9 ਫਰਵਰੀ ਨੂੰ ਰਿਲੀਜ਼ ਹੋਵੇਗਾ ਫ਼ਿਲਮ ‘ਮਿੱਤਰਾਂ ਦਾ ਨਾਂ ਚੱਲਦਾ’ ਦਾ ਟਰੇਲਰ

02/07/2023 11:08:55 AM

ਚੰਡੀਗੜ੍ਹ (ਬਿਊਰੋ)– ਗਿੱਪੀ ਗਰੇਵਾਲ ਦੀ ਆਗਾਮੀ ਫ਼ਿਲਮ ‘ਮਿੱਤਰਾਂ ਦਾ ਨਾਂ ਚੱਲਦਾ’ ਦਾ ਟਰੇਲਰ 9 ਫਰਵਰੀ ਨੂੰ ਸ਼ਾਮ 5 ਵਜੇ ਰਿਲੀਜ਼ ਹੋਣ ਜਾ ਰਿਹਾ ਹੈ। ਇਸ ਗੱਲ ਦੀ ਜਾਣਕਾਰੀ ਗਿੱਪੀ ਗਰੇਵਾਲ ਨੇ ਇਕ ਇੰਸਟਾਗ੍ਰਾਮ ਰੀਲ ਸਾਂਝੀ ਕਰਕੇ ਦਿੱਤੀ ਹੈ।

ਇਹ ਖ਼ਬਰ ਵੀ ਪੜ੍ਹੋ : ‘ਮਿੱਤਰਾਂ ਦਾ ਨਾਂ ਚੱਲਦਾ’ ਫ਼ਿਲਮ ਦੀ ਪ੍ਰਮੋਸ਼ਨ ਲਈ ਗਿੱਪੀ ਗਰੇਵਾਲ ਦਾ ਲੱਗਾ ਵੱਡਾ ਕੱਟਆਊਟ

ਦੱਸ ਦੇਈਏ ਕਿ ਟਰੇਲਰ ਨੂੰ ਯੂਟਿਊਬ ’ਤੇ ਜੈੱਮ ਟਿਊਨਸ ਪੰਜਾਬੀ ਚੈਨਲ ’ਤੇ ਰਿਲੀਜ਼ ਕੀਤਾ ਜਾਵੇਗਾ। ‘ਮਿੱਤਰਾਂ ਦਾ ਨਾਂ ਚੱਲਦਾ’ ਫ਼ਿਲਮ ਨੂੰ ਜ਼ੀ ਸਟੂਡੀਓਜ਼, ਪ੍ਰੀਤਾ ਬਤਰਾ ਤੇ ਪੰਕਜ ਬਤਰਾ ਵਲੋਂ ਪ੍ਰੋਡਿਊਸ ਕੀਤਾ ਗਿਆ ਹੈ।

ਫ਼ਿਲਮ ’ਚ ਗਿੱਪੀ ਗਰੇਵਾਲ ਤੋਂ ਇਲਾਵਾ ਤਾਨੀਆ, ਰਾਜ ਸ਼ੌਕਰ, ਰੇਣੂ ਕੌਸ਼ਲ, ਸ਼ਵੇਤਾ ਤਿਵਾਰੀ, ਅਨੀਤਾ ਦੇਵਗਨ, ਨਿਰਮਲ ਰਿਸ਼ੀ ਤੇ ਹਰਦੀਪ ਗਿੱਲ ਵਰਗੇ ਕਲਾਕਾਰ ਵੀ ਅਹਿਮ ਭੂਮਿਕਾ ਨਿਭਾਅ ਰਹੇ ਹਨ।

ਫ਼ਿਲਮ ਨੂੰ ਡਾਇਰੈਕਟ ਪੰਕਜ ਬਤਰਾ ਨੇ ਕੀਤਾ ਹੈ ਤੇ ਇਸ ਦੀ ਕਹਾਣੀ ਰਾਕੇਸ਼ ਧਵਨ ਨੇ ਲਿਖੀ ਹੈ। ਦੁਨੀਆ ਭਰ ’ਚ ਇਹ ਫ਼ਿਲਮ 8 ਮਾਰਚ ਨੂੰ ਰਿਲੀਜ਼ ਹੋਣ ਜਾ ਰਹੀ ਹੈ, ਜਿਸ ਨੂੰ ਜ਼ੀ ਸਟੂਡੀਓਜ਼ ਵਲੋਂ ਵਰਲਡਵਾਈਡ ਰਿਲੀਜ਼ ਕੀਤਾ ਜਾ ਰਿਹਾ ਹੈ।

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


Rahul Singh

Content Editor

Related News