ਮੌਨੀ ਰਾਏ ਨੇ ਬੋਲਡ ਅੰਦਾਜ਼ ''ਚ ਦਿੱਤੇ ਪੋਜ਼, ਤਸਵੀਰਾਂ ਵੇਖ ਪ੍ਰਸ਼ੰਸਕ ਹੋਏ ਮਦਹੋਸ਼

10/08/2021 3:50:12 PM

ਮੁੰਬਈ (ਬਿਊਰੋ) : ਬਾਲੀਵੁੱਡ ਅਤੇ ਛੋਟੇ ਪਰਦੇ ਦੀ ਹੌਟ ਅਦਾਕਾਰਾ ਮੌਨੀ ਰਾਏ ਸੋਸ਼ਲ ਨੈੱਟਵਰਕਿੰਗ ਸਾਈਟ ਇੰਸਟਾਗ੍ਰਾਮ 'ਤੇ ਕਾਫ਼ੀ ਸਰਗਰਮ ਰਹਿੰਦੀ ਹੈ। ਆਏ ਦਿਨ ਉਹ ਆਪਣੀਆਂ ਤਸਵੀਰਾਂ ਨੂੰ ਇੰਸਟਾਗ੍ਰਾਮ 'ਤੇ ਸਾਂਝੀਆਂ ਕਰਦੀ ਰਹਿੰਦੀ ਹੈ।

ਉਹ ਹਮੇਸ਼ਾ ਇੰਸਟਾਗ੍ਰਾਮ ਦੇ ਜ਼ਰੀਏ ਆਪਣੇ ਪ੍ਰਸ਼ੰਸਕਾਂ ਨਾਲ ਜੁੜੀ ਰਹਿੰਦੀ ਹੈ। ਇਸ ਲਈ ਆਏ ਦਿਨ ਉਨ੍ਹਾਂ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਜਾਂਦੀਆਂ ਹਨ।

ਹਾਲ ਹੀ 'ਚ ਮੌਨੀ ਰਾਏ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਆਪਣੇ ਤਾਜ਼ਾ ਫੋਟੋਸ਼ੂਟ ਦੀਆਂ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ, ਜਿਸ 'ਚ ਉਹ ਬਹੁਤ ਹੀ ਬੋਲਡ ਅੰਦਾਜ਼ 'ਚ ਪੋਜ਼ ਦਿੰਦੀ ਨਜ਼ਰ ਆ ਰਹੀ ਹੈ।

ਇਸ ਨਵੇਂ ਫੋਟੋਸ਼ੂਟ ਦੀਆਂ ਕਈ ਤਸਵੀਰਾਂ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਹਨ, ਜਿਸ 'ਚ ਉਹ ਵੱਖ-ਵੱਖ ਲੁੱਕ 'ਚ ਨਜ਼ਰ ਆ ਰਹੀ ਹੈ।

ਮੌਨੀ ਰਾਏ ਦੀਆਂ ਇਹ ਖ਼ੂਬਸੂਰਤ ਤਸਵੀਰਾਂ ਉਨ੍ਹਾਂ ਦੇ ਪ੍ਰਸ਼ੰਸਕਾਂ ਨੂੰ ਕਾਫ਼ੀ ਪਸੰਦ ਆ ਰਹੀਆਂ ਹਨ।

ਦੱਸਣਯੋਗ ਹੈ ਕਿ ਮੌਨੀ ਰਾਏ ਨੂੰ ਇੰਸਟਾਗ੍ਰਾਮ 'ਤੇ 14 ਮਿਲੀਅਨ ਤੋਂ ਜ਼ਿਆਦਾ ਲੋਕ ਫੋਲੋ ਕਰਦੇ ਹਨ।

ਛੋਟੇ ਪਰਦੇ ਤੋਂ ਵੱਡੇ ਪਰਦੇ ਤੱਕ ਆਪਣੀ ਪਛਾਣ ਬਣਾਉਣ ਵਾਲੀ ਮੌਨੀ ਰਾਏ ਹੁਣ ਬਾਲੀਵੁੱਡ ਅਭਿਨੇਤਰੀਆਂ ਦੀ ਸੂਚੀ 'ਚ ਸ਼ਾਮਲ ਹੋ ਗਈ ਹੈ।

ਮੌਨੀ ਰਾਏ ਨੇ ਆਪਣੀ ਜ਼ਬਰਦਸਤ ਅਦਾਕਾਰੀ ਅਤੇ ਮਿਹਨਤ ਨਾਲ ਬਾਲੀਵੁੱਡ 'ਚ ਸ਼ੁਰੂਆਤ ਕੀਤੀ ਹੈ।

ਇਨ੍ਹੀਂ ਦਿਨੀਂ ਮੌਨੀ ਰਾਏ ਦਾ ਬਾਲੀਵੁੱਡ ਦਾ ਸਫ਼ਰ ਵਧੀਆ ਚੱਲ ਰਿਹਾ ਹੈ।

sunita

This news is Content Editor sunita