ਮੁਨੱਵਰ ਫਾਰੂਕੀ ਦੀ ਵਿਗੜੀ ਤਬੀਅਤ,  ਦੂਜੀ ਵਾਰ ਹਸਪਤਾਲ 'ਚ ਹੋਏ ਦਾਖ਼ਲ

Saturday, May 25, 2024 - 11:26 AM (IST)

ਮੁਨੱਵਰ ਫਾਰੂਕੀ ਦੀ ਵਿਗੜੀ ਤਬੀਅਤ,  ਦੂਜੀ ਵਾਰ ਹਸਪਤਾਲ 'ਚ ਹੋਏ ਦਾਖ਼ਲ

ਮੁੰਬਈ (ਬਿਊਰੋ): ਬਿੱਗ ਬੌਸ 17 ਦੇ ਜੇਤੂ ਮੁਨੱਵਰ ਫਾਰੂਕੀ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਉਨ੍ਹਾਂ ਨੂੰ 24 ਮਈ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਮੁਨੱਵਰ ਦੇ ਕਰੀਬੀ ਦੋਸਤਾਂ 'ਚੋਂ ਇਕ ਦੋਸਤ ਨੇ ਇੰਸਟਾਗ੍ਰਾਮ 'ਤੇ ਇਕ ਤਸਵੀਰ ਸ਼ੇਅਰ ਕੀਤੀ ਹੈ। ਤਸਵੀਰ 'ਚ ਮੁਨੱਵਰ ਫਾਰੂਕੀ ਹਸਪਤਾਲ ਦੇ ਬੈੱਡ 'ਤੇ ਬੇਹੋਸ਼ ਪਏ ਦਿਖਾਈ ਦੇ ਰਹੇ ਹਨ। ਦੋਸਤ ਵਲੋਂ ਇੰਸਟਾਗ੍ਰਾਮ 'ਤੇ ਸ਼ੇਅਰ ਕੀਤੀ ਗਈ ਤਸਵੀਰ 'ਚ ਮੁਨੱਵਰ ਫਾਰੂਕੀ ਦੇ ਹੱਥ 'ਤੇ ਡ੍ਰਿੱਪ ਲੱਗੀ ਨਜ਼ਰ ਆ ਰਹੀ ਹੈ। ਉਸ ਦੇ ਦੋਸਤ ਨੇ ਤਸਵੀਰ ਸ਼ੇਅਰ ਕਰਕੇ ਲਿਖਿਆ ਕਿ ਮੈਂ ਆਪਣੇ ਭਰਾ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ। ਉਨ੍ਹਾਂ ਨੂੰ ਹਸਪਤਾਲ 'ਚ ਦੇਖ ਕੇ ਉਨ੍ਹਾਂ ਦੇ ਫੈਨਜ਼ ਪਰੇਸ਼ਾਨ ਹੋ ਗਏ ਹਨ। ਫੈਨਜ਼ ਇਹ ਜਾਣਨਾ ਚਾਹੁੰਦੇ ਹਨ ਕਿ ਮੁਨੱਵਰ ਨੂੰ ਕੀ ਹੋਇਆ ਹੈ। ਇਹ ਪਹਿਲੀ ਵਾਰ ਨਹੀਂ ਹੈ ਜਦੋਂ ਉਹ ਹਸਪਤਾਲ ਪੁੱਜੇ ਹੋਣ।

 

 
 
 
 
 
 
 
 
 
 
 
 
 
 
 
 

A post shared by Viral Bhayani (@viralbhayani)


ਦੱਸ ਦਈਏ ਕਿ ਪਿਛਲੇ ਮਹੀਨੇ ਵੀ ਉਨ੍ਹਾਂ ਦੀ ਸਿਹਤ ਵਿਗੜੀ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਸੀ। ਉਸ ਸਮੇਂ ਵੀ, ਉਸ ਨੇ ਇੱਕ IVਡ੍ਰਿੱਪ ਲੱਗੀ ਆਪਣੀ ਇੱਕ ਫੋਟੋ ਵੀ ਸਾਂਝੀ ਕੀਤੀ ਸੀ। ਉਸ ਸਮੇਂ ਆਪਣੀ ਸਿਹਤ ਦੇ ਮੁੱਦੇ 'ਤੇ ਗੱਲ ਕਰਦੇ ਹੋਏ ਮੁਨੱਵਰ ਨੇ ਕਿਹਾ ਸੀ ਕਿ ਉਸ ਨੂੰ ਬੁਰੀ ਨਜ਼ਰ ਤੋਂ ਲੱਗ ਗਈ ਹੈ। ਕੁਝ ਦਿਨਾਂ ਬਾਅਦ, ਉਸ ਨੇ ਆਪਣੀ ਸਿਹਤ ਬਾਰੇ ਅਪਡੇਟ ਦਿੰਦੇ ਹੋਏ ਕਿਹਾ ਸੀ ਕਿ ਹੁਣ ਉਹ ਠੀਕ ਹਨ। ਪਿਛਲੇ ਮਹੀਨੇ ਉਨ੍ਹਾਂ ਦੇ ਪੇਟ 'ਚ ਇਨਫੈਕਸ਼ਨ ਹੋ ਗਈ ਸੀ, ਜਿਸ ਕਾਰਨ ਉਸ ਨੂੰ ਹਸਪਤਾਲ 'ਚ ਭਰਤੀ ਕਰਵਾਉਣਾ ਪਿਆ ਸੀ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।

 


author

Anuradha

Content Editor

Related News