ਮਸ਼ਹੂਰ ਅਦਾਕਾਰ ਘਰ ਛਾਇਆ ਮਾਤਮ, ਸਦਮੇ ''ਚ ਪੂਰਾ ਪਰਿਵਾਰ, 2 ਦਿਨ ਪਹਿਲਾਂ ਮਿਲੀ ਸੀ ਜਾਨੋਂ ਮਾਰਨ ਦੀ ਧਮਕੀ
Friday, Jan 24, 2025 - 10:47 AM (IST)
ਐਂਟਰਟੇਨਮੈਂਟ ਡੈਸਕ - ਬਾਲੀਵੁੱਡ ਅਦਾਕਾਰ ਰਾਜਪਾਲ ਯਾਦਵ ਦੇ ਪਿਤਾ ਨੌਰੰਗ ਯਾਦਵ ਦਾ ਦਿਹਾਂਤ ਹੋ ਗਿਆ ਹੈ। ਉਹ ਕੁਝ ਸਮੇਂ ਤੋਂ ਬਿਮਾਰ ਸਨ। ਉਨ੍ਹਾਂ ਨੂੰ ਇਲਾਜ ਲਈ ਦਿੱਲੀ ਦੇ ਏਮਜ਼ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ। ਇੱਥੇ ਇਲਾਜ ਦੌਰਾਨ ਉਨ੍ਹਾਂ ਨੇ ਆਖਰੀ ਸਾਹ ਲਿਆ। ਆਪਣੇ ਪਿਤਾ ਦੀ ਹਾਲਤ ਗੰਭੀਰ ਹੋਣ ਦੀ ਸੂਚਨਾ ਮਿਲਣ ਤੋਂ ਬਾਅਦ ਅਦਾਕਾਰ ਵੀਰਵਾਰ ਨੂੰ ਥਾਈਲੈਂਡ ਤੋਂ ਦਿੱਲੀ ਪਹੁੰਚੇ।
ਇਹ ਵੀ ਪੜ੍ਹੋ-ਧਮਕੀ ਭਰੇ ਸੰਦੇਸ਼ 'ਤੇ ਅਦਾਕਾਰ ਰਾਜਪਾਲ ਯਾਦਵ ਦਾ ਆਇਆ ਬਿਆਨ
ਉਨ੍ਹਾਂ ਨੂੰ ਉਮੀਦ ਸੀ ਕਿ ਉਨ੍ਹਾਂ ਦੇ ਪਿਤਾ ਠੀਕ ਹੋ ਜਾਣਗੇ ਅਤੇ ਦੁਬਾਰਾ ਘਰ ਪਹੁੰਚ ਜਾਣਗੇ ਪਰ ਹਸਪਤਾਲ 'ਚ ਹੀ ਉਨ੍ਹਾਂ ਦੀ ਮੌਤ ਹੋ ਗਈ। ਇਸ ਖ਼ਬਰ ਤੋਂ ਬਾਅਦ ਇੰਡਸਟਰੀ ‘ਚ ਸੋਗ ਦੀ ਲਹਿਰ ਹੈ। ਰਾਜਪਾਲ ਯਾਦਵ ਉੱਤਰ ਪ੍ਰਦੇਸ਼ ਦੇ ਸ਼ਾਹਜਹਾਂਪੁਰ ਦਾ ਰਹਿਣ ਵਾਲਾ ਹੈ। ਕਿਆਸ ਲਗਾਏ ਜਾ ਰਹੇ ਹਨ ਕਿ ਉਨ੍ਹਾਂ ਦੇ ਪਿਤਾ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਗ੍ਰਹਿ ਜ਼ਿਲ੍ਹੇ 'ਚ ਹੋਵੇਗਾ।
ਇਹ ਵੀ ਪੜ੍ਹੋ- ਹਸਪਤਾਲ ਦਾਖ਼ਲ ਹੋਣ ਦੀਆਂ ਅਫਵਾਹਾਂ ਨੂੰ ਗਾਇਕਾ ਨੇ ਦੱਸਿਆ ਝੂਠਾ, ਕਿਹਾ...
ਦੱਸ ਦੇਈਏ ਕਿ ਬੁੱਧਵਾਰ ਨੂੰ ਅਦਾਕਾਰ ਸਮੇਤ ਚਾਰ ਸਿਤਾਰਿਆਂ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਸੀ। ਜਾਨੋਂ ਮਾਰਨ ਦੀ ਧਮਕੀ ‘ਤੇ ਰਾਜਪਾਲ ਯਾਦਵ ਨੇ ਚੁੱਪੀ ਤੋੜੀ ਹੈ। ਦੱਸ ਦੇਈਏ ਕਿ ਰਾਜਪਾਲ ਯਾਦਵ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਮੁੰਬਈ ਦੇ ਅੰਬੋਲੀ ਪੁਲਸ ਸਟੇਸ਼ਨ ‘ਚ ਮਾਮਲਾ ਦਰਜ ਕੀਤਾ ਗਿਆ ਹੈ। ਇਸ ਦੌਰਾਨ, ਆਪਣੇ ਆਡੀਓ ਬਿਆਨ 'ਚ ਰਾਜਪਾਲ ਯਾਦਵ ਨੇ ਸਪੱਸ਼ਟ ਕੀਤਾ ਕਿ ਉਹ ਧਮਕੀਆਂ ਬਾਰੇ ਸਾਈਬਰ ਕ੍ਰਾਈਮ ਵਿਭਾਗ ਅਤੇ ਪੁਲਸ ਦੋਵਾਂ ਨੂੰ ਪਹਿਲਾਂ ਹੀ ਸੂਚਿਤ ਕਰ ਚੁੱਕੇ ਹਨ ਅਤੇ ਇਸ ਮਾਮਲੇ ‘ਤੇ ਹੋਰ ਕੁਝ ਵੀ ਕਹਿਣ ਤੋਂ ਗੁਰੇਜ਼ ਕੀਤਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8