ਮਾਂ ਚਰਨ ਕੌਰ ਨੇ ਪੁੱਤਰ ਸਿੱਧੂ ਨੂੰ ਯਾਦ ਕਰਦਿਆਂ ਸਾਂਝੀ ਕੀਤੀ ਭਾਵੁਕ ਪੋਸਟ

Wednesday, Jul 24, 2024 - 09:23 AM (IST)

ਮਾਂ ਚਰਨ ਕੌਰ ਨੇ ਪੁੱਤਰ ਸਿੱਧੂ ਨੂੰ ਯਾਦ ਕਰਦਿਆਂ ਸਾਂਝੀ ਕੀਤੀ ਭਾਵੁਕ ਪੋਸਟ

ਜਲੰਧਰ (ਵੈੱਬ ਡੈਸਕ) : ਮਰਹੂਮ ਪੰਜਾਬੀ ਗਾਇਕ ਸ਼ੁੱਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਨੇ ਪੁੱਤ ਨੂੰ ਯਾਦ ਕਰਦਿਆਂ ਇਕ ਪੋਸਟ ਸਾਂਝੀ ਕੀਤੀ ਹੈ, ਜਿਸ ਦੀ ਚਰਚਾ ਹਰ ਪਾਸੇ ਹੋਣ ਲੱਗੀ ਹੈ। ਦਰਅਸਲ, ਚਰਨ ਕੌਰ ਨੇ ਆਪਣੇ ਸੋਸ਼ਲ ਮੀਡੀਆ ਇੰਸਟਾਗ੍ਰਾਮ ਅਕਾਊਂਟ 'ਤੇ ਸਿੱਧੂ ਦੀ ਇਕ ਤਸਵੀਰ ਸਾਂਝੀ ਕੀਤੀ ਹੈ।

PunjabKesari

ਦੱਸ ਦਈਏ ਕਿ ਮਾਤਾ ਚਰਨ ਕੌਰ ਨੇ ਤਸਵੀਰ ਨਾਲ ਲਿਖਿਆ ਹੋਇਆ ਹੈ, "ਮੇਰਾ ਪੁੱਤ ਬੇਸ਼ੱਕ ਜਾਲਮਾ ਨੇ ਖੋਹ ਲਿਆ ਪਰ ਇਸ ਜੱਗ ਉੱਤੇ ਅਤੇ ਵਾਹਿਗੁਰੂ ਦੇ ਘਰ ਵਿੱਚ ਮੇਰੇ ਸ਼ੁੱਭ ਦੀ ਸੱਚੀ ਰੂਹ ਦੀ ਹੋਂਦ ਅੱਜ ਵੀ ਬਰਕਰਾਰ ਹੈ। ਜਿਸ ਦਿਨ ਉਸ ਸੱਚੇ ਪਾਤਸ਼ਾਹ ਨੇ ਫੈਸਲ ਕਰਨੇ, ਉਸ ਦਿਨ ਕੋਈ ਇੱਤਫਾਕ ਨੀ ਹੋਣਾ, ਜੋ ਹੋਣਾ ਸੱਚ ਤੇ ਲਕੀਰ ਹੋਣਾ। ਇਹ ਇਕ ਮਾਂ-ਪਿਤਾ ਤੇ ਸ਼ੁੱਭ ਨੂੰ ਚਾਹੁੰਣ ਵਾਲਿਆਂ ਦਾ ਉਸ ਅਕਾਲ ਪੁਰਖ ਤੇ ਸੱਚਾ ਯਕੀਨ ਹੈ।"


author

Priyanka

Content Editor

Related News