ਅਦਾਕਾਰਾ ਮੌਨੀ ਰਾਏ ਨੂੰ 9 ਦਿਨਾਂ ਬਾਅਦ ਹਸਪਤਾਲ ਤੋਂ ਮਿਲੀ ਛੁੱਟੀ, ਸਾਹਮਣੇ ਆਈਆਂ ਇਹ ਤਸਵੀਰਾਂ

07/22/2023 4:55:58 PM

ਮੁੰਬਈ (ਬਿਊਰੋ) - ਪ੍ਰਸਿੱਧ ਅਦਾਕਾਰਾ ਮੌਨੀ ਰਾਏ ਨੂੰ ਲੈ ਕੇ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿਸ ਨੇ ਉਸ ਦੇ ਫੈਨਜ਼ 'ਚ ਹਲਚਲ ਮਚਾ ਦਿੱਤੀ ਹੈ। ਦਰਅਸਲ, ਖ਼ਬਰਾਂ ਮੁਤਾਬਕ ਕੁਝ ਦਿਨ ਪਹਿਲਾ ਮੌਨੀ ਰਾਏ ਦੀ ਸਿਹਤ ਵਿਗੜ ਗਈ ਸੀ, ਜਿਸ ਦੇ ਚੱਲਦਿਆਂ ਉਸ ਨੂੰ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਸੀ।

PunjabKesari

ਇਸ ਗੱਲ ਦੀ ਜਾਣਕਾਰੀ ਉਸ ਨੇ ਖ਼ੁਦ ਸੋਸ਼ਲ ਮੀਡੀਆ ਪੋਸਟ ਰਾਹੀਂ ਫੈਨਜ਼ ਨਾਲ ਸਾਂਝੀ ਕੀਤੀ ਹੈ। ਹਾਲਾਂਕਿ ਹੁਣ ਮੌਨੀ ਰਾਏ ਨੂੰ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ।

PunjabKesari

ਦੱਸ ਦਈਏ ਕਿ ਅਦਾਕਾਰਾ ਮੌਨੀ ਰਾਏ ਦੀ ਸਿਹਤ ਕਾਫ਼ੀ ਜ਼ਿਆਦਾ ਖ਼ਰਾਬ ਹੋ ਗਈ ਸੀ, ਜਿਸ ਕਾਰਨ ਉਸ ਨੂੰ  9 ਦਿਨ ਹਸਪਤਾਲ 'ਚ ਬਿਤਾਉਣੇ ਪਏ। ਮੌਨੀ ਰਾਏ ਦੀ ਇਸ ਪੋਸਟ ਨੇ ਉਸ ਦੇ ਫੈਨਜ਼ ਦੀ ਚਿੰਤਾ ਵਧਾ ਦਿੱਤੀ ਹੈ। ਹੁਣ ਹਰ ਕੋਈ ਜਾਣਨਾ ਚਾਹੁੰਦਾ ਹੈ ਕਿ ਆਖ਼ਿਰ ਉਸ ਨੂੰ ਕੀ ਹੋਇਆ ਸੀ।

PunjabKesari
 


sunita

Content Editor

Related News