ਸਲਮਾਨ ਦੇ ਘਰ ਗੋਲੀਬਾਰੀ ਮਾਮਲੇ 'ਚ ਪੁਲਸ ਦੀ ਵੱਡੀ ਕਾਰਵਾਈ, ਅਨਮੋਲ ਬਿਸ਼ਨੋਈ ਖਿਲਾਫ਼ ਲਿਆ ਇਹ ਐਕਸ਼ਨ

04/27/2024 10:04:53 AM

ਐਂਟਰਟੇਨਮੈਂਟ ਡੈਸਕ : ਮੁੰਬਈ ਪੁਲਸ ਨੇ ਬਾਲੀਵੁੱਡ ਦੇ ਦਬੰਗ ਖ਼ਾਨ ਸਲਮਾਨ ਦੇ ਘਰ ਗੋਲੀਬਾਰੀ ਦੇ ਮਾਮਲੇ 'ਚ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਰਿਸ਼ਤੇਦਾਰ ਅਨਮੋਲ ਬਿਸ਼ਨੋਈ ਲਈ ਲੁੱਕਆਊਟ ਨੋਟਿਸ ਜਾਰੀ ਕੀਤਾ ਹੈ। ਮੁੰਬਈ ਪੁਲਸ ਵੱਲੋਂ ਜਾਰੀ ਬਿਆਨ 'ਚ ਕਿਹਾ ਗਿਆ ਹੈ ਕਿ 14 ਅਪ੍ਰੈਲ ਨੂੰ ਫ਼ਿਲਮ ਅਭਿਨੇਤਾ ਸਲਮਾਨ ਖ਼ਾਨ ਦੇ ਘਰ ਦੇ ਬਾਹਰ ਹੋਈ ਗੋਲੀਬਾਰੀ ਦੀ ਘਟਨਾ ਦੇ ਸਬੰਧ 'ਚ ਜੇਲ੍ਹ 'ਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਛੋਟੇ ਭਰਾ ਅਨਮੋਲ ਬਿਸ਼ਨੋਈ ਖ਼ਿਲਾਫ਼ ਲੁੱਕਆਊਟ ਨੋਟਿਸ (ਐੱਲ.ਓ.ਸੀ.) ਜਾਰੀ ਕੀਤਾ ਗਿਆ ਹੈ। ਮੁੰਬਈ ਪੁਲਸ ਨੇ ਵੀ ਇਸ ਸਬੰਧੀ ਏਜੰਸੀਆਂ ਨਾਲ ਰਿਪੋਰਟ ਸਾਂਝੀ ਕੀਤੀ ਹੈ। 

ਇਹ ਖ਼ਬਰ ਵੀ ਪੜ੍ਹੋ - ਗਾਇਕ ਜਸਬੀਰ ਜੱਸੀ ਨੇ ਪੰਜਾਬ ਦੇ ਹੱਕ 'ਚ ਬੁਲੰਦ ਕੀਤੀ ਆਵਾਜ਼, ਪੋਸਟ ਪਾ ਕੇ ਸ਼ਰੇਆਮ ਆਖੀ ਇਹ ਗੱਲ

ਮੁੰਬਈ ਕ੍ਰਾਈਮ ਬ੍ਰਾਂਚ ਨੇ ਬੀਤੇ ਦਿਨੀਂ ਜਲੰਧਰ ਤੋਂ 2 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਸੀ, ਜਿਨ੍ਹਾਂ ਨੇ ਮੁੱਖ ਮੁਲਜ਼ਮ ਵਿੱਕੀ ਗੁਪਤਾ ਅਤੇ ਸਾਗਰ ਪਾਲ ਨੂੰ ਹਥਿਆਰ ਮੁਹੱਈਆ ਕਰਵਾਏ ਸਨ। ਮੁਲਜ਼ਮਾਂ ਦੀ ਪਛਾਣ ਸੋਨੂੰ ਸੁਭਾਸ਼ ਚੰਦਰ (37) ਅਤੇ ਅਨੁਜ ਥਾਪਨ (32) ਵਜੋਂ ਹੋਈ ਹੈ। ਦੋਵੇਂ ਮੁਲਜ਼ਮ ਪੰਜਾਬ ਦੇ ਅਬੋਹਰ ਦੇ ਰਹਿਣ ਵਾਲੇ ਹਨ। ਦੋਸ਼ੀ ਅਨੁਜ ਟਰੱਕ 'ਤੇ ਹੈਲਪਰ ਦਾ ਕੰਮ ਕਰਦਾ ਸੀ। ਜਦੋਂਕਿ ਸੁਭਾਸ਼ ਇੱਕ ਕਿਸਾਨ ਹੈ ਅਤੇ ਕਰਿਆਨੇ ਦੀ ਦੁਕਾਨ ਵੀ ਚਲਾਉਂਦਾ ਹੈ। ਅਨੁਜ ਖ਼ਿਲਾਫ਼ ਪਹਿਲਾਂ ਹੀ ਪੰਜਾਬ ਅਤੇ ਹਰਿਆਣਾ 'ਚ ਕਈ ਮਾਮਲੇ ਦਰਜ ਹਨ ਅਤੇ ਉਹ ਸ਼ੁਰੂ ਤੋਂ ਹੀ ਲਾਰੈਂਸ ਗੈਂਗ ਨਾਲ ਜੁੜਿਆ ਹੋਇਆ ਹੈ। ਦੋਵਾਂ ਨੇ 15 ਮਾਰਚ ਨੂੰ ਪਨਵੇਲ 'ਚ ਦੋ ਪਿਸਤੌਲਾਂ ਦੀ ਡਿਲੀਵਰੀ ਕੀਤੀ ਸੀ।

ਇਹ ਖ਼ਬਰ ਵੀ ਪੜ੍ਹੋ -  'ਚਮਕੀਲੇ' 'ਚ ਦਿਲਜੀਤ ਦੋਸਾਂਝ ਦੀ ਅਦਾਕਾਰੀ ਤੋਂ ਪ੍ਰਭਾਵਿਤ ਹੋਏ ਰਾਜ ਕੁਮਾਰ ਰਾਓ, ਆਖੀਆਂ ਇਹ ਗੱਲਾਂ

ਜਾਣਕਾਰੀ ਮੁਤਾਬਕ, ਮੁੰਬਈ ਕ੍ਰਾਈਮ ਬ੍ਰਾਂਚ ਦੀ ਟੀਮ ਵੀਰਵਾਰ ਨੂੰ ਜਲੰਧਰ ਪਹੁੰਚੀ ਸੀ। ਇਸ ਸਬੰਧੀ ਜ਼ਿਲ੍ਹਾ ਪੁਲਸ ਨਾਲ ਕੋਈ ਸੰਪਰਕ ਨਹੀਂ ਹੋਇਆ ਕਿਉਂਕਿ ਉਹ ਕੇਂਦਰ ਸਰਕਾਰ ਤੋਂ ਵਾਰੰਟ ਲੈ ਕੇ ਆਈ ਸੀ। ਜ਼ਿਲ੍ਹਾ ਪੁਲਸ ਨੂੰ ਬਿਨਾਂ ਸੂਚਿਤ ਕੀਤੇ ਉਕਤ ਮੁਲਜ਼ਮਾਂ ਨੂੰ ਵੀਰਵਾਰ ਨੂੰ ਸ਼ਹਿਰ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਅਤੇ ਉਸੇ ਸਮੇਂ ਉਨ੍ਹਾਂ ਨੂੰ ਮੁੰਬਈ ਲਿਜਾਇਆ ਗਿਆ। ਪੁਲਸ ਜਲਦ ਹੀ ਦੋਸ਼ੀਆਂ ਨੂੰ ਅਦਾਲਤ 'ਚ ਪੇਸ਼ ਕਰਕੇ ਰਿਮਾਂਡ 'ਤੇ ਲੈ ਕੇ ਪੁੱਛਗਿੱਛ ਕਰੇਗੀ। ਪੁਲਸ ਨੇ ਦੋਵਾਂ ਦੋਸ਼ੀਆਂ ਦੇ ਫੋਨ ਜ਼ਬਤ ਕਰ ਲਏ ਹਨ। ਸੂਤਰਾਂ ਅਨੁਸਾਰ ਉਕਤ ਮੁਲਜ਼ਮਾਂ ਨੇ ਸਾਗਰ ਪਾਲ ਅਤੇ ਵਿੱਕੀ ਗੁਪਤਾ ਨੂੰ 2 ਪਿਸਤੌਲ ਅਤੇ 38 ਜਿੰਦਾ ਕਾਰਤੂਸ ਮੁਹੱਈਆ ਕਰਵਾਏ ਸਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


sunita

Content Editor

Related News