ਮਾਂ ਚਰਨ ਕੌਰ ਨੇ ਪੁੱਤ ਸਿੱਧੂ ਦੀ ਦੋਸਤਾਂ ਨਾਲ ਸਾਂਝੀ ਕੀਤੀ ਖ਼ਾਸ ਤਸਵੀਰ

Friday, Sep 27, 2024 - 04:21 PM (IST)

ਮਾਂ ਚਰਨ ਕੌਰ ਨੇ ਪੁੱਤ ਸਿੱਧੂ ਦੀ ਦੋਸਤਾਂ ਨਾਲ ਸਾਂਝੀ ਕੀਤੀ ਖ਼ਾਸ ਤਸਵੀਰ

ਜਲੰਧਰ- ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਅੱਜ ਵੀ ਲੋਕਾਂ ਦੇ ਦਿਲਾਂ 'ਚ ਰਾਜ ਕਰਦੇ ਹਨ। ਉਨ੍ਹਾਂ ਦੀ ਤਸਵੀਰਾਂ ਅਤੇ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੁੰਦੀ ਰਹਿੰਦੀ ਹੈ। ਗਾਇਕ ਦੀ ਮਾਤਾ ਚਰਨ ਕੌਰ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੇ ਹਨ। ਉਹ ਆਪਣੇ ਇੰਸਟਾਗ੍ਰਾਮ 'ਤੇ ਸਿੱਧੂ ਨੂੰ ਯਾਦ ਕਰਦੇ ਹੋਏ ਕਈ ਤਸਵੀਰਾਂ ਅਤੇ ਵੀਡੀਓ ਸ਼ੇਅਰ ਕਰਦੇ ਹਨ। ਉਨ੍ਹਾਂ ਨੇ ਇੱਕ ਵਾਰ ਫਿਰ ਅਹਿਜੀ ਤਸਵੀਰ ਸਾਂਝੀ ਕੀਤੀ ਹੈ, ਜਿਸ ਨੂੰ ਫੈਨਜ਼ ਕਾਫ਼ੀ ਪਸੰਦ ਕਰ ਰਹੇ ਹਨ।

PunjabKesari

ਮਾਤਾ ਚਰਨ ਕੌਰ ਨੇ ਤਸਵੀਰ ਸਾਂਝੀ ਕਰਦੇ ਹੋਏ ਲਿਖਿਆ ਕਿ "ਇਹ ਉਹ ਦੋਸਤ ਨੇ ਜਿਹੜੇ 2012 ਤੋਂ ਲੈ ਕੇ ਅੱਜ ਤੱਕ ਆਪਣੇ ਭਰਾ ਨਾਲ ਖੜ੍ਹੇ ਨੇ। ਜਿਨ੍ਹਾਂ ਨੇ ਮੇਰੇ ਪੁੱਤ ਦਾ ਹਰ ਕਦਮ 'ਤੇ ਸਾਥ ਦਿੱਤਾ, ਮੈਂ ਉਨ੍ਹਾਂ ਦੀ ਆਖ਼ਰੀ ਸਾਹ ਤੱਕ ਰਿਣੀ ਰਹਾਂਗੀ। ਵਾਹਿਗੁਰੂ ਇਨ੍ਹਾਂ ਨੂੰ ਲੰਬੀਆਂ ਉਮਰਾਂ ਬਖ਼ਸ਼ੇ।"ਇਸ ਤਸਵੀਰ ਨੂੰ ਵੇਖਣ ਤੋਂ ਬਾਅਦ ਫੈਨਜ਼ ਕਾਫੀ ਭਾਵੁਕ ਨਜ਼ਰ ਆਏ। ਫੈਨਜ਼ ਲਗਾਤਾਰ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ।

PunjabKesari

ਜ਼ਿਕਰਯੋਗ ਹੈ ਕਿ 29 ਮਈ 2022 ਨੂੰ ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਸ਼ਰੇਆਮ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਉਸ ਦਿਨ ਤੋਂ ਲੈ ਕੇ ਮੂਸੇਵਾਲਾ ਦੇ ਮਾਪਿਆਂ ਤੇ ਉਸ ਦੇ ਚਾਹੁਣ ਵਾਲਿਆਂ ਵੱਲੋਂ ਉਸ ਨੂੰ ਇਨਸਾਫ਼ ਦਵਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

Priyanka

Content Editor

Related News