ਮੌਨੀ ਨੇ ਬਿਖ਼ੇਰੇ ਖ਼ੂਬਸੂਰਤੀ ਦੇ ਜਲਵੇ, ਗਲੈਮਰਸ ਅੰਦਾਜ਼ ’ਚ ਦੇ ਰਹੀ ਪੋਜ਼ (ਤਸਵੀਰਾਂ)

Monday, Oct 10, 2022 - 04:14 PM (IST)

ਮੌਨੀ ਨੇ ਬਿਖ਼ੇਰੇ ਖ਼ੂਬਸੂਰਤੀ ਦੇ ਜਲਵੇ, ਗਲੈਮਰਸ ਅੰਦਾਜ਼ ’ਚ ਦੇ ਰਹੀ ਪੋਜ਼ (ਤਸਵੀਰਾਂ)

ਬਾਲੀਵੁੱਡ ਡੈਸਕ- ਅਦਾਕਾਰਾ ਮੌਨੀ ਰਾਏ ਸੋਸ਼ਲ ਮੀਡੀਆ ’ਤੇ ਕਾਫ਼ੀ ਐਕਟਿਵ ਰਹਿੰਦੀ ਹੈ। ਅਦਾਕਾਰਾ ਪ੍ਰਸ਼ੰਸਕਾਂ ਨਾਲ ਤਸਵੀਰਾਂ ਅਤੇ ਵੀਡੀਓ ਸਾਂਝੀਆਂ ਕਰਦੀ ਰਹਿੰਦੀ ਹੈ। ਅਦਾਕਾਰਾ ਜੋ ਵੀ ਲੁੱਕ ਕੈਰੀ ਕਰਦੀ ਹੈ ਉਸ ’ਚ ਪਰਫ਼ੈਕਟ ਨਜ਼ਰ ਆਉਂਦੀ ਹੈ। ਪ੍ਰਸ਼ੰਸਕ ਅਦਾਕਾਰਾ ਦੀ ਖੂਬਸੂਰਤੀ ਦੇ ਦੀਵਾਨੇ ਹਨ।

PunjabKesari

ਇਹ ਵੀ ਪੜ੍ਹੋ : ਰਵਾਇਤੀ ਲੁੱਕ ’ਚ ਉਰਵਸ਼ੀ ਨੇ ਕਰਵਾਇਆ ਫ਼ੋਟੋਸ਼ੂਟ, ਹਰੇ ਲਹਿੰਗੇ ’ਚ ਅਦਾਕਾਰਾ ਦੀਆਂ ਖੂਬਸੂਰਤ ਤਸਵੀਰਾਂ

ਹਾਲ ਹੀ ’ਚ ਮੌਨੀ ਨੇ ਆਪਣੀਆਂ ਖ਼ੂਬਸੂਰਤ ਤਸਵੀਰਾਂ ਸਾਂਝੀਆਂ ਕੀਤੀਆਂ ਹਨ ਜੋ ਪ੍ਰਸ਼ੰਸਕਾਂ ਦਾ ਧਿਆਨ ਆਪਣੇ ਵੱਲ ਖਿੱਚ ਰਹੀਆਂ ਹਨ।

PunjabKesari

ਇਹ ਤਸਵੀਰਾਂ ਅਦਾਕਾਰਾ ਨੇ ਆਪਣੇ ਇੰਸਟਾਗ੍ਰਾਮ ’ਤੇ ਸਾਂਝੀਆਂ ਕੀਤੀਆਂ ਹਨ। ਇਸ ਦੇ ਨਾਲ ਹੀ ਜੇਕਰ ਉਨ੍ਹਾਂ ਦੇ ਲੁੱਕ ਦੀ ਗੱਲ ਕਰੀਏ ਤਾਂ ਅਦਾਕਾਰਾ ਇਸ ਲੁੱਕ ’ਚ ਕਾਫ਼ੀ ਗਲੈਮਰਸ ਲੱਗ ਰਹੀ ਹੈ।

PunjabKesari

ਤਸਵੀਰਾਂ ’ਚ ਮੌਨੀ ਸੰਤਰੀ ਰੰਗ ਦੀ ਡਰੈੱਸ ’ਚ ਨਜ਼ਰ ਆ ਰਹੀ ਹੈ। ਅਦਾਕਾਰਾ ਦੀ ਨੇ ਆਪਣੀ ਲੁੱਕ ਨੂੰ ਮਿਨੀਮਲ ਮੇਕਅੱਪ ਨਾਲ ਪੂਰਾ ਕੀਤਾ ਹੋਇਆ ਹੈ। ਇਸ ਦੇ ਨਾਲ  ਅਦਾਕਾਰਾ ਨੇ ਗੁੱਤ ਕੀਤੀ ਹੋਈ ਹੈ। 

PunjabKesari

ਮੌਨੀ ਨੇ ਈਅਰਰਿੰਗਸ ਉਸ ਦੀ ਖੂਬਸੂਰਤੀ ਨੂੰ ਹੋਰ ਵਧਾ ਰਹੇ ਹਨ। ਇਸ  ਦੇ ਨਾਲ ਉਸ ਨੇ ਗੋਲਡਨ ਕਲਰ ਦੀ ਹੀਲ ਪਾਈ ਹੈ। ਓਵਰਆਲ ਲੁੱਕ ’ਚ ਅਦਾਕਾਰਾ ਖੂਬਸੂਰਤ ਲੱਗ ਰਹੀ ਹੈ।

PunjabKesari

ਇਹ ਵੀ ਪੜ੍ਹੋ : ਸਾਊਥ ਸੁਪਰਸਟਾਰ ਨਯਨਤਾਰਾ-ਵਿਗਨੇਸ਼ ਬਣੇ ਮਾਤਾ-ਪਿਤਾ, ਸਰੋਗੇਸੀ ਰਾਹੀਂ ਜੁੜਵਾਂ ਬੱਚਿਆਂ ਦਾ ਕੀਤਾ ਸਵਾਗਤ

ਮੌਨੀ ਨੇ ਤਸਵੀਰਾਂ ’ਚ ਹੌਟ ਅੰਦਾਜ਼ ਨਾਲ ਪੋਜ਼ ਦਿੱਤੇ ਹਨ। ਅਦਾਕਾਰਾ ਦਾ ਇਹ ਅੰਦਾਜ਼ ਪ੍ਰਸ਼ੰਸਕ ਬੇਹੱਦ ਪਸੰਦ ਕਰ ਰਹੇ ਹਨ ਅਤੇ ਕੁਮੈਂਟ ਕਰਕੇ ਆਪਣੀ ਪ੍ਰਤੀਕਿਰਿਆ ਵੀ ਦੇ ਰਹੇ ਹਨ।

PunjabKesari

ਹਾਲ ਹੀ ’ਚ ਮੌਨੀ ਦੀ ਫ਼ਿਲਮ ‘ਬ੍ਰਹਮਾਸਤਰ’ ਨੇ ਬਾਕਸ ਆਫ਼ਿਸ ’ਤੇ ਜ਼ਬਰਦਸਤ ਕਮਾਈ ਕੀਤੀ ਹੈ। ਇਸ ਫ਼ਿਲਮ ’ਚ ਜੂਨਨ ਦੀ ਭੂਮਿਕਾ ’ਚ ਨਜ਼ਰ ਆਈ। ਇਸ ਫ਼ਿਲਮ ’ਚ ਮੌਨੀ ਰਾਏ ਦੀ ਐਕਟਿੰਗ ਦੀ ਸਭ ਤੋਂ ਜ਼ਿਆਦਾ ਤਾਰੀਫ਼ ਹੋ ਰਹੀ ਹੈ। 

PunjabKesari
 


author

Shivani Bassan

Content Editor

Related News