ਕੈਟਰੀਨਾ ਤੋਂ ਬਾਅਦ ਮੌਨੀ ਰਾਏ ਬਣੇਗੀ ਲਾੜੀ, ਇਸ ਦਿਨ ਪ੍ਰੇਮੀ ਨਾਲ ਲਵੇਗੀ ਸੱਤ ਫੇਰੇ

Monday, Nov 29, 2021 - 01:15 PM (IST)

ਕੈਟਰੀਨਾ ਤੋਂ ਬਾਅਦ ਮੌਨੀ ਰਾਏ ਬਣੇਗੀ ਲਾੜੀ, ਇਸ ਦਿਨ ਪ੍ਰੇਮੀ ਨਾਲ ਲਵੇਗੀ ਸੱਤ ਫੇਰੇ

ਮੁੰਬਈ (ਬਿਊਰੋ) - ਵਿਆਹਾਂ ਦਾ ਸੀਜ਼ਨ ਸ਼ੁਰੂ ਹੋ ਚੁੱਕਾ ਹੈ, ਜਿਸ ਦੇ ਚੱਲਦਿਆਂ ਬਾਲੀਵੁੱਡ 'ਚ ਇੱਕ ਤੋਂ ਬਾਅਦ ਇੱਕ ਵਿਆਹ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਹਾਲ ਹੀ 'ਚ ਬਾਲੀਵੁੱਡ ਅਦਾਕਾਰ ਰਾਜਕੁਮਾਰ ਰਾਓ ਵਿਆਹ ਦੇ ਬੰਧਨ 'ਚ ਬੱਝੇ ਹਨ। ਇਸ ਤੋਂ ਬਾਅਦ ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਦੇ ਵਿਆਹ ਦੀ ਤਾਰੀਕ ਸਾਹਮਣੇ ਆਈ ਹੈ।

PunjabKesari

ਹੁਣ ਇੱਕ ਹੋਰ ਕਲਾਕਾਰ ਦੇ ਵਿਆਹ ਦੀ ਤਾਰੀਕ ਦਾ ਖੁਲਾਸਾ ਹੋਇਆ ਹੈ। ਜੀ ਹਾਂ ਛੋਟੇ ਪਰਦੇ 'ਤੇ ਆਪਣੀ ਅਦਾਕਾਰੀ ਦੀ ਸ਼ੁਰੂਆਤ ਕਰਨ ਤੋਂ ਬਾਅਦ ਅਦਾਕਾਰਾ ਮੌਨੀ ਰਾਏ ਨੇ ਫ਼ਿਲਮ 'ਗੋਲਡ' ਨਾਲ ਬਾਲੀਵੁੱਡ 'ਚ ਕਦਮ ਰੱਖਿਆ ਹੈ। ਸੋਸ਼ਲ ਮੀਡੀਆ 'ਤੇ ਹਮੇਸ਼ਾ ਹੀ ਆਪਣੀਆਂ ਹੌਟ ਤਸਵੀਰਾਂ ਕਰਕੇ ਚਰਚਾ 'ਚ ਰਹਿਣ ਵਾਲੀ ਅਦਾਕਾਰਾ ਮੌਨੀ ਰਾਏ ਵੀ ਬਹੁਤ ਜਲਦ ਵਿਆਹ ਕਰਵਾਉਣ ਜਾ ਰਹੀ ਹੈ।

PunjabKesari

ਖ਼ਬਰਾਂ ਮੁਤਾਬਕ, ਸੈਲੇਬਸ ਵੈਡਿੰਗ ਲਿਸਟ 'ਚ ਕੈਟਰੀਨਾ ਕੈਫ-ਵਿੱਕੀ ਕੌਸ਼ਲ, ਅੰਕਿਤਾ ਲੋਖੰਡੇ-ਵਿੱਕੀ ਜੈਨ ਤੋਂ ਬਾਅਦ ਹੁਣ 'ਨਾਗਿਨ' ਫੇਮ ਮੌਨੀ ਰਾਏ ਦਾ ਨਾਂ ਵੀ ਸ਼ਾਮਲ ਹੋ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਮੌਨੀ ਰਾਏ 2022 'ਚ ਦੁਬਈ ਦੇ ਬੈਂਕਰ ਬੁਆਏਫ੍ਰੈਂਡ ਸੂਰਜ ਨਾਂਬਿਆਰ (Sooraj Nambiar) ਨਾਲ 7 ਫੇਰੇ ਲੈਣ ਜਾ ਰਹੀ ਹੈ। 

PunjabKesari

ਸੂਤਰਾਂ ਮੁਤਾਬਕ, ਮੌਨੀ ਰਾਏ ਦੇ ਚਚੇਰੇ ਭਰਾ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਮੌਨੀ ਰਾਏ ਜਲਦ ਹੀ ਵਿਆਹ ਕਰਨ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਮੌਨੀ ਰਾਏ 27 ਜਨਵਰੀ ਨੂੰ ਵਿਆਹ ਦੇ ਬੰਧਨ 'ਚ ਬੱਝੇਗੀ। ਇਹ ਵਿਆਹ ਦੁਬਈ ਜਾਂ ਇਟਲੀ 'ਚ ਹੋ ਸਕਦਾ ਹੈ ਪਰ ਮੌਨੀ ਰਾਏ ਨੇ ਅਧਿਕਾਰਿਕ ਤੌਰ ਦੇ ਇਸ ਗੱਲ ਦਾ ਕੋਈ ਖੁਲਾਸਾ ਨਹੀਂ ਕੀਤਾ ਹੈ।

PunjabKesari

ਮੌਨੀ ਰਾਏ ਦੇ ਵਰਕਫਰੰਟ ਦੀ ਗੱਲ ਕਰੀਏ ਤਾਂ ਉਸ ਨੇ ਛੋਟੇ ਪਰਦੇ 'ਤੇ 'ਕਿਉਂਕੀ ਸਾਸ ਭੀ ਕਭੀ ਬਹੂ ਥੀ' ਨਾਲ ਆਪਣੇ ਐਕਟਿੰਗ ਕਰੀਅਰ ਦੀ ਸ਼ੁਰੂਆਤ ਕੀਤੀ ਸੀ। ਇਸ ਤੋਂ ਬਾਅਦ ਉਸ ਨੇ ਕਈ ਨਾਮੀ ਟੀ. ਵੀ. ਸੀਰੀਅਲ 'ਚ ਆਪਣੀ ਅਦਾਕਾਰੀ ਦੇ ਜਲਵੇ ਬਿਖੇਰੇ। ਮੌਨੀ ਸੋਸ਼ਲ ਮੀਡੀਆ 'ਤੇ ਕਾਫੀ ਸਰਗਰਮ ਰਹਿੰਦੀ ਹੈ ਅਤੇ ਉਹ ਅਕਸਰ ਹੀ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸ਼ੇਅਰ ਕਰਕੇ ਪ੍ਰਸ਼ੰਸਕਾਂ ਦਾ ਮਨੋਰੰਜਨ ਕਰਦੀ ਰਹਿੰਦੀ ਹੈ। ਹਾਲ ਹੀ 'ਚ ਉਹ ਅਫਸਾਨਾ ਖ਼ਾਨ ਦਾ ਨਵਾਂ ਗੀਤ 'ਜੋੜਾ' 'ਚ ਅਦਾਕਾਰੀ ਕਰਦੀ ਹੋਈ ਨਜ਼ਰ ਆਈ ਸੀ।

PunjabKesari

ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।


author

sunita

Content Editor

Related News