਹਨ। ਗਿੱਪੀ ਗਰੇਵਾਲ ਦਾ ਸ਼ਾਨਦਾਰ ਪ੍ਰਦਰਸ਼ਨ ਬੇਮਿਸਾਲ ਹੈ। ਗਿੱਪੀ ਨੇ ਆਪਣੀ ਮਨਮੋਹਕ ਅਦਾਕਾਰੀ ਨਾਲ ਫ਼ਿਲਮ ਨੂੰ ਬਹੁਤ ਵਧੀਆ ਢੰਗ ਨਾਲ ਪੇਸ਼ ਕੀਤਾ ਹੈ। ਗਿੱਪੀ ਤੇ ਤਾਨੀਆ ਦੀ ਨਵੀਂ ਜੋੜੀ ਸਕ੍ਰੀਨ 'ਤੇ ਜਿਵੇਂ ਬਹਾਰ ਲੈ ਆਈ ਤੇ ਯਕੀਨੀ ਤੌਰ 'ਤੇ ਉਨ੍ਹਾਂ ਦੀ ਕੈਮਿਸਟਰੀ ਦੇ ਕਾਰਨ ਹੀ ਉਨ੍ਹਾਂ ਨੂੰ ਇਕ ਬਲਾਕਬਸਟਰ ਜੋੜੀ ਬਣਾਉਂਦੀ ਹੈ।

ਇਹ ਖ਼ਬਰ ਵੀ ਪੜ੍ਹੋ : ਐਲੀ ਮਾਂਗਟ ਨੇ ਮੂਸਾ ਪਿੰਡ ਵਿਖੇ ਸਿੱਧੂ ਦੇ ਪਿਤਾ ਨਾਲ ਕੀਤੀ ਮੁਲਾਕਾਤ

ਇਹ ਫ਼ਿਲਮ ਦੇਸ਼ 'ਚ ਔਰਤਾਂ ਦੀ ਮੌਜੂਦਾ ਸਥਿਤੀ 'ਤੇ ਆਧਾਰਿਤ ਹੈ। ਇਕ ਦਰਦਨਾਕ ਘਟਨਾ ਨੇ ਚਾਰ ਔਰਤਾਂ ਦੀ ਜ਼ਿੰਦਗੀ ਬਦਲ ਦਿੱਤੀ, ਜੋ ਫਿਰ ਨਾਇਕ ਦੀ ਮਦਦ ਨਾਲ ਇਨਸਾਫ਼ ਦੀ ਮੰਗ ਕਰਦੀਆਂ ਹਨ।

ਫ਼ਿਲਮ ਦਾ ਨਿਰਮਾਣ ਜ਼ੀ ਸਟੂਡੀਓਜ਼ ਵਲੋਂ ਪੰਕਜ ਬੱਤਰਾ ਫ਼ਿਲਮਜ਼ ਦੇ ਸਹਿਯੋਗ ਨਾਲ ਕੀਤਾ ਗਿਆ ਹੈ ਤੇ ਫ਼ਿਲਮ ਦੀ ਸਟਾਰ ਕਾਸਟ 'ਚ ਗਿੱਪੀ ਗਰੇਵਾਲ, ਤਾਨੀਆ, ਰਾਜ ਸ਼ੋਕਰ, ਰੇਣੂ ਕੌਸ਼ਲ, ਸ਼ਵੇਤਾ ਤਿਵਾਰੀ, ਅਨੀਤਾ ਦੇਵਗਨ, ਨਿਰਮਲ ਰਿਸ਼ੀ, ਹਰਦੀਪ ਗਿੱਲ ਆਦਿ ਸ਼ਾਮਲ ਹਨ। ਫ਼ਿਲਮ 'ਮਿੱਤਰਾਂ ਦਾ ਨਾਂ ਚੱਲਦਾ' ਪੰਕਜ ਬੱਤਰਾ ਵਲੋਂ ਨਿਰਦੇਸ਼ਿਤ ਹੈ ਤੇ ਰਾਕੇਸ਼ ਧਵਨ ਵਲੋਂ ਲਿਖੀ ਗਈ ਹੈ।

ਨੋਟ- ਇਸ ਖ਼ਬਰ 'ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


sunita

Content Editor

Related News