ਖ਼ਤਰੇ ''ਚ ਹੈ ਮੇਰਾ ਪਰਿਵਾਰ, ਮੈਨੂੰ ਮਾਰਨਾ ਚਾਹੁੰਦੀ ਹੈ ਇਹ ਗੈਂਗ: ਸਲਮਾਨ ਖ਼ਾਨ
Wednesday, Jul 24, 2024 - 05:12 PM (IST)
ਮੁੰਬਈ- ਬਾਲੀਵੁੱਡ ਅਦਾਕਾਰ ਸਲਮਾਨ ਖ਼ਾਨ ਦੇ ਮੁੰਬਈ ਸਥਿਤ ਘਰ ਗਲੈਕਸੀ ਅਪਾਰਟਮੈਂਟਸ 'ਚ 14 ਅਪ੍ਰੈਲ ਦੀ ਸਵੇਰ ਨੂੰ ਗੋਲੀਬਾਰੀ ਹੋਈ ਸੀ। ਪੁਲਸ ਨੇ ਮਾਮਲੇ ਨੂੰ ਆਪਣੇ ਹੱਥਾਂ 'ਚ ਲੈ ਕੇ ਬਾਰੀਕੀ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ। ਲਾਰੈਂਸ ਬਿਸ਼ਨੋਈ ਨੇ ਕਈ ਸਾਲ ਪਹਿਲਾਂ ਸਲਮਾਨ ਖ਼ਾਨ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਸੀ। ਅਦਾਕਾਰ ਦੇ ਘਰ ਬਾਈਕ 'ਤੇ ਆਏ ਦੋਸ਼ੀ ਨੇ ਅੰਨ੍ਹੇਵਾਹ ਗੋਲੀਆਂ ਚਲਾਈਆਂ ਅਤੇ ਫਿਰ ਭੱਜ ਗਏ। ਮੁੰਬਈ ਪੁਲਸ ਨੇ ਪੂਰੀ ਕੋਸ਼ਿਸ਼ ਨਾਲ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਸੀ। ਇਸ ਮਾਮਲੇ 'ਚ ਸਲਮਾਨ ਖ਼ਾਨ ਦਾ ਬਿਆਨ ਵੀ ਦਰਜ ਕੀਤਾ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - ਸ਼ਾਹਰੁਖ ਖ਼ਾਨ ਨੂੰ ਫਰਾਂਸ 'ਚ ਮਿਲਿਆ ਵੱਡਾ ਸਨਮਾਨ, ਹਰ ਪਾਸੇ ਛਿੜੀ ਚਰਚਾ
ਮੀਡੀਆ ਰਿਪੋਰਟਾਂ ਮੁਤਾਬਕ ਕ੍ਰਾਈਮ ਬ੍ਰਾਂਚ ਨੇ ਸਲਮਾਨ ਖ਼ਾਨ ਦੇ ਘਰ 'ਤੇ ਗੋਲੀਬਾਰੀ ਦੇ ਮਾਮਲੇ 'ਚ ਚਾਰਜਸ਼ੀਟ ਦਾਖਲ ਕੀਤੀ ਹੈ। ਜਿਸ 'ਚ ਅਦਾਕਾਰ ਵੱਲੋਂ ਦਿੱਤੇ ਗਏ ਬਿਆਨ ਵੀ ਸ਼ਾਮਲ ਕੀਤੇ ਗਏ ਹਨ। ਇਸ ਚਾਰਜਸ਼ੀਟ 'ਚ ਕਿਹਾ ਗਿਆ ਸੀ ਕਿ ਮੈਂ ਪਟਾਕਿਆਂ ਵਰਗੀ ਆਵਾਜ਼ ਸੁਣੀ। ਤੜਕੇ ਕਰੀਬ 4.55 ਵਜੇ ਪੁਲਸ ਬਾਡੀਗਾਰਡ ਨੇ ਦੱਸਿਆ ਕਿ ਬਾਈਕ ਸਵਾਰ ਦੋ ਵਿਅਕਤੀਆਂ ਨੇ ਗਲੈਕਸੀ ਅਪਾਰਟਮੈਂਟ ਦੀ ਪਹਿਲੀ ਮੰਜ਼ਿਲ ਦੀ ਬਾਲਕੋਨੀ 'ਤੇ ਗੋਲੀਬਾਰੀ ਕੀਤੀ ਸੀ।ਇਸ ਤੋਂ ਪਹਿਲਾਂ ਵੀ ਉਹ ਮੈਨੂੰ ਅਤੇ ਮੇਰੇ ਪਰਿਵਾਰ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕਰ ਚੁੱਕੇ ਹਨ। ਮੈਨੂੰ ਪਤਾ ਲੱਗਾ ਹੈ ਕਿ ਲਾਰੈਂਸ ਬਿਸ਼ਨੋਈ ਨੇ ਸੋਸ਼ਲ ਮੀਡੀਆ ਰਾਹੀਂ ਹਮਲੇ ਦੀ ਜ਼ਿੰਮੇਵਾਰੀ ਲਈ ਹੈ। ਇਸ ਲਈ, ਮੇਰਾ ਮੰਨਣਾ ਹੈ ਕਿ ਇਹ ਲਾਰੈਂਸ ਬਿਸ਼ਨੋਈ ਗੈਂਗ ਦੇ ਲੋਕਾਂ ਨੇ ਮੇਰੀ ਬਾਲਕੋਨੀ 'ਤੇ ਗੋਲੀਬਾਰੀ ਕੀਤੀ ਸੀ।
ਇਹ ਖ਼ਬਰ ਵੀ ਪੜ੍ਹੋ - ਸ਼ੋਅ 'ਛੋਟੀ ਸਰਦਾਰਨੀ' ਦੇ ਇਸ ਮਸ਼ਹੂਰ ਅਦਾਕਾਰ 'ਤੇ ਗੁੰਡਿਆਂ ਨੇ ਦਿਨ-ਦਿਹਾੜੇ ਕੀਤਾ ਹਮਲਾ, ਭੰਨ੍ਹੇ ਕਾਰ ਦੇ ਸ਼ੀਸ਼ੇ
ਅਦਾਕਾਰ ਨੇ ਅੱਗੇ ਕਿਹਾ ਕਿ ਉਨ੍ਹਾਂ ਨੂੰ ਪਤਾ ਲੱਗਾ ਹੈ ਕਿ ਲਾਰੈਂਸ ਬਿਸ਼ਨੋਈ ਅਤੇ ਉਨ੍ਹਾਂ ਦੇ ਭਰਾ ਅਨਮੋਲ ਬਿਸ਼ਨੋਈ ਨੇ ਫੇਸਬੁੱਕ ਪੋਸਟ ਰਾਹੀਂ ਹਮਲੇ ਦੀ ਜ਼ਿੰਮੇਵਾਰੀ ਲਈ ਸੀ। ਇਸ ਤੋਂ ਪਹਿਲਾਂ ਵੀ ਲਾਰੈਂਸ ਬਿਸ਼ਨੋਈ ਅਤੇ ਉਸ ਦੇ ਗੈਂਗ ਦੇ ਮੈਂਬਰਾਂ ਨੇ ਇੱਕ ਇੰਟਰਵਿਊ 'ਚ ਮੈਨੂੰ ਅਤੇ ਮੇਰੇ ਪਰਿਵਾਰ ਨੂੰ ਮਾਰਨ ਦੀ ਗੱਲ ਕੀਤੀ ਸੀ। ਅਦਾਕਾਰ ਨੇ ਕਿਹਾ ਕਿ ਗੋਲੀਬਾਰੀ ਦੀ ਘਟਨਾ ਨੂੰ ਉਦੋਂ ਅੰਜਾਮ ਦਿੱਤਾ ਗਿਆ ਜਦੋਂ ਮੇਰੇ ਪਰਿਵਾਰਕ ਮੈਂਬਰ ਅੰਦਰ ਸੌਂ ਰਹੇ ਸਨ। ਉਨ੍ਹਾਂ ਨੇ ਮੈਨੂੰ ਅਤੇ ਮੇਰੇ ਪਰਿਵਾਰ ਨੂੰ ਮਾਰਨ ਦੀ ਯੋਜਨਾ ਬਣਾਈ ਸੀ। ਇਸੇ ਕਾਰਨ ਇਹ ਗੋਲੀਬਾਰੀ ਕੀਤੀ ਗਈ।
ਕਰੀਬ 4 ਘੰਟੇ ਤੱਕ ਕੀਤੀ ਗਈ ਪੁੱਛਗਿਛ
4 ਜੂਨ ਨੂੰ ਮੁੰਬਈ ਕ੍ਰਾਈਮ ਬ੍ਰਾਂਚ ਨੇ ਸਲਮਾਨ ਖ਼ਾਨ ਅਤੇ ਉਨ੍ਹਾਂ ਦੇ ਭਰਾ ਅਰਬਾਜ਼ ਖਾਨ ਦੇ ਬਿਆਨ ਦਰਜ ਕੀਤੇ ਸਨ। ਇਕ ਅਧਿਕਾਰੀ ਨੇ ਦੱਸਿਆ ਕਿ ਚਾਰ ਘੰਟੇ ਤੱਕ ਸਲਮਾਨ ਖ਼ਾਨ ਦਾ ਬਿਆਨ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਕਰੀਬ 2 ਘੰਟੇ ਤੱਕ ਅਰਬਾਜ਼ ਖਾਨ ਦਾ ਬਿਆਨ ਦਰਜ ਕੀਤਾ ਗਿਆ। ਸਲਮਾਨ ਖਾਨ ਨੇ ਨਾ ਸਿਰਫ ਗੋਲੀਬਾਰੀ ਵਾਲੇ ਦਿਨ ਬਾਰੇ ਦੱਸਿਆ ਸਗੋਂ ਉਨ੍ਹਾਂ ਨੂੰ ਪਹਿਲਾਂ ਮਿਲੀਆਂ ਧਮਕੀਆਂ ਦਾ ਵੀ ਜ਼ਿਕਰ ਕੀਤਾ। ਸਲਮਾਨ ਖਾਨ ਨੇ ਆਪਣੇ ਬਿਆਨ 'ਚ ਕਿਹਾ ਕਿ ਸਾਲ 2022 'ਚ ਉਨ੍ਹਾਂ ਦੇ ਪਿਤਾ ਸਲੀਮ ਖਾਨ ਨੂੰ ਉਨ੍ਹਾਂ ਦੇ ਅਪਾਰਟਮੈਂਟ ਬਿਲਡਿੰਗ ਦੇ ਸਾਹਮਣੇ ਬੈਂਚ 'ਤੇ ਉਨ੍ਹਾਂ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਧਮਕੀ ਦੇਣ ਵਾਲੀ ਚਿੱਠੀ ਮਿਲੀ ਸੀ।