ਮਾਂ ਬਣਨ ਤੋਂ ਬਾਅਦ ਕਾਜਲ ਅਗਰਵਾਲ ਨੇ ਕਰਵਾਇਆ ਹੌਟ ਫੋਟੋਸ਼ੂਟ (ਤਸਵੀਰਾਂ)

05/08/2022 3:49:32 PM

ਮੁੰਬਈ-ਅਦਾਕਾਰਾ ਕਾਜਲ ਅਗਰਵਾਲ ਨੇ 19 ਅਪ੍ਰੈਲ ਨੂੰ ਪੁੱਤਰ ਨੂੰ ਜਨਮ ਦਿੱਤਾ ਸੀ। ਅਦਾਕਾਰਾ ਨੇ ਆਪਣੇ ਪੁੱਤਰ ਦਾ ਨਾਂ ਨੀਲ ਰੱਖਿਆ ਹੈ। ਅਦਾਕਾਰਾ ਇਨੀਂ ਦਿਨੀਂ ਮਦਰਹੁੱਡ ਸਮੇਂ ਦਾ ਆਨੰਦ ਲੈ ਰਹੀ ਹੈ। ਇਸ ਵਿਚਾਲੇ ਅਦਾਕਾਰਾ ਨੇ ਮਾਂ ਬਣਨ ਤੋਂ ਬਾਅਦ ਪਹਿਲੀ ਵਾਰ ਹੌਟ ਫੋਟੋਸ਼ੂਟ ਕਰਵਾਇਆ ਹੈ ਜਿਸ ਦੀਆਂ ਤਸਵੀਰਾਂ ਕਾਜਲ ਨੇ ਸੋਸ਼ਲ ਮੀਡੀਆ 'ਤੇ ਸਾਂਝੀਆਂ ਕੀਤੀਆਂ ਹਨ ਜੋ ਖੂਬ ਪਸੰਦ ਕੀਤੀਆਂ ਜਾ ਰਹੀਆਂ ਹਨ। 


ਤਸਵੀਰਾਂ 'ਚ ਕਾਜਲ ਮਲਟੀ ਰੰਗ ਦੀ ਡਰੈੱਸ 'ਚ ਨਜ਼ਰ ਆ ਰਹੀ ਹੈ। ਇਸ ਦੇ ਨਾਲ ਅਦਾਕਾਰਾ ਨੇ ਯੈਲੋ ਹੀਲ ਪਾਈ ਹੋਈ ਹੈ।


ਅਦਾਕਾਰਾ ਨੇ ਲਾਈਟ ਮੇਕਅਪ ਅਤੇ ਪੋਨੀ ਨਾਲ ਆਪਣੀ ਲੁਕ ਨੂੰ ਪੂਰਾ ਕੀਤਾ ਹੋਇਆ ਹੈ। ਇਸ ਲੁਕ 'ਚ ਕਾਜਲ ਬਹੁਤ ਹੌਟ ਲੱਗ ਰਹੀ ਹੈ।


ਅਦਾਕਾਰਾ ਵੱਖਰੇ-ਵੱਖਰੇ ਅੰਦਾਜ਼ 'ਚ ਕੈਮਰੇ ਦੇ ਸਾਹਮਣੇ ਪੋਜ਼ ਦੇ ਰਹੀ ਹੈ। ਅਦਾਕਾਰਾ ਦੀਆਂ ਇਨ੍ਹਾਂ ਤਸਵੀਰਾਂ ਨੂੰ ਦੇਖ ਕੇ ਪ੍ਰਸ਼ੰਸਕਾਂ ਦੇ ਦਿਲਾਂ ਦੀਆਂ ਧੜਕਣ ਵੱਧ ਗਈ ਹੈ। ਪ੍ਰਸ਼ੰਸਕ ਇਨ੍ਹਾਂ ਤਸਵੀਰਾਂ ਨੂੰ ਖੂਬ ਪਿਆਰ ਦੇ ਰਹੇ ਹਨ। 


ਦੱਸ ਦੇਈਏ ਕਿ ਕਾਜਲ ਨੇ 30 ਅਕਤੂਬਰ 2020 ਨੂੰ ਗੌਤਮ ਨਾਲ ਵਿਆਹ ਕੀਤਾ ਸੀ। ਵਿਆਹ 'ਚ ਪਰਿਵਾਰ ਦੇ ਲੋਕ ਅਤੇ ਕਰੀਬੀ ਦੋਸਤ ਹੀ ਸ਼ਾਮਲ ਹੋਏ ਸਨ। ਨਵੇਂ ਸਾਲ ਦੇ ਮੌਕੇ 'ਤੇ ਅਦਾਕਾਰਾ ਨੇ ਆਪਣੀ ਪ੍ਰੈਗਨੈਂਸੀ ਦੀ ਘੋਸ਼ਣਾ ਕੀਤੀ ਸੀ। 

Aarti dhillon

This news is Content Editor Aarti dhillon