ਮੌਨੀ ਰਾਏ ਨੇ ਭਰਾਵਾਂ ਦੇ ਗੁੱਟ ’ਤੇ ਬੰਨ੍ਹੀ ਰੱਖੜੀ, ਵੱਡੇ ਭਰਾ ਦੇ ਪੈਰ ਛੂਹ ਕੇ ਲਿਆ ਆਸ਼ੀਰਵਾਦ

Friday, Aug 12, 2022 - 10:47 AM (IST)

ਮੌਨੀ ਰਾਏ ਨੇ ਭਰਾਵਾਂ ਦੇ ਗੁੱਟ ’ਤੇ ਬੰਨ੍ਹੀ ਰੱਖੜੀ, ਵੱਡੇ ਭਰਾ ਦੇ ਪੈਰ ਛੂਹ ਕੇ ਲਿਆ ਆਸ਼ੀਰਵਾਦ

ਬਾਲੀਵੁੱਡ ਡੈਸਕ- ਬੀਤੇ ਦਿਨ ਦੇਸ਼ ਭਰ ’ਚ ਰਕਸ਼ਾ ਬੰਧਨ ਦਾ ਤਿਉਹਾਰ ਮਨਾਇਆ ਗਿਆ। ਆਮ ਲੋਕਾਂ ਦੇ ਨਾਲ-ਨਾਲ ਸਿਤਾਰੇ ਵੀ ਇਸ ਤਿਉਹਾਰ ਨੂੰ ਆਪਣੇ-ਆਪਣੇ ਅੰਦਾਜ਼ ’ਚ ਮਨਾਉਂਦੇ ਨਜ਼ਰ ਆ ਰਹੇ ਹਨ। ਇਸ ਦੇ ਨਾਲ ਹੀ ਅਦਾਕਾਰਾ ਮੌਨੀ ਰਾਏ ਨੇ ਵੀ ਆਪਣੇ ਭਰਾ ਦੇ ਗੁੱਟ ’ਤੇ ਰੱਖੜੀ ਬੰਨ੍ਹ ਕੇ ਇਸ ਤਿਉਹਾਰ ਦਾ ਜਸ਼ਨ ਮਨਾਇਆ ਅਤੇ ਇਸ ਤਿਉਹਾਰ ਦੀਆਂ ਤਸਵੀਰਾਂ ਸੋਸ਼ਲ ਮੀਡੀਆ ’ਤੇ ਸਾਂਝੀਆਂ ਕੀਤੀਆਂ। ਅਦਾਕਾਰਾ ਦੀਆਂ ਇਨ੍ਹਾਂ ਤਸਵੀਰਾਂ ਨੂੰ ਪ੍ਰਸ਼ੰਸਕ ਕਾਫ਼ੀ ਪਸੰਦ ਕਰ ਰਹੇ ਹਨ।

PunjabKesari

ਇਹ ਵੀ ਪੜ੍ਹੋ : ਰਾਜੂ ਸ਼੍ਰੀਵਾਸਤਵ ਤੋਂ ਬਾਅਦ ਹੁਣ ਇਸ ਮਸ਼ਹੂਰ ਅਦਾਕਾਰਾ ਦੀ ਸਿਹਤ ਵਿਗੜੀ, ਹਸਪਤਾਲ ’ਚ ਦਾਖ਼ਲ

ਮੌਨੀ ਰਾਏ ਨੇ ਇਹ ਤਸਵੀਰਾਂ ਆਪਣੀ ਇੰਸਟਾਗ੍ਰਾਮ ਸਟੋਰੀ ’ਚ ਸਾਂਝੀਆਂ ਕੀਤੀਆਂ ਹਨ। ਤਸਵੀਰਾਂ ’ਚ ਦੇਖਿਆ ਜਾ ਸਕਦਾ ਹੈ ਕਿ ਇਸ ਦੌਰਾਨ ਉਹ ਪੀਲੇ ਰੰਗ ਦੀ ਫ਼ਲੋਰਲ ਡਰੈੱਸ ’ਚ ਨਜ਼ਰ ਆ ਰਹੀ ਹੈ।

PunjabKesari

ਮਿਨੀਮਲ ਮੇਕਅੱਪ ’ਚ ਅਦਾਕਾਰਾ ਬੇਹੱਦ ਖੂਬਸੂਰਤ ਲੱਗ ਰਹੀ ਸੀ। ਇਸ ਦੇ ਨਾਲ ਅਦਾਕਾਰਾ ਨੇ ਹਾਈ ਬਨ ਬਣਾਇਆ ਹੋਇਆ ਹੈ ਅਤੇ  ਥਾਲੀ ’ਚ ਰੱਖੜੀ ਅਤੇ ਮਠਿਆਈਆਂ ਰੱਖੀਆਂ ਹਨ। ਇਸ ਦੌਰਾਨ ਅਦਾਕਾਰਾ ਆਪਣੇ ਭਰਾ ਨੂੰ ਰੱਖੜੀ ਬੰਨ੍ਹ ਰਹੀ ਹੈ।

PunjabKesari

ਇਹ ਵੀ ਪੜ੍ਹੋ : ਰੱਖੜੀ ਦੇ ਤਿਉਹਾਰ ਮੌਕੇ ਮੂਸੇਵਾਲਾ ਨੂੰ ਯਾਦ ਕਰ ਭਾਵੁਕ ਹੋਈ ਅਫ਼ਸਾਨਾ ਖ਼ਾਨ, ਕਿਹਾ-ਰੱਬ ਕਿਸੇ ਵੀ ਭੈਣ ਤੋਂ...

ਭਰਾ ਦੇ ਗੁੱਟ ’ਤੇ ਰੱਖੜੀ ਬੰਨ੍ਹ ਕੇ ਮੌਨੀ ਕਾਫ਼ੀ ਖੁਸ਼ ਨਜ਼ਰ ਆ ਰਹੀ ਹੈ। ਤਸਵੀਰਾਂ ’ਚ ਦੋਵੇਂ ਭੈਣ-ਭਰਾਵਾਂ ’ਚ ਕਾਫ਼ੀ ਪਿਆਰ ਦੇਖਣ ਨੂੰ ਮਿਲ ਰਿਹਾ ਹੈ। ਪ੍ਰਸ਼ੰਸਕ ਵੀ ਇਨ੍ਹਾਂ ਤਸਵੀਰਾਂ ’ਤੇ ਕਾਫ਼ੀ ਪਿਆਰ ਦੇ ਰਹੇ ਹਨ।

PunjabKesari
ਮੌਨੀ ਦੇ ਟੀ.ਵੀ ਸਕ੍ਰੀਨ ’ਤੇ ਕੰਮ ਦੀ ਗੱਲ ਕਰੀਏ ਤਾਂ ਮੌਨੀ ਜਲਦ ਹੀ ਫ਼ਿਲਮ ‘ਬ੍ਰਹਮਾਸਤਰ’ ’ਚ ਨਜ਼ਰ ਆਵੇਗੀ। ਇਸ ਫ਼ਿਲਮ ’ਚ ਅਦਾਕਾਰਾ ਨਾਲ ਅਮਿਤਾਭ ਬੱਚਨ, ਰਣਬੀਰ ਸਿੰਘ ਅਤੇ ਆਲੀਆ ਭੱਟ ਨਜ਼ਰ ਆਉਣਗੇ। ਇਸ ਫ਼ਿਲਮ ਨੂੰ ਅਯਾਨ ਮੁਖਰਜੀ ਨੇ ਡਾਇਰੈਕਟ ਕੀਤਾ ਹੈ। ‘ਬ੍ਰਹਮਾਸਤਰ’ 9 ਸਤੰਬਰ ਨੂੰ ਸਿਨੇਮਾਘਰਾਂ ’ਚ ਰਿਲੀਜ਼ ਹੋਵੇਗੀ।


author

Shivani Bassan

Content Editor

Related News