ਪੰਜਾਬੀ ਇੰਡਸਟਰੀ 'ਚ ਸੋਗ ਦੀ ਲਹਿਰ, ਇਸ ਮਸ਼ਹੂਰ ਗੀਤਕਾਰ ਦਾ ਹੋਇਆ ਦਿਹਾਂਤ
Monday, Mar 10, 2025 - 12:27 PM (IST)

ਐਂਟਰਟੇਨਮੈਂਟ ਡੈਸਕ- ਪੰਜਾਬੀ ਇੰਡਸਟਰੀ ਵਿਚ ਸਮੇਂ ਸੋਗ ਦੀ ਲਹਿਰ ਫੈਲੀ ਹੋਈ ਹੈ। ਦਰਅਸਲ, ਪੰਜਾਬੀ ਗੀਤਕਾਰ ਹਰਬੰਸ ਸਿੰਘ ਜੰਡੂ, ਜਿਨ੍ਹਾਂ ਨੂੰ ਜੰਡੂ ਲਿੱਤਰਾਂਵਾਲਾ ਵੀ ਕਿਹਾ ਜਾਂਦਾ ਹੈ, ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਦਾ ਦਿਹਾਂਤ 8 ਮਾਰਚ ਨੂੰ ਹੋਇਆ। ਹਰਬੰਸ ਜੰਡੂ ਦਾ ਜਨਮ ਪੰਜਾਬ ਦੇ ਜਲੰਧਰ ਜ਼ਿਲ੍ਹੇ ਦੇ ਲਿੱਤਰਾਂ ਪਿੰਡ ਵਿਚ ਹੋਇਆ ਸੀ।
ਇਹ ਵੀ ਪੜ੍ਹੋ: ਰਸ਼ਮੀਕਾ ਮੰਦਾਨਾ ਨੇ ਰਚਿਆ ਇਤਿਹਾਸ, ਇਹ ਉਪਲੱਬਧੀ ਹਾਸਲ ਕਰਨ ਵਾਲੀ ਬਣੀ ਇਕਲੌਤੀ ਅਦਾਕਾਰਾ
ਉਨ੍ਹਾਂ ਨੇ ਪਹਿਲੀ ਵਾਰ 1968 ਵਿੱਚ ਪੰਜਾਬੀ ਗੀਤਾਂ ਲਈ ਗੀਤ ਲਿਖਣੇ ਸ਼ੁਰੂ ਕੀਤੇ ਸਨ। ਉਨ੍ਹਾਂ ਨੇ ਕਈ ਮਸ਼ਹੂਰ ਭੰਗੜਾ ਅਤੇ ਪੰਜਾਬੀ ਕਲਾਕਾਰਾਂ ਲਈ ਗੀਤ ਲਿਖੇ ਸਨ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ 2009 ਵਿਚ ਜੰਡੂ ਲਿੱਤਰਾਂਵਾਲਾ ਦੀ ਗੀਤਕਾਰੀ ਰਾਹੀਂ ਦੁਨੀਆ ਭਰ ਵਿੱਚ ਪੰਜਾਬੀ ਭਾਸ਼ਾ ਨੂੰ ਪ੍ਰਫੁੱਲਤ ਕਰਨ ਵਿੱਚ ਪਾਏ ਯੋਗਦਾਨ ਲਈ ਪ੍ਰਸ਼ੰਸਾ ਕੀਤੀ ਸੀ
ਇਹ ਵੀ ਪੜ੍ਹੋ: "ਚਿਹਰਾ ਵੀ ਨਹੀਂ ਪਛਾਣਿਆ ਜਾਵੇਗਾ..." ਇਸ ਮਸ਼ਹੂਰ ਅਦਾਕਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8