''ਪੰਜਾਬ ਦਾ ਸੱਚਾ ਪੁੱਤ...''; MP ਵਿਕਰਮਜੀਤ ਸਾਹਨੀ ਨੇ ਦਿੱਲੀ ਕੰਸਰਟ ਦੀ ਤਰੀਕ ਬਦਲਣ ''ਤੇ ਦਿਲਜੀਤ ਦਾ ਕੀਤਾ ਧੰਨਵਾਦ

Monday, Oct 12, 2026 - 11:00 AM (IST)

''ਪੰਜਾਬ ਦਾ ਸੱਚਾ ਪੁੱਤ...''; MP ਵਿਕਰਮਜੀਤ ਸਾਹਨੀ ਨੇ ਦਿੱਲੀ ਕੰਸਰਟ ਦੀ ਤਰੀਕ ਬਦਲਣ ''ਤੇ ਦਿਲਜੀਤ ਦਾ ਕੀਤਾ ਧੰਨਵਾਦ

ਮੁੰਬਈ (ਏਜੰਸੀ)- ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਪੰਜਾਬੀ ਗਾਇਕ-ਅਦਾਕਾਰ ਦਿਲਜੀਤ ਦੋਸਾਂਝ ਦਾ ਆਪਣੇ ਦਿੱਲੀ ਕੰਸਰਟ ਦੀ ਤਰੀਕ ਬਦਲਣ ਲਈ ਸਹਿਮਤ ਹੋਣ 'ਤੇ ਧੰਨਵਾਦ ਕੀਤਾ ਹੈ। ਇਹ ਕੰਸਰਟ ਪਹਿਲਾਂ 1 ਨਵੰਬਰ ਨੂੰ ਹੋਣਾ ਸੀ, ਜੋ ਕਿ 1984 ਦੇ ਸਿੱਖ-ਵਿਰੋਧੀ ਦੰਗਿਆਂ ਦੀ ਬਰਸੀ ਦਾ ਦਿਨ ਸੀ; ਹੁਣ ਇਸਨੂੰ ਬਦਲ ਕੇ 30 ਅਕਤੂਬਰ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ: ਅਮਿਤਾਭ ਬੱਚਨ ਨਾਲ ਵਿਆਹ ਤੋਂ ਬਾਅਦ ਜਯਾ ਬੱਚਨ ਨੇ ਕਿਉਂ ਛੱਡੀ ਸੀ ਅਦਾਕਾਰੀ?

ਆਪਣੇ ਸੋਸ਼ਲ ਮੀਡੀਆ ਹੈਂਡਲ 'ਐਕਸ' 'ਤੇ ਵਿਕਰਮਜੀਤ ਸਿੰਘ ਸਾਹਨੀ ਨੇ ਪੀੜਤਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਨ ਲਈ ਦਿਲਜੀਤ ਦਾ ਧੰਨਵਾਦ ਕੀਤਾ। ਉਨ੍ਹਾਂ ਲਿਖਿਆ, "ਦਿਲਜੀਤ ਦੋਸਾਂਝ ਦਾ ਦਿਲ ਤੋਂ ਧੰਨਵਾਦ ਕਿ ਉਨ੍ਹਾਂ ਨੇ ਸਾਡੀ ਗੁਜਾਰਿਸ਼ ਮੰਨ ਲਈ ਅਤੇ 1 ਨਵੰਬਰ ਨੂੰ ਦਿੱਲੀ ਵਿੱਚ ਪਰਫਾਰਮ ਨਾ ਕਰਨ ਦਾ ਫੈਸਲਾ ਕੀਤਾ, ਕਿਉਂਕਿ ਉਸ ਉਸ ਦਿ 1984 ਦੇ ਦੁਖਦਾਈ ਸਿੱਖ-ਵਿਰੋਧੀ ਦੰਗਿਆਂ ਦੀ ਬਰਸੀ ਹੁੰਦੀ ਹੈ। ਕੰਸਰਟ ਹੁਣ 30 ਅਕਤੂਬਰ ਨੂੰ ਹੋਵੇਗਾ।"

ਇਹ ਵੀ ਪੜ੍ਹੋ: ਮਦੀਨਾ 'ਚ ਮਿਸਟਰ ਫੈਜ਼ੂ ਨੇ ਕਰਾਇਆ ਨਿਕਾਹ, ਦਿਖਾਈ ਬੇਗਮ ਦੀ ਪਹਿਲੀ ਝਲਕ

PunjabKesari

ਉਨ੍ਹਾਂ ਅੱਗੇ ਕਿਹਾ, "ਦਿਲਜੀਤ ਪੰਜਾਬ ਦਾ ਸੱਚਾ ਪੁੱਤ ਹੈ, ਪੱਗ ਬੰਨ੍ਹਣ ਵਾਲੇ ਇੱਕ ਮਾਣਮੱਤੇ ਗਲੋਬਲ ਆਈਕਨ ਹਨ ਅਤੇ ਲੱਖਾਂ ਲੋਕਾਂ ਲਈ ਪ੍ਰੇਰਨਾ ਸਰੋਤ ਹੈ ਜੋ ਉਨ੍ਹਾਂ ਨੂੰ ਆਪਣਾ ਆਦਰਸ਼ ਮੰਨਦੇ ਪੀੜਤਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀਆਂ ਭਾਵਨਾਵਾਂ ਪ੍ਰਤੀ ਉਨ੍ਹਾਂ ਦੀ ਸੰਵੇਦਨਸ਼ੀਲਤਾ ਉਸ ਜ਼ਿੰਮੇਵਾਰੀ ਅਤੇ ਹਮਦਰਦੀ ਨੂੰ ਦਰਸਾਉਂਦੀ ਹੈ ਜੋ ਅਜਿਹੇ ਉੱਚੇ ਰੁਤਬੇ ਵਾਲੇ ਵਿਅਕਤੀ ਵਿੱਚ ਹੋਣੀ ਚਾਹੀਦੀ ਹੈ। ਰੱਬ ਕਰੇ ਉਹ ਪੰਜਾਬ ਅਤੇ ਭਾਰਤ ਦਾ ਨਾਂ ਰੌਸ਼ਨ ਕਰਦੇ ਰਹਿਣ।"

ਇਹ ਵੀ ਪੜ੍ਹੋ: ਅਮਿਤਾਭ ਬੱਚਨ ਨੂੰ ਦਿੱਲੀ ਹਾਈ ਕੋਰਟ 'ਚ ਪੇਸ਼ ਹੋਣ ਦਾ ਹੁਕਮ, ਜਾਣੋ ਕੀ ਹੈ ਪੂਰਾ ਮਾਮਲਾ

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵਿਕਰਮਜੀਤ ਸਿੰਘ ਸਾਹਨੀ ਨੇ ਦਿਲਜੀਤ ਅਤੇ ਉਨ੍ਹਾਂ ਦੀ ਟੀਮ ਨੂੰ ਆਪਣੇ 'ਔਰਾ ਟੂਰ' ਦੇ ਦਿੱਲੀ ਵਾਲੇ ਪੜਾਅ ਦੀ ਤਰੀਕ ਬਦਲਣ ਦੀ ਅਪੀਲ ਕੀਤੀ ਸੀ, ਜੋ 1 ਨਵੰਬਰ ਨੂੰ ਜਵਾਹਰ ਲਾਲ ਨਹਿਰੂ ਸਟੇਡੀਅਮ ਵਿੱਚ ਸ਼ੁਰੂ ਹੋਣਾ ਸੀ। ਸੰਸਦ ਮੈਂਬਰ ਨੇ ਗਾਇਕ ਨੂੰ 1984 ਦੀ ਹਿੰਸਾ ਦੇ ਪੀੜਤਾਂ ਦੀ ਯਾਦ ਦਾ ਸਤਿਕਾਰ ਕਰਨ ਦੀ ਅਪੀਲ ਕੀਤੀ ਸੀ ਅਤੇ ਇਸ ਗੱਲ 'ਤੇ ਜ਼ੋਰ ਦਿੱਤਾ ਸੀ ਕਿ ਇਹ ਤਾਰੀਕ ਹਜ਼ਾਰਾਂ ਪ੍ਰਭਾਵਿਤ ਪਰਿਵਾਰਾਂ ਲਈ ਬਹੁਤ ਦੁਖਦਾਈ ਹੁੰਦੀ ਹੈ।

ਇਹ ਵੀ ਪੜ੍ਹੋ: ਭਜਨ ਗਾਇਕ ਹੰਸਰਾਜ ਰਘੂਵੰਸ਼ੀ ਬਣੇ ਪਿਤਾ, ਪਤਨੀ ਨੇ ਦਿੱਤਾ ਧੀ ਨੂੰ ਜਨਮ

ਜਾਣਕਾਰੀ ਲਈ ਦੱਸ ਦੇਈਏ ਕਿ ਦਿਲਜੀਤ ਦੇ 'ਔਰਾ ਟੂਰ' (Aura Tour) ਤਹਿਤ ਸ਼ੋਅ ਦਿੱਲੀ ਤੋਂ ਬਾਅਦ ਇੰਦੌਰ, ਅਹਿਮਦਾਬਾਦ, ਮੁੰਬਈ, ਬੈਂਗਲੁਰੂ, ਲਖਨਊ ਅਤੇ ਚੰਡੀਗੜ੍ਹ ਵਿੱਚ ਹੋਣੇ ਹਨ। 

ਇਹ ਵੀ ਪੜ੍ਹੋ: 'ਜਦੋਂ ਮੈਂ 20 ਸਾਲ ਦਾ ਸੀ ਤਾਂ ਉਹ ਝੂਲੇ 'ਚ ਖੇਡਦੀ ਸੀ..!' ਸੰਜੇ ਦੱਤ ਨੇ ਪਤਨੀ ਬਾਰੇ ਦਿੱਤਾ ਵੱਡਾ ਬਿਆਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 


author

cherry

Content Editor

Related News