ਰਾਜ ਕੁੰਦਰਾ ਨੂੰ ਮਨੀ ਲਾਂਡਰਿੰਗ ਮਾਮਲੇ ''ਚ ਮਿਲੀ ਜ਼ਮਾਨਤ, ਪਰ ਮੰਨਣੀਆਂ ਪੈਣਗੀਆਂ ਇਹ ਸ਼ਰਤਾਂ

Saturday, Feb 21, 2026 - 09:49 AM (IST)

ਰਾਜ ਕੁੰਦਰਾ ਨੂੰ ਮਨੀ ਲਾਂਡਰਿੰਗ ਮਾਮਲੇ ''ਚ ਮਿਲੀ ਜ਼ਮਾਨਤ, ਪਰ ਮੰਨਣੀਆਂ ਪੈਣਗੀਆਂ ਇਹ ਸ਼ਰਤਾਂ

ਮੁੰਬਈ (ਏਜੰਸੀ) : ਬਾਲੀਵੁੱਡ ਅਦਾਕਾਰਾ ਸ਼ਿਲਪਾ ਸ਼ੈੱਟੀ ਦੇ ਪਤੀ ਅਤੇ ਕਾਰੋਬਾਰੀ ਰਾਜ ਕੁੰਦਰਾ ਨੂੰ ਮਨੀ ਲਾਂਡਰਿੰਗ ਮਾਮਲੇ ਵਿੱਚ ਵੱਡੀ ਰਾਹਤ ਮਿਲੀ ਹੈ। ਸ਼ੁੱਕਰਵਾਰ ਨੂੰ ਮੁੰਬਈ ਦੀ ਇੱਕ ਵਿਸ਼ੇਸ਼ ਅਦਾਲਤ ਨੇ ਕਥਿਤ ਬਿਟਕੁਆਇਨ ਨਿਵੇਸ਼ ਘੁਟਾਲੇ ਨਾਲ ਸਬੰਧਤ ਮਾਮਲੇ ਵਿੱਚ ਰਾਜ ਕੁੰਦਰਾ ਨੂੰ ਜ਼ਮਾਨਤ ਦੇ ਦਿੱਤੀ ਹੈ। ਅਦਾਲਤ ਵਿੱਚ ਪੇਸ਼ ਹੋਣ ਤੋਂ ਬਾਅਦ ਉਨ੍ਹਾਂ ਨੂੰ ਇਹ ਰਾਹਤ ਮਿਲੀ।

ਇਹ ਵੀ ਪੜ੍ਹੋ: ਰਣਵੀਰ ਸਿੰਘ ਨੂੰ ਮਿਲੀ ਧਮਕੀ ਮਾਮਲੇ 'ਚ ਵੱਡਾ ਖੁਲਾਸਾ, ਅਮਰੀਕੀ ਕਨੈਕਸ਼ਨ ਆਇਆ ਸਾਹਮਣੇ

ਕੀ ਹੈ ਪੂਰਾ ਮਾਮਲਾ?

ਇਹ ਮਾਮਲਾ ਸਾਲ 2018 ਵਿੱਚ ਪੁਣੇ ਦੇ ਨਿਗੜੀ ਅਤੇ ਨਾਂਦੇੜ ਪੁਲਸ ਸਟੇਸ਼ਨਾਂ ਵਿੱਚ ਦਰਜ ਹੋਈਆਂ ਐਫ.ਆਈ.ਆਰਜ਼ (FIRs) ਨਾਲ ਸਬੰਧਤ ਹੈ। ਇਨਫੋਰਸਮੈਂਟ ਡਾਇਰੈਕਟੋਰੇਟ (ED) ਦਾ ਦੋਸ਼ ਹੈ ਕਿ, ਨਿਵੇਸ਼ਕਾਂ ਨਾਲ ਬਿਟਕੁਆਇਨ ਮਾਈਨਿੰਗ ਦੇ ਨਾਂ 'ਤੇ ਧੋਖਾਧੜੀ ਕੀਤੀ ਗਈ ਸੀ। ਰਾਜ ਕੁੰਦਰਾ ਨੇ 'ਗੇਨ ਬਿਟਕੁਆਇਨ ਪੋਂਜ਼ੀ ਘੁਟਾਲੇ' ਦੇ ਮਾਸਟਰਮਾਈਂਡ ਅਮਿਤ ਭਾਰਦਵਾਜ ਤੋਂ 285 ਬਿਟਕੁਆਇਨ ਪ੍ਰਾਪਤ ਕੀਤੇ ਸਨ। ਈ. ਡੀ. ਦਾ ਦਾਅਵਾ ਹੈ ਕਿ ਕਿਉਂਕਿ ਇਹ ਸੌਦਾ ਪੂਰਾ ਨਹੀਂ ਹੋਇਆ, ਇਸ ਲਈ ਕੁੰਦਰਾ ਕੋਲ ਹੁਣ ਵੀ 285 ਬਿਟਕੁਆਇਨ ਹਨ, ਜਿਨ੍ਹਾਂ ਦੀ ਮੌਜੂਦਾ ਕੀਮਤ 150 ਕਰੋੜ ਰੁਪਏ ਤੋਂ ਵੱਧ ਹੈ। 

ਇਹ ਵੀ ਪੜ੍ਹੋ: 'ਸ਼ੋਅ ਦੇਖਣਾ ਤਾਂ ਥੱਲੇ ਬਹਿ ਕੇ ਦੇਖੋ ਸਰਪੰਚ ਸਾਬ੍ਹ, ਨਹੀਂ ਤਾਂ... !' ਚੱਲਦੇ ਸ਼ੋਅ 'ਚ ਗਾਇਕ ਨੂੰ ਆਇਆ ਗੁੱਸਾ

ਅਦਾਲਤ ਦੀਆਂ ਸ਼ਰਤਾਂ

ਵਿਸ਼ੇਸ਼ PMLA ਅਦਾਲਤ ਨੇ ਰਾਜ ਕੁੰਦਰਾ ਨੂੰ 1 ਲੱਖ ਰੁਪਏ ਦੇ ਮੁਚਲਕੇ 'ਤੇ ਜ਼ਮਾਨਤ ਦਿੱਤੀ ਹੈ। ਹਾਲਾਂਕਿ, ਅਦਾਲਤ ਨੇ ਕੁਝ ਸ਼ਰਤਾਂ ਵੀ ਰੱਖੀਆਂ ਹਨ। ਸ਼ਰਤਾਂ ਮੁਤਾਬਕ ਰਾਜ ਕੁੰਦਰਾ ਨੂੰ ਦੇਸ਼ ਤੋਂ ਬਾਹਰ ਜਾਣ ਲਈ ਅਦਾਲਤ ਦੀ ਅਗਾਊਂ ਇਜਾਜ਼ਤ ਲੈਣੀ ਪਵੇਗੀ ਅਤੇ ਜਾਂਚ ਵਿੱਚ ਸਹਿਯੋਗ ਦੇਣਾ ਜਾਰੀ ਰੱਖਣਾ ਹੋਵੇਗਾ।

ਇਹ ਵੀ ਪੜ੍ਹੋ: ਨੂਰਾਂ ਸਿਸਟਰਜ਼ ਦੇ ਪਿਤਾ ਦੀ ਵਿਗੜੀ ਸਿਹਤ, ਕਿਡਨੀ ਹੋਈ ਫੇਲ੍ਹ!

ਵਕੀਲ ਅਤੇ ਰਾਜ ਕੁੰਦਰਾ ਦਾ ਪੱਖ

ਜ਼ਮਾਨਤ ਮਿਲਣ ਤੋਂ ਬਾਅਦ ਰਾਜ ਕੁੰਦਰਾ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਸਿਰਫ਼ ਇੰਨਾ ਹੀ ਕਿਹਾ, "ਸਤਯਮੇਵ ਜਯਤੇ" (ਸੱਚ ਦੀ ਜਿੱਤ ਹੁੰਦੀ ਹੈ)। ਉਨ੍ਹਾਂ ਦੇ ਵਕੀਲ ਪ੍ਰਸ਼ਾਂਤ ਪਾਟਿਲ ਨੇ ਕਿਹਾ ਕਿ ਈਡੀ (ED) ਵੱਲੋਂ ਦਾਇਰ ਚਾਰਜਸ਼ੀਟ ਵਿੱਚ ਕੋਈ ਮਜ਼ਬੂਤ ਆਧਾਰ ਨਹੀਂ ਹੈ। ਉਨ੍ਹਾਂ ਦੱਸਿਆ ਕਿ ਰਾਜ ਕੁੰਦਰਾ 2018 ਤੋਂ ਲਗਾਤਾਰ ਜਾਂਚ ਵਿੱਚ ਸਹਿਯੋਗ ਕਰ ਰਹੇ ਹਨ ਅਤੇ ਜਦੋਂ ਵੀ ਉਨ੍ਹਾਂ ਨੂੰ ਬੁਲਾਇਆ ਗਿਆ, ਉਹ ਪੇਸ਼ ਹੋਏ ਹਨ। ਉਨ੍ਹਾਂ ਨੇ ਦੋਸ਼ਾਂ ਨੂੰ ਬੇਬੁਨਿਆਦ ਕਰਾਰ ਦਿੱਤਾ ਹੈ।

ਇਹ ਵੀ ਪੜ੍ਹੋ: ਜੇਲ੍ਹ ਤੋਂ ਬਾਹਰ ਆਉਣ ਮਗਰੋਂ ਰਾਜਪਾਲ ਯਾਦਵ ਨੇ ਸਾਂਝੀ ਕੀਤੀ ਪਹਿਲੀ ਪੋਸਟ, ਹੱਥ ਜੋੜ ਕਿਹਾ...

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 


author

cherry

Content Editor

Related News