ਸਿੱਧੂ ਮੂਸੇ ਵਾਲਾ ਦੇ ਗੀਤ ’ਤੇ ਮੁਸਲਿਮ ਭਾਈਚਾਰੇ ਨੂੰ ਇਤਰਾਜ਼? ਜਾਣੋ ਵਿਵਾਦ ਦਾ ਕੀ ਹੈ ਕਾਰਨ

Wednesday, Nov 09, 2022 - 04:36 PM (IST)

ਚੰਡੀਗੜ੍ਹ (ਬਿਊਰੋ)– ਬੀਤੇ ਦਿਨੀਂ ਸਿੱਧੂ ਮੂਸੇ ਵਾਲਾ ਦਾ ਨਵਾਂ ਗੀਤ ‘ਵਾਰ’ ਰਿਲੀਜ਼ ਹੋਇਆ। ਇਸ ਗੀਤ ਨੂੰ ਲੈ ਕੇ ਮੁਸਲਿਮ ਭਾਈਚਾਰੇ ’ਚ ਇਤਰਾਜ਼ ਦੇਖਿਆ ਜਾ ਰਿਹਾ ਹੈ। ਹਾਲਾਂਕਿ ਮੁਸਲਿਮ ਭਾਈਚਾਰੇ ਦੇ ਇਕ ਆਗੂ ਨੇ ਇਕ ਵੀਡੀਓ ਸਾਂਝੀ ਕਰਦਿਆਂ ਗੀਤ ਦੇ ਵਿਵਾਦ ’ਤੇ ਆਪਣਾ ਸਪੱਸ਼ਟੀਕਰਨ ਦਿੱਤਾ ਹੈ।

ਇਹ ਖ਼ਬਰ ਵੀ ਪੜ੍ਹੋ : ਹਰਿਆਣਵੀ ਡਾਂਸਰ ਸਪਨਾ ਚੌਧਰੀ ਨਾਲ ਸ਼ਖਸ ਨੇ ਸਟੇਜ 'ਤੇ ਕੀਤੀ ਸ਼ਰੇਆਮ ਬਦਤਮੀਜ਼ੀ, ਵੀਡੀਓ ਵਾਇਰਲ

ਉਨ੍ਹਾਂ ਦਾ ਕਹਿਣਾ ਹੈ ਕਿ ਗੀਤ ’ਚ ਵਰਤੇ ਮੁਹੰਮਦ ਸ਼ਬਦ ਨੂੰ ਮੁਸਲਿਮ ਭਾਈਚਾਰਾ ਪੈਗੰਬਰ ਹਜ਼ਰਤ ਮੁਹੰਮਦ ਨਾਲ ਜੋੜ ਕੇ ਦੇਖ ਰਿਹਾ ਹੈ, ਜਦਕਿ ਗੀਤ ’ਚ ਹਰੀ ਸਿੰਘ ਨਲੂਆ ਤੇ ਮੁਹੰਮਦ ਖ਼ਾਨ ਦੀ ਲੜਾਈ ਦਾ ਜ਼ਿਕਰ ਕੀਤਾ ਗਿਆ ਹੈ।

ਮੁਸਲਿਮ ਆਗੂ ਦਾ ਕਹਿਣਾ ਹੈ ਕਿ ਇਸ ਗੀਤ ਨੂੰ ਪੈਗੰਬਰ ਹਜ਼ਰਤ ਮੁਹੰਮਦ ਨਾਲ ਨਾ ਜੋੜਿਆ ਜਾਵੇ। ਇਸ ਸਬੰਧੀ ਉਨ੍ਹਾਂ ਦੀ ਗੱਲ ਸਿੱਧੂ ਮੂਸੇ ਵਾਲਾ ਦੇ ਪਿਤਾ ਨਾਲ ਵੀ ਹੋ ਗਈ ਹੈ। ਸਿੱਧੂ ਦੇ ਪਿਤਾ ਵਲੋਂ ਵੀ ਗੀਤ ਨੂੰ ਲੈ ਕੇ ਇਹੀ ਪ੍ਰਤੀਕਿਰਿਆ ਦਿੱਤੀ ਗਈ ਹੈ ਕਿ ਗੀਤ ’ਚ ਹਰੀ ਸਿੰਘ ਨਲੂਆ ਤੇ ਮੁਹੰਮਦ ਖ਼ਾਨ ਦੀ ਲੜਾਈ ਦਾ ਹੀ ਜ਼ਿਕਰ ਕੀਤਾ ਗਿਆ ਹੈ ਤੇ ਉਨ੍ਹਾਂ ਨੇ ਕਿਸੇ ਵੀ ਤਰ੍ਹਾਂ ਮੁਸਲਿਮ ਭਾਈਚਾਰੇ ਨੂੰ ਠੇਸ ਪਹੁੰਚਾਉਣ ਲਈ ਗੀਤ ਨਹੀਂ ਬਣਾਇਆ।

ਮੁਸਲਿਮ ਭਾਈਚਾਰੇ ਦੇ ਆਗੂ ਨੇ ਉਮੀਦ ਕੀਤੀ ਕਿ ਗੀਤ ’ਚ ਜੇਕਰ ਅਜਿਹੇ ਤੱਥ ਆਉਂਦੇ ਹਨ ਤਾਂ ਉਨ੍ਹਾਂ ਨੂੰ ਗੀਤ ਦੀ ਸ਼ੁਰੂਆਤ ’ਚ ਹੀ ਲਿਖ ਕੇ ਸਪੱਸ਼ਟ ਕਰ ਦਿੱਤਾ ਜਾਵੇ।

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


Rahul Singh

Content Editor

Related News