ਗਾਇਕਾ ਗੁਰਲੇਜ ਅਖ਼ਤਰ ਦੀ ਆਵਾਜ਼ ''ਚ ਫ਼ਿਲਮ ''ਮਿੱਤਰਾਂ ਦਾ ਨਾਂ ਚੱਲਦਾ'' ਦਾ ਗੀਤ ''ਚੰਬਾ'' ਰਿਲੀਜ਼

Saturday, Mar 04, 2023 - 09:55 AM (IST)

ਗਾਇਕਾ ਗੁਰਲੇਜ ਅਖ਼ਤਰ ਦੀ ਆਵਾਜ਼ ''ਚ ਫ਼ਿਲਮ ''ਮਿੱਤਰਾਂ ਦਾ ਨਾਂ ਚੱਲਦਾ'' ਦਾ ਗੀਤ ''ਚੰਬਾ'' ਰਿਲੀਜ਼

ਜਲੰਧਰ (ਬਿਊਰੋ) : ਦੇਸੀ ਰੌਕਸਟਾਰ ਗਿੱਪੀ ਗਰੇਵਾਲ ਤੇ ਤਾਨੀਆ ਇੰਨੀਂ ਦਿਨੀਂ ਆਪਣੀ ਆਉਣ ਵਾਲੀ ਫ਼ਿਲਮ 'ਮਿੱਤਰਾਂ ਦਾ ਨਾਂ ਚੱਲਦਾ' ਨੂੰ ਲੈ ਕੇ ਕਾਫ਼ੀ ਸੁਰਖੀਆਂ ਬਟੋਰ ਰਹੇ ਹਨ। ਇਹ ਫ਼ਿਲਮ 8 ਮਾਰਚ ਨੂੰ ਦੁਨੀਆ ਭਰ 'ਚ ਰਿਲੀਜ਼ ਹੋ ਰਹੀ ਹੈ। 

ਦੱਸ ਦਈਏ ਕਿ ਹਾਲ ਹੀ 'ਚ ਫ਼ਿਲਮ 'ਮਿੱਤਰਾਂ ਦਾ ਨਾਂ ਚੱਲਦਾ' ਦਾ ਗੀਤ 'ਚੰਬਾ' ਰਿਲੀਜ਼ ਹੋਇਆ, ਜਿਸ ਨੂੰ ਗਾਇਕਾ ਗੁਰਲੇਜ਼ ਅਖ਼ਤਰ ਨੇ ਆਪਣੇ ਸੁਰਾਂ ਨਾਲ ਸਜਾਇਆ ਹੈ। ਇਸ ਗੀਤ ਨੂੰ ਤਾਨੀਆ ਤੇ 3 ਹੋਰ ਅਦਾਕਾਰਾਂ 'ਤੇ ਫਿਲਮਾਇਆ ਗਿਆ ਹੈ। ਇਸ ਗੀਤ 'ਚ ਤਾਨੀਆ ਦਾ ਮਸਤੀ ਭਰਿਆ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ। 

ਦੱਸਣਯੋਗ ਹੈ ਕਿ ਫ਼ਿਲਮ ‘ਮਿੱਤਰਾਂ ਦਾ ਨਾਂ ਚੱਲਦਾ’ ’ਚ ਮਹਿਲਾਵਾਂ ਦੀ ਅੱਜ ਦੇ ਸਮਾਜ ’ਚ ਸਥਿਤੀ ਨੂੰ ਬਿਆਨ ਕੀਤਾ ਗਿਆ ਹੈ। ਫ਼ਿਲਮ ’ਚ ਗਿੱਪੀ ਗਰੇਵਾਲ, ਤਾਨੀਆ, ਰਾਜ ਸ਼ੋਕਰ, ਰੇਣੂ ਕੌਸ਼ਲ, ਸ਼ਵੇਤਾ ਤਿਵਾਰੀ, ਅਨੀਤਾ ਦੇਵਗਨ, ਨਿਰਮਲ ਰਿਸ਼ੀ ਤੇ ਹਰਦੀਪ ਗਿੱਲ ਵਰਗੇ ਸਿਤਾਰੇ ਅਹਿਮ ਭੂਮਿਕਾ ਨਿਭਾਅ ਰਹੇ ਹਨ। ਫ਼ਿਲਮ ਨੂੰ ਪੰਕਜ ਬੱਤਰਾ ਨੇ ਡਾਇਰੈਕਟ ਕੀਤਾ ਹੈ, ਜਿਸ ਦੀ ਕਹਾਣੀ ਰਾਕੇਸ਼ ਧਵਨ ਵਲੋਂ ਲਿਖੀ ਗਈ ਹੈ। ਫ਼ਿਲਮ ਦੁਨੀਆ ਭਰ ’ਚ ਜ਼ੀ ਸਟੂਡੀਓਜ਼ ਤੇ ਬੰਕਜ ਬੱਤਰਾ ਫ਼ਿਲਮਜ਼ ਦੇ ਬੈਨਰ ਹੇਠ 8 ਮਾਰਚ, 2023 ਨੂੰ ਰਿਲੀਜ਼ ਹੋਣ ਜਾ ਰਹੀ ਹੈ।

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


author

sunita

Content Editor

Related News