ਬਲੈਕ ਐਂਡ ਵ੍ਹਾਈਟ ਡਰੈੱਸ ''ਚ ਗਾਰਜ਼ੀਅਸ ਨਜ਼ਰ ਆਈ ਮੌਨੀ ਰਾਏ (ਤਸਵੀਰਾਂ)

Saturday, Jul 30, 2022 - 05:02 PM (IST)

ਬਲੈਕ ਐਂਡ ਵ੍ਹਾਈਟ ਡਰੈੱਸ ''ਚ ਗਾਰਜ਼ੀਅਸ ਨਜ਼ਰ ਆਈ ਮੌਨੀ ਰਾਏ (ਤਸਵੀਰਾਂ)

ਮੁੰਬਈ- ਅਦਾਕਾਰਾ ਮੌਨੀ ਰਾਏ ਸੋਸ਼ਲ ਮੀਡੀਆ 'ਤੇ ਐਕਟਿਵ ਸਿਤਾਰਿਆਂ 'ਚੋਂ ਇਕ ਹੈ। ਅਦਾਕਾਰਾ ਪ੍ਰਸ਼ੰਸਕਾਂ ਦੇ ਨਾਲ ਤਸਵੀਰਾਂ ਅਤੇ ਵੀਡੀਓਜ਼ ਸਾਂਝੀਆਂ ਕਰਦੀ ਰਹਿੰਦੀ ਹੈ। ਹਾਲ ਹੀ 'ਚ ਅਦਾਕਾਰਾ ਨੇ ਆਪਣੀਆਂ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ ਜੋ ਖੂਬ ਪਸੰਦ ਕੀਤੀਆਂ ਜਾ ਰਹੀਆਂ ਹਨ। 

PunjabKesari
ਲੁੱਕ ਦੀ ਗੱਲ ਕਰੀਏ ਤਾਂ ਮੌਨੀ ਬਲੈੱਕ ਐਂਡ ਵ੍ਹਾਈਟ ਡਰੈੱਸ 'ਚ ਨਜ਼ਰ ਆ ਰਹੀ ਹੈ। ਇਸ ਦੇ ਨਾਲ ਹੀ ਅਦਾਕਾਰਾ ਨੇ ਬਲੈਕ ਬੂਟ ਪਾਏ ਹੋਏ ਹਨ। ਲਾਈਟ ਮੇਕਅੱਪ ਅਤੇ ਖੁੱਲ੍ਹੇ ਵਾਲਾਂ ਨਾਲ ਅਦਾਕਾਰਾ ਨੇ ਆਪਣੀ ਲੁੱਕ ਨੂੰ ਪੂਰਾ ਕੀਤਾ ਹੋਇਆ ਹੈ।

PunjabKesari

ਇਸ ਲੁੱਕ 'ਚ ਮੌਨੀ ਰਾਏ ਗਾਰਜ਼ੀਅਸ ਲੱਗ ਰਹੀ ਹੈ। ਮੌਨੀ ਦਿਲਕਸ਼ ਅੰਦਾਜ਼ 'ਚ ਕੈਮਰੇ ਦੇ ਸਾਹਮਣੇ ਪੋਜ਼ ਦੇ ਰਹੀ ਹੈ। ਅਦਾਕਾਰਾ ਦੀਆਂ ਇਨ੍ਹਾਂ ਤਸਵੀਰਾਂ 'ਤੇ ਪ੍ਰਸ਼ੰਸਕਾਂ ਫਿਦਾ ਹੋ ਗਏ ਹਨ। ਪ੍ਰਸ਼ੰਸਕ ਇਨ੍ਹਾਂ ਤਸਵੀਰਾਂ ਨੂੰ ਖੂਬ ਪਸੰਦ ਕਰ ਰਹੇ ਹਨ।

PunjabKesari
ਕੰਮ ਦੀ ਗੱਲ ਕਰੀਏ ਤਾਂ ਮੌਨੀ ਬਹੁਤ ਜਲਦ ਫਿਲਮ 'ਬ੍ਰਹਮਾਸਤਰ' 'ਚ ਨਜ਼ਰ ਆਉਣ ਵਾਲੀ ਹੈ। ਇਸ ਫਿਲਮ 'ਚ ਅਦਾਕਾਰਾ ਦੇ ਨਾਲ ਅਮਿਤਾਭ ਬੱਚਨ, ਆਲੀਆ ਭੱਟ ਨਜ਼ਰ ਆਉਣਗੇ। ਇਸ ਫਿਲਮ ਨੂੰ ਅਯਾਨ ਮੁਖਰਜੀ ਨੇ ਡਾਇਰੈਕਟ ਕੀਤਾ ਹੈ। 'ਬ੍ਰਹਮਾਸਤਰ' 9 ਸਤੰਬਰ ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਵੇਗੀ


author

Aarti dhillon

Content Editor

Related News