ਕੋਰੋਨਾ ਵਾਇਰਸ ਕਰਕੇ ਪੰਜਾਬੀ ਅਦਾਕਾਰਾ ਮੋਨਿਕਾ ਗਿੱਲ ਦਾ ਟਲਿਆ ਵਿਆਹ, ਦੱਸਿਆ ਦਿਲ ਦਾ ਹਾਲ

Saturday, Jun 27, 2020 - 10:51 AM (IST)

ਕੋਰੋਨਾ ਵਾਇਰਸ ਕਰਕੇ ਪੰਜਾਬੀ ਅਦਾਕਾਰਾ ਮੋਨਿਕਾ ਗਿੱਲ ਦਾ ਟਲਿਆ ਵਿਆਹ, ਦੱਸਿਆ ਦਿਲ ਦਾ ਹਾਲ

ਜਲੰਧਰ (ਵੈੱਬ ਡੈਸਕ) — ਕੋਰੋਨਾ ਵਾਇਰਸ ਨਾਲ ਜਿਥੇ ਲੋਕਾਂ ਦਾ ਕੰਮ ਕਾਰ ਪ੍ਰਭਾਵਿਤ ਹੋ ਰਿਹਾ ਹੈ ਉੱਥੇ ਇਸ ਨਾਲ ਲੋਕਾਂ ਦੀ ਨਿੱਜੀ ਜ਼ਿੰਦਗੀ ਵੀ ਪ੍ਰਭਾਵਿਤ ਹੋ ਰਹੀ ਹੈ। ਪੰਜਾਬੀ ਫ਼ਿਲਮ ਉਦਯੋਗ ਦੀ ਗੱਲ ਕੀਤੀ ਜਾਵੇ ਤਾਂ ਪੂਰੇ ਫ਼ਿਲਮ ਉਦਯੋਗ ਦਾ ਕੰਮ ਠੱਪ ਹੈ ਅਤੇ ਹਰ ਫ਼ਿਲਮ ਦੀ ਸ਼ੂਟਿੰਗ ਅੱਧ ਵਿਚਾਲੇ ਲਟਕੀ ਹੋਈ ਹੈ। ਇਸ ਦਾ ਅਸਰ ਪੰਜਾਬੀ ਸਿਤਾਰਿਆਂ ਦੀ ਨਿੱਜੀ ਜ਼ਿੰਦਗੀ 'ਤੇ ਵੀ ਵਿਖਾਈ ਦੇਣ ਲੱਗਾ ਹੈ। ਪੰਜਾਬੀ ਫ਼ਿਲਮ ਉਦਯੋਗ ਦੀ ਪ੍ਰਸਿੱਧ ਅਦਾਕਾਰਾ ਤੇ ਮਾਡਲ ਮੋਨਿਕਾ ਗਿੱਲ ਦਾ ਵਿਆਹ ਕੋਰੋਨਾ ਵਾਇਰਸ ਕਰਕੇ ਮੁਲਤਵੀ ਹੋ ਗਿਆ, ਜੋ ਇਸੇ ਹਫਤੇ ਹੋਣਾ ਸੀ।

ਇੱਕ ਵੈੱਬਸਾਈਟ ਨੂੰ ਦਿੱਤੇ ਇੰਟਰਵਿਊ 'ਚ ਮੋਨਿਕਾ ਗਿੱਲ ਨੇ ਇਸ ਗੱਲ ਦੀ ਜਾਣਕਾਰੀ ਦਿੱਤੀ ਹੈ। ਮੋਨਿਕਾ ਨੇ ਦੱਸਿਆ ਕਿ ਉਹ ਗੱਜ-ਵੱਜ ਕੇ ਅਮਰੀਕਾ 'ਚ ਵਿਆਹ ਕਰਵਾਉਣਾ ਚਾਹੁੰਦੀ ਹੈ, ਜੋ ਕੋਰੋਨਾ ਵਾਇਰਸ ਕਰਕੇ ਸੰਭਵ ਨਹੀਂ ਹੋ ਸਕਦਾ। ਇਸ ਲਈ ਘਰ ਦੇ ਬਜ਼ੁਰਗਾਂ ਦਾ ਖ਼ਾਸ ਖਿਆਲ ਰੱਖਦੇ ਹੋਏ ਮੈਂ ਵਿਆਹ ਨੂੰ ਮੁਲਤਵੀ ਕਰ ਦਿੱਤਾ ਹੈ।

ਦੱਸਣਯੋਗ ਹੈ ਕਿ ਮੋਨਿਕਾ ਗਿੱਲ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਉਹ ਅਕਸਰ ਆਪਣੇ ਮੰਗੇਤਰ ਗੁਰਸ਼ਾਨ ਸਹੋਤਾਨਾਲ ਸੋਸ਼ਲ ਮੀਡੀਆ 'ਤੇ ਤਸਵੀਰਾਂ ਅਤੇ ਵੀਡੀਓਜ਼ ਸਾਂਝੀਆਂ ਕਰਦੀ ਰਹਿੰਦੀ ਹੈ।


author

sunita

Content Editor

Related News