ਫ਼ਿਲਮ ਇੰਡਸਟਰੀ ''ਚ ਛਾਇਆ ਮਾਤਮ, ਲੀਵਰ ਫੇਲ ਹੋਣ ਕਾਰਨ ਪ੍ਰਸਿੱਧ ਹਸਤੀ ਦੀ ਮੌਤ
Saturday, Nov 16, 2024 - 03:38 PM (IST)
ਨਵੀਂ ਦਿੱਲੀ (ਬਿਊਰੋ) : ਫ਼ਿਲਮ ਇੰਡਸਟਰੀ ਤੋਂ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ। ਦਰਅਸਲ, ਮਸ਼ਹੂਰ ਫਿਲਮਕਾਰ ਸੁਰੇਸ਼ ਸੰਗਈਆ ਦਾ 40 ਸਾਲ ਦੀ ਉਮਰ 'ਚ ਦਿਹਾਂਤ ਹੋ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਸੁਰੇਸ਼ ਦੀ ਮੌਤ ਲਿਵਰ ਫੇਲ ਹੋਣ ਕਾਰਨ ਹੋਈ ਹੈ। ਇਹ ਖ਼ਬਰ ਸਾਹਮਣੇ ਆਉਂਦੇ ਹੀ ਤਾਮਿਲ ਫ਼ਿਲਮ ਇੰਡਸਟਰੀ 'ਚ ਸੋਗ ਦੀ ਲਹਿਰ ਦੌੜ ਗਈ।
ਇਹ ਖ਼ਬਰ ਵੀ ਪੜ੍ਹੋ - ਭਾਰਤੀ ਮੁੱਕੇਬਾਜ਼ ਨੀਰਜ ਗੋਇਤ ਦੀ ਸ਼ਾਨਦਾਰ ਜਿੱਤ 'ਤੇ ਬਾਗੋ ਬਾਗ ਹੋਈ ਸਾਰਾ ਗੁਰਪਾਲ
ਦੱਸ ਦਈਏ ਕਿ ਨਿਰਮਾਤਾ ਸੁਰੇਸ਼ ਸੰਗਈਆ ਲੰਬੇ ਸਮੇਂ ਤੋਂ ਲੀਵਰ ਫੇਲ ਹੋਣ ਦੀ ਸਮੱਸਿਆ ਦਾ ਸਾਹਮਣਾ ਕਰ ਰਹੇ ਸਨ, ਜਿਸ ਕਾਰਨ ਸ਼ੁੱਕਰਵਾਰ ਰਾਤ 11 ਵਜੇ ਚੇਨਈ ਦੇ ਇਕ ਹਸਪਤਾਲ 'ਚ ਆਖਰੀ ਸਾਹ ਲਿਆ। ਉਨ੍ਹਾਂ ਦੀ ਮੌਤ ਦੀ ਪੁਸ਼ਟੀ ਸਿਨੇਮੈਟੋਗ੍ਰਾਫਰ ਸਰਨ ਨੇ ਕੀਤੀ ਹੈ।
ਇਹ ਖ਼ਬਰ ਵੀ ਪੜ੍ਹੋ - ਪ੍ਰਸਿੱਧ ਸੀਰੀਅਲ 'ਅਨੁਪਮਾ' ਦੇ ਸੈੱਟ 'ਤੇ ਵੱਡਾ ਹਾਦਸਾ, 1 ਦੀ ਮੌਤ
ਦੱਸਣਯੋਗ ਹੈ ਕਿ ਸੁਰੇਸ਼ ਦੇ ਪਰਿਵਾਰ 'ਚ ਉਨ੍ਹਾਂ ਦੀ ਪਤਨੀ ਅਤੇ ਦੋ ਬੱਚੇ ਹਨ। ਅਜਿਹੇ 'ਚ ਉਨ੍ਹਾਂ ਦੇ ਜਾਣ ਤੋਂ ਬਾਅਦ ਘਰ 'ਚ ਮਾਤਮ ਛਾਇਆ ਹੋਇਆ ਹੈ। ਸੁਰੇਸ਼ ਸਾਂਗਾ ਨੇ 2017 'ਚ ਆਪਣੀ ਪਹਿਲੀ ਫ਼ਿਲਮ 'ਓਰੂ ਕਿਦਾਇਨ ਕਰੁਨੈ ਮਨੂ' ਨਾਲ ਨਿਰਦੇਸ਼ਨ ਦੀ ਦੁਨੀਆ 'ਚ ਐਂਟਰੀ ਕੀਤੀ ਸੀ। ਇਸ ਫ਼ਿਲਮ ਲਈ ਉਨ੍ਹਾਂ ਨੂੰ ਕਾਫੀ ਤਾਰੀਫ਼ ਮਿਲੀ ਸੀ। ਇਸ ਤੋਂ ਇਲਾਵਾ ਉਨ੍ਹਾਂ ਦੀਆਂ ਕੁਝ ਪ੍ਰਮੁੱਖ ਫ਼ਿਲਮਾਂ 'ਚ 'ਸੁਤਾਕਥੀ' ਅਤੇ 'ਵੇਲਈ ਯਾਨਈ' ਸ਼ਾਮਲ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।