1 ਸਾਲ ਦਾ ਹੋਇਆ ਮੂਸੇਵਾਲਾ ਦਾ ਭਰਾ ਸ਼ੁਭਦੀਪ ਸਿੰਘ ਸਿੱਧੂ, ਹਵੇਲੀ 'ਚ ਲੱਗੀਆਂ ਰੌਣਕਾਂ
Monday, Mar 17, 2025 - 03:02 PM (IST)

ਐਂਟਰਟੇਨਮੈਂਟ ਡੈਸਕ- ਅੱਜ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਹਵੇਲੀ ਵਿਚ ਮੁੜ ਰੌਣਕਾਂ ਲੱਗੀਆਂ ਹਨ, ਕਿਉਂਕਿ ਮੂਸੇਵਾਲਾ ਦਾ ਛੋਟਾ ਭਰਾ ਸ਼ੁਭਦੀਪ ਸਿੰਘ ਸਿੱਧੂ ਅੱਜ 1 ਸਾਲ ਦਾ ਹੋ ਗਿਆ ਹੈ, ਜਿਸ ਦਾ ਜਨਮਦਿਨ ਬਹੁਤ ਹੀ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ 'ਤੇ ਵੱਡੀ ਗਿਣਤੀ ਵਿੱਚ ਉਨ੍ਹਾਂ ਦੇ ਪ੍ਰਸ਼ੰਸਕ ਵੀ ਪਹੁੰਚੇ।
ਇਹ ਵੀ ਪੜ੍ਹੋ: ਹੋਲੀ ਦੇ ਰੰਗ 'ਚ ਰੰਗਿਆ ਨਜ਼ਰ ਆਇਆ ਨਿੱਕਾ ਸਿੱਧੂ ਮੂਸੇਵਾਲਾ, ਕਿਊਟਨੈੱਸ ਨੇ ਜਿੱਤਿਆ ਦਿਲ
ਸੋਸ਼ਲ ਮੀਡੀਆ 'ਤੇ ਕੁੱਝ ਤਸਵੀਰਾਂ ਸਾਹਮਣੇ ਆਈਆਂ ਹਨ, ਜਿਸ ਵਿਚ ਛੋਟਾ ਸਿੱਧੂ ਆਪਣੇ ਮਾਪਿਆਂ ਨਾਲ ਕੇਕ ਕੱਟ ਰਿਹਾ ਹੈ। ਇਸ ਮੌਕੇ ਕਾਂਗਰਸੀ ਆਗੂ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੀ ਮੌਜੂਦ ਸਨ। ਇੱਥੇ ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਉਸਦੀ ਮਾਂ ਚਰਨ ਕੌਰ ਨੇ IVF ਰਾਹੀਂ ਉਸਦੇ ਭਰਾ ਨੂੰ ਬੀਤੇ ਸਾਲ 17 ਮਾਰਚ 2024 ਨੂੰ ਜਨਮ ਦਿੱਤਾ।
ਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8