ਮੌਨੀ ਰਾਏ ਨੇ ਸਮੁੰਦਰ ਦੇ ਕੰਢੇ ’ਤੇ ਕਰਵਾਇਆ ਬੋਲਡ ਫ਼ੋਟੋਸ਼ੂਟ (ਦੇਖੋ ਤਸਵੀਰਾਂ)
Friday, Jul 15, 2022 - 05:08 PM (IST)
ਮੁੰਬਈ: ਅਦਾਕਾਰਾ ਮੌਨੀ ਰਾਏ ਸੋਸ਼ਲ ਮੀਡੀਆ ’ਤੇ ਕਾਫ਼ੀ ਐਕਟਿਵ ਰਹਿੰਦੀ ਹੈ। ਅਦਾਕਾਰਾ ਪ੍ਰਸ਼ੰਸਕਾਂ ਨਾਲ ਤਸਵੀਰਾਂ ਅਤੇ ਵੀਡੀਓ ਸਾਂਝੀਆਂ ਕਰਦੀ ਰਹਿੰਦੀ ਹੈ। ਹਾਲ ਹੀ ’ਚ ਅਦਾਕਾਰਾ ਨੇ ਕੁਝ ਬੋਲਡ ਤਸਵੀਰਾਂ ਸਾਂਝੀਆਂ ਕੀਤੀਆਂ ਹਨ ਜੋ ਪ੍ਰਸ਼ੰਸਕਾਂ ਦਾ ਧਿਆਨ ਆਪਣੇ ਵੱਲ ਖਿੱਚ ਰਹੀਆਂ ਹਨ।
ਇਹ ਵੀ ਪੜ੍ਹੋ : ਗਿੱਪੀ ਗਰੇਵਾਲ ਆਪਣੇ ਬੱਚਿਆਂ ਨਾਲ ਨਵੇਂ ਗੀਤ ‘ਮੁਟਿਆਰੇ ਨੀ’ ’ਤੇ ਮਸਤੀ ਕਰਦੇ ਆਏ ਨਜ਼ਰ (ਦੇਖੋ ਵੀਡੀਓ)
ਤਸਵੀਰਾਂ ’ਚ ਮੌਨੀ ਸਮੁੰਦਰ ਦੇ ਕੰਢੇ ਬੈੱਡ ’ਤੇ ਬੈਠੀ ਨਜ਼ਰ ਆ ਰਹੀ ਹੈ। ਅਦਾਕਾਰਾ ਨੇ ਸਫ਼ੇਦ ਬੈੱਡਸ਼ੀਟ ਨਾਲ ਲਈ ਹੋਈ ਹੈ। ਮੌਨੀ ਨੇ ਆਪਣੇ ਵਾਲ ਖੁੱਲ੍ਹੇ ਛੱਡੇ ਹਨ ਅਤੇ ਹੱਥ ’ਚ ਫੁੱਲ ਫ਼ੜਿਆ ਹੋਇਆ ਹੈ। ਅਦਾਕਾਰਾ ਦੀ ਸਿਰਫ਼ ਪਿੱਠ ਹੀ ਦਿਖਾਈ ਦੇ ਰਹੀ ਹੈ। ਚਿਹਰਾ ਨਜ਼ਰ ਨਹੀਂ ਆ ਰਿਹਾ।
ਇਸ ਲੁੱਕ ’ਚ ਅਦਾਕਾਰਾ ਕਾਫ਼ੀ ਬੋਲਡ ਨਜ਼ਰ ਆ ਰਹੀ ਹੈ। ਤਸਵੀਰਾਂ ਸਾਂਝੀਆਂ ਕਰਦੇ ਹੋਏ ਮੌਨੀ ਨੇ ਲਿਖਿਆ ਕਿ ‘ਮੇਰੇ ਅਸਮਾਨ ਦਾ ਕੋਨਾ।’ ਅਦਾਕਾਰਾ ਦੀਆਂ ਇਨ੍ਹਾਂ ਤਸਵੀਰਾਂ ਨੂੰ ਦੇਖ ਕੇ ਪ੍ਰਸ਼ੰਸਕ ਹੈਰਾਨ ਹੋ ਗਏ ਹਨ। ਇਨ੍ਹਾਂ ਤਸਵੀਰਾਂ ਨੂੰ ਪ੍ਰਸ਼ੰਸਕ ਕਾਫ਼ੀ ਪਸੰਦ ਕਰ ਰਹੇ ਹਨ।
ਇਹ ਵੀ ਪੜ੍ਹੋ : ਕੇ.ਕੇ. ਦੀ ਮੌਤ ਤੋਂ ਬਾਅਦ ਪਤਨੀ ਨੇ ਆਪਣੇ ਹੱਥਾਂ ਨਾਲ ਬਣਾਈ ਪੇਂਟਿੰਗ ਕੀਤੀ ਸਾਂਝੀ, ਕਿਹਾ- ‘ਮਿਸ ਯੂ ਸਵੀਟਹਾਰਟ’
ਮੌਨੀ ਦੇ ਟੀ.ਵੀ ਸਕ੍ਰੀਨ ’ਤੇ ਕੰਮ ਦੀ ਗੱਲ ਕਰੀਏ ਤਾਂ ਮੌਨੀ ‘ਡਾਂਸ ਇੰਡੀਆ ਡਾਂਸ ਲਿਟਲ ਮਾਸਟਰਜ਼ 5’ ਨੂੰ ਜੱਜ ਕਰਦੀ ਨਜ਼ਰ ਆ ਰਹੀ ਹੈ। ਇਸ ਤੋਂ ਇਲਾਵਾ ਅਦਾਕਾਰਾ ਫ਼ਿਲਮ ‘ਬ੍ਰਹਮਾਸਤਰ’ ’ਚ ਨਜ਼ਰ ਆਵੇਗੀ। ਇਸ ਫ਼ਿਲਮ ’ਚ ਅਦਾਕਾਰਾ ਨਾਲ ਅਮਿਤਾਭ ਬੱਚਨ, ਰਣਬੀਰ ਸਿੰਘ ਅਤੇ ਆਲੀਆ ਭੱਟ ਨਜ਼ਰ ਆਉਣਗੇ। ਇਸ ਫ਼ਿਲਮ ਨੂੰ ਅਯਾਨ ਮੁਖਰਜੀ ਨੇ ਡਾਇਰੈਕਟ ਕੀਤਾ ਹੈ। ‘ਬ੍ਰਹਮਾਸਤਰ’ 9 ਸਤੰਬਰ ਨੂੰ ਸਿਨੇਮਾਘਰਾਂ ’ਚ ਰਿਲੀਜ਼ ਹੋਵੇਗੀ।