ਮੂਸੇਵਾਲਾ ਦੇ ਜਿਗਰੀ ਯਾਰ Korala Maan ਨੇ ਨਿੱਕੇ ਸ਼ੁਭ ਦੇ ਆਉਣ 'ਤੇ ਦਿੱਤੀ ਵਧਾਈ, ਪੋਸਟ ਕੀਤੀ ਸਾਂਝੀ

Sunday, Mar 17, 2024 - 01:42 PM (IST)

ਮੂਸੇਵਾਲਾ ਦੇ ਜਿਗਰੀ ਯਾਰ Korala Maan ਨੇ ਨਿੱਕੇ ਸ਼ੁਭ ਦੇ ਆਉਣ 'ਤੇ ਦਿੱਤੀ ਵਧਾਈ, ਪੋਸਟ ਕੀਤੀ ਸਾਂਝੀ

ਜਲੰਧਰ (ਵੈੱਬ ਡੈਸਕ)- ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦੇ ਘਰ ਅੱਜ ਯਾਨੀ ਕਿ ਐਤਵਾਰ ਨੂੰ ਕਿਲਕਾਰੀਆਂ ਗੂੰਜੀਆਂ ਹਨ। ਮਾਤਾ ਚਰਨ ਕੌਰ ਨੇ ਪੁੱਤਰ ਨੂੰ ਜਨਮ ਦਿੱਤਾ ਹੈ। ਸਿੱਧੂ ਮੂਸੇਵਾਲਾ ਦੇ ਘਰ ਛੋਟਾ ਵੀਰ ਆਉਣ ਮਗਰੋਂ ਵਧਾਈਆਂ ਦਾ ਤਾਂਤਾ ਲੱਗ ਗਿਆ ਹੈ। ਸਿੱਧੂ ਦੇ ਜਿਗਰੀ ਯਾਰ ਤੇ ਗਾਇਕ ਕੋਰਾਲਾ ਮਾਨ ਨੇ ਸੋਸ਼ਲ ਮੀਡੀਆ ਫੇਸਬੁੱਕ 'ਤੇ ਪੋਸਟ ਸਾਂਝੀ ਕਰਦਿਆਂ ਲਿਖਿਆ- ''ਘਾਹ ਉੱਗੇ ਚੁੱਲਿਆ ਤੇ ਫੇਰ ਦੇਗ ਬਣੂੰਗੀ'' ਸ਼ੁਕਰ ਮਾਲਕਾ। 

ਇਹ ਵੀ ਪੜ੍ਹੋ- ਵੱਡੀ ਖ਼ਬਰ : ਸਿੱਧੂ ਮੂਸੇਵਾਲਾ ਦੀ ਹਵੇਲੀ 'ਚ ਗੂੰਜੀਆਂ ਕਿਲਕਾਰੀਆਂ, ਮਾਤਾ ਚਰਨ ਕੌਰ ਨੇ ਦਿੱਤਾ ਬੇਟੇ ਨੂੰ ਜਨਮ (ਵੀਡੀਓ)

PunjabKesari

ਦੱਸਣਯੋਗ ਹੈ ਕਿ ਇਸ ਵੱਡੀ ਖ਼ੁਸ਼ਖ਼ਬਰੀ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵੱਲੋਂ ਸਾਂਝੀ ਕੀਤੀ ਗਈ ਹੈ।  ਉਨ੍ਹਾਂ ਪੋਸਟ ਸਾਂਝੀ ਕਰਦਿਆਂ ਕਿਹਾ ਕਿ ਸ਼ੁਭਦੀਪ ਨੂੰ ਚਾਹੁਣ ਵਾਲੀਆਂ ਲੱਖਾਂ-ਕਰੋੜਾਂ ਰੂਹਾਂ ਦੀਆਂ ਅਸੀਸਾਂ ਨਾਲ ਅਕਾਲ ਪੁਰਖ ਨੇ ਸਾਡੀ ਝੋਲੀ 'ਚ ਸ਼ੁਭ ਦਾ ਛੋਟਾ ਭਰਾ ਪਾਇਆ ਹੈ। ਵਾਹਿਗੁਰੂ ਦੀਆਂ ਬਖ਼ਸ਼ੀਸ਼ਾਂ ਸਦਕਾ ਪਰਿਵਾਰ ਤੰਦਰੁਸਤ ਹੈ ਅਤੇ ਸਾਰੇ ਸ਼ੁਭਚਿੰਤਕਾਂ ਦੇ ਅਥਾਹ ਪਿਆਰ ਲਈ ਸ਼ੁਕਰਗੁਜ਼ਾਰ ਹਾਂ।

ਇਹ ਵੀ ਪੜ੍ਹੋ- ਮੂਸੇਵਾਲਾ ਦੇ ਛੋਟੇ ਭਰਾ ਦੀ ਸਭ ਤੋਂ ਪਹਿਲੀ ਵੀਡੀਓ ਆਈ ਸਾਹਮਣੇ, ਮਾਂ ਚਰਨ ਕੌਰ ਦੀ ਗੋਦੀ 'ਚ ਦਿਸਿਆ ਛੋਟਾ ਸਿੱਧੂ


author

Tanu

Content Editor

Related News