ਗਿੱਪੀ ਗਰੇਵਾਲ ਦੀ ਫ਼ਿਲਮ ''ਮਿੱਤਰਾਂ ਦਾ ਨਾਂ ਚੱਲਦਾ'' ਦਾ ਟਰੇਲਰ ਰਿਲੀਜ਼ (ਵੀਡੀਓ)

Friday, Feb 10, 2023 - 03:45 PM (IST)

ਗਿੱਪੀ ਗਰੇਵਾਲ ਦੀ ਫ਼ਿਲਮ ''ਮਿੱਤਰਾਂ ਦਾ ਨਾਂ ਚੱਲਦਾ'' ਦਾ ਟਰੇਲਰ ਰਿਲੀਜ਼ (ਵੀਡੀਓ)

ਜਲੰਧਰ (ਬਿਊਰੋ) : ਗਿੱਪੀ ਗਰੇਵਾਲ ਦੀ ਆਗਾਮੀ ਫ਼ਿਲਮ ‘ਮਿੱਤਰਾਂ ਦਾ ਨਾਂ ਚੱਲਦਾ’ ਦਾ ਟਰੇਲਰ ਰਿਲੀਜ਼ ਹੋਇਆ, ਜਿਸ ਨੂੰ ਲੋਕਾਂ ਵਲੋਂ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ। ਇਸ 'ਚ ਦਿਖਾਇਆ ਗਿਆ ਹੈ ਕਿ ਜਿਹੜੀਆਂ ਕੁੜੀਆਂ ਆਪਣੇ ਘਰਾਂ ਤੋਂ ਬਾਹਰ ਪੈਸੇ ਕਮਾਉਣ ਜਾਂਦੀਆਂ ਹਨ, ਉਨ੍ਹਾਂ ਨੂੰ ਕਿਸ ਤਰ੍ਹਾਂ ਦੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਸਮਾਜ ਕਿਵੇਂ ਉਨ੍ਹਾਂ ਦੀਆਂ ਮਜਬੂਰੀਆਂ ਦਾ ਫ਼ਾਇਦਾ ਚੁੱਕਣ ਦੀ ਕੋਸ਼ਿਸ਼ ਕਰਦਾ ਹੈ। ਫਿਰ ਬਾਅਦ ਵਿਚ ਉਨ੍ਹਾਂ ਦੇ ਚਰਿੱਤਰ 'ਤੇ ਹੀ ਉਂਗਲਾਂ ਚੁੱਕੀਆਂ ਜਾਂਦੀਆਂ ਹਨ। ਕੁੜੀਆਂ ਦੀ ਇਸੇ ਸਮੱਸਿਆ ਨੂੰ 'ਮਿੱਤਰਾਂ ਦਾ ਨਾਂ ਚੱਲਦਾ' 'ਚ ਉਜਾਗਰ ਕੀਤਾ ਗਿਆ ਹੈ।

ਦੱਸ ਦੇਈਏ ਕਿ ਜ਼ੀ ਸਟੂਡੀਓਜ਼ ਤੇ ਪੰਕਜ ਬਤਰਾ ਫ਼ਿਲਮਜ਼ ਵਲੋਂ ‘ਮਿੱਤਰਾਂ ਦਾ ਨਾਂ ਚੱਲਦਾ’ ਨੂੰ ਪ੍ਰੋਡਿਊਸ ਕੀਤਾ ਗਿਆ ਹੈ। ਪੰਕਜ ਬਤਰਾ ਫ਼ਿਲਮ ਦੇ ਡਾਇਰੈਕਟਰ ਵੀ ਹਨ।ਫ਼ਿਲਮ ’ਚ ਤਾਨੀਆ, ਰਾਜ ਸ਼ੌਕਰ, ਰੇਣੂ ਕੌਸ਼ਲ, ਸ਼ਵੇਤਾ ਤਿਵਾਰੀ, ਅਨੀਤਾ ਦੇਵਗਨ, ਨਿਰਮਲ ਰਿਸ਼ੀ ਤੇ ਹਰਦੀਪ ਗਿੱਲ ਵਰਗੇ ਕਲਾਕਾਰ ਅਹਿਮ ਭੂਮਿਕਾ ਨਿਭਾਅ ਰਹੇ ਹਨ। ਫ਼ਿਲਮ ਦੀ ਕਹਾਣੀ ਰਾਕੇਸ਼ ਧਵਨ ਨੇ ਲਿਖੀ ਹੈ। ਗਿੱਪੀ ਗਰੇਵਾਲ ਤੇ ਤਾਨੀਆ ਸਟਾਰਰ ਫ਼ਿਲਮ 'ਮਿੱਤਰਾਂ ਦਾ ਨਾਂ ਚੱਲਦਾ' 8 ਮਾਰਚ ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਣ ਜਾ ਰਹੀ ਹੈ। ਹਾਲ ਹੀ 'ਚ ਇਸ ਫ਼ਿਲਮ ਦਾ ਗੀਤ 'ਜ਼ਹਿਰੀ ਵੇ' ਰਿਲੀਜ਼ ਹੋਇਆ ਸੀ। ਇਸ ਗੀਤ ਨੂੰ ਗਿੱਪੀ ਗਰੇਵਾਲ ਤੇ ਜੈਸਮੀਨ ਸੈਂਡਲਾਸ ਨੇ ਆਪਣੀ ਅਵਾਜ਼ ਨੇ ਸ਼ਿੰਗਾਰਿਆਂ ਹੈ। 

ਦੱਸਣਯੋਗ ਹੈ ਕਿ ਸਾਲ 2023 ਨਾਲ ਪੰਜਾਬੀ ਸਿਨੇਮਾ 'ਚ ਵੱਡੇ ਬਦਲਾਅ ਦੇਖਣ ਨੂੰ ਮਿਲ ਰਹੇ ਹਨ। ਹੁਣ ਪੰਜਾਬੀ ਸਿਨੇਮਾ ਇਕੱਲੇ ਹਾਸੇ ਠੱਠੇ ਤੱਕ ਹੀ ਸੀਮਤ ਨਹੀਂ ਰਹਿ ਗਿਆ। ਹੁਣ ਪੰਜਾਬੀ ਫ਼ਿਲਮਾਂ 'ਚ ਸਮਾਜ ਦੇ ਸੰਵੇਦਨਸ਼ੀਲ ਮੁੱਦਿਆਂ ਨੂੰ ਉਠਾਇਆ ਜਾ ਰਿਹਾ ਹੈ। ਹਾਲ ਹੀ ਫ਼ਿਲਮ 'ਕਲੀ ਜੋਟਾ' ਰਿਲੀਜ਼ ਹੋਇਆ। ਇਸ ਫ਼ਿਲਮ 'ਚ ਕੁੜੀਆਂ ਦੀ ਸਮਾਜ 'ਚ ਮਾੜੀ ਹਾਲਤ ਨੂੰ ਦਿਖਾਇਆ ਗਿਆ ਹੈ। ਹੁਣ ਗਿੱਪੀ ਗਰੇਵਾਲ ਵੀ ਅਜਿਹਾ ਹੀ ਮੁੱਦਾ ਲੈ ਕੇ ਹਾਜ਼ਰ ਹੋਏ ਹਨ।


ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


author

sunita

Content Editor

Related News