ਨਾਨਾ ਪਾਟੇਕਰ ਦੀ ਮੌਤ ਸਬੰਧੀ ਮਾਮਲਾ ਦਰਜ, ਗੋਆ ਪੁਲਸ ਨੇ ਜਾਂਚ ਕੀਤੀ ਸ਼ੁਰੂ

Saturday, Oct 10, 2026 - 09:52 AM (IST)

ਨਾਨਾ ਪਾਟੇਕਰ ਦੀ ਮੌਤ ਸਬੰਧੀ ਮਾਮਲਾ ਦਰਜ, ਗੋਆ ਪੁਲਸ ਨੇ ਜਾਂਚ ਕੀਤੀ ਸ਼ੁਰੂ

ਪਣਜੀ (ਏਜੰਸੀ)- ਗੋਆ ਪੁਲਸ ਨੇ ਮਸ਼ਹੂਰ ਅਦਾਕਾਰ ਨਾਨਾ ਪਾਟੇਕਰ (75) ਦੀ ਮੌਤ ਦੇ ਸਹੀ ਕਾਰਨਾਂ ਅਤੇ ਡਾਕਟਰੀ ਇਲਾਜ ਦੀ ਸਹੀ ਸਥਿਤੀ ਦਾ ਪਤਾ ਲਾਉਣ ਲਈ ਗੈਰ-ਕੁਦਰਤੀ ਮੌਤ ਦਾ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ: ਨਾਨਾ ਪਾਟੇਕਰ ਨੇ ਆਪਣੀ ਮੌਤ ਤੋਂ ਪਹਿਲਾਂ ਹੀ ਕੀਤੀ ਹੋਈ ਸੀ ਅੰਤਿਮ ਸੰਸਕਾਰ ਦੀ ਤਿਆਰੀ !

ਇਹ ਜਾਂਚ ਭਾਰਤੀ ਦੰਡਾਵਲੀ ਦੀ ਉਸ ਧਾਰਾ 194 ਅਧੀਨ ਕੀਤੀ ਜਾ ਰਹੀ ਹੈ, ਜਿਸ ’ਚ ਅਧਿਕਾਰਤ ਜਾਂਚ ਦੀ ਲੋੜ ਵਾਲੇ ਹਾਲਾਤ ’ਚ ਮੌਤ ਦੀ ਪੁਲਸ ਜਾਂਚ ਦੀ ਵਿਵਸਥਾ ਹੈ। ਪਾਟੇਕਰ ਨੂੰ ਵੀਰਵਾਰ ਸਵੇਰੇ ਸਿਹਤ ਵਿਗੜਣ ਕਾਰਨ ਗੋਆ ਦੇ ਡੋਨਾ ਪੌਲਾ ਸਥਿਤ ਉਨ੍ਹਾਂ ਦੇ ਨਿਵਾਸ ਤੋਂ ਬੰਬੋਲੀਮ ਦੇ ਮਨੀਪਾਲ ਹਸਪਤਾਲ ਲਿਜਾਇਆ ਗਿਆ ਸੀ। ਉਨ੍ਹਾਂ ਨੂੰ ਜ਼ਿੰਦਾ ਰੱਖਣ ਦੀਆਂ ਕੋਸ਼ਿਸ਼ਾਂ ਅਸਫਲ ਰਹਿਣ ਤੋਂ ਬਾਅਦ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਹਸਪਤਾਲ ਪ੍ਰਸ਼ਾਸਨ ਅਨੁਸਾਰ ਉਨ੍ਹਾਂ ਨੂੰ ਮ੍ਰਿਤਕ ਹਾਲਤ ’ਚ ਹੀ ਲਿਆਂਦਾ ਗਿਆ ਸੀ, ਜਿਸ ਕਾਰਨ ਪੁਲਸ ਕੇਸ ਦਰਜ ਕਰਨ ਦੀ ਲੋੜ ਸੀ।

ਇਹ ਵੀ ਪੜ੍ਹੋ: ਨਾਨਾ ਪਾਟੇਕਰ ਦੀ ਦੇਸ਼ਭਗਤੀ ; ਕਾਰਗਿਲ ਦੀ ਜੰਗ ਦੌਰਾਨ ਐਕਟਿੰਗ ਛੱਡ ਫੌਜ 'ਚ ਹੋ ਗਏ ਸੀ ਭਰਤੀ

ਪੁਲਸ ਜਾਂਚ ਦਾ ਮੁੱਖ ਮੰਤਵ ਅਦਾਕਾਰ ਦੀ ਮੌਤ ਤੋਂ ਪਹਿਲਾਂ ਦੇ ਹਾਲਾਤ, ਉਨ੍ਹਾਂ ਨੂੰ ਦਿੱਤੀ ਗਈ ਡਾਕਟਰੀ ਮਦਦ ਅਤੇ ਇਲਾਜ ਕਰਨ ਵਾਲੇ ਡਾਕਟਰਾਂ ਦੀਆਂ ਰਿਪੋਰਟਾਂ ਦਾ ਅਧਿਐਨ ਕਰਨਾ ਹੋਵੇਗਾ।

ਇਹ ਵੀ ਪੜ੍ਹੋੋ: ਨਾਨਾ ਪਾਟੇਕਰ ਨੇ 3 ਦਿਨ ਪਹਿਲਾਂ ਹੀ ਕਰ'ਤੀ ਸੀ ਆਪਣੀ ਮੌਤ ਦੀ ਭਵਿੱਖਬਾਣੀ !

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

cherry

Content Editor

Related News