ਨਵਰਾਜ ਹੰਸ ਨੇ ਵਿਆਹ ਦੀ ਵਰ੍ਹੇਗੰਢ 'ਤੇ ਸਾਂਝੀ ਕੀਤੀ ਅਜੀਤ ਮਹਿੰਦੀ ਨਾਲ ਅਜਿਹੀ ਤਸਵੀਰ, ਲੱਗਾ ਵਧਾਈਆਂ ਦਾ ਤਾਂਤਾ

11/08/2021 1:48:46 PM

ਚੰਡੀਗੜ੍ਹ (ਬਿਊਰੋ) - ਪੰਜਾਬੀ ਗਾਇਕ ਤੇ ਅਦਾਕਾਰ ਨਵਰਾਜ ਹੰਸ ਅਤੇ ਅਜੀਤ ਮਹਿੰਦੀ ਦੀ ਅੱਜ ਵਿਆਹ ਦੀ ਵਰ੍ਹੇਗੰਢ (ਵੈਡਿੰਗ ਐਨੀਵਰਸਰੀ) ਹੈ। ਇਸ ਮੌਕੇ ਨਵਰਾਜ ਹੰਸ ਨੇ ਆਪਣੀ ਪਤਨੀ ਨਾਲ ਇੱਕ ਰੋਮਾਂਟਿਕ ਤਸਵੀਰ ਸਾਂਝੀ ਕੀਤੀ ਹੈ। ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਨਵਰਾਜ ਹੰਸ ਨੇ ਆਪਣੀ ਪਤਨੀ ਨੂੰ ਵੈਡਿੰਗ ਐਨੀਵਰਸਰੀ ਦੀ ਵਧਾਈ ਦਿੱਤੀ ਹੈ। ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਨਵਰਾਜ ਹੰਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਲਿਖਿਆ ਕਿ ''ਹੈਪੀ ਐਨੀਵਰਸਰੀ ਮਾਈ ਲਵ ਅਜੀਤ ਮਹਿੰਦੀ। ਮੈਂ ਜਾਣਦਾ ਹਾਂ ਕਿ ਇਹ ਕੋਈ ਵੀ ਸਹੀ ਤਰੀਕਾ ਨਹੀਂ ਹੈ ਵੈਡਿੰਗ ਐਨੀਵਰਸਰੀ 'ਤੇ ਇਸ ਤਰ੍ਹਾਂ ਦੀ ਤਸਵੀਰ ਲੈਣ ਦਾ ਪਰ 20 ਮਿੰਟ ਬਾਅਦ ਮੈਂ ਸਟੇਜ 'ਤੇ ਜਾਣਾ ਹੈ। ਇਸ ਕਰਕੇ ਇਨ੍ਹਾਂ ਕੱਪੜਿਆਂ 'ਚ ਹੀ ਤਸਵੀਰ ਲੈਣੀ ਪਈ, ਇਸ ਲਈ ਮੈਨੂੰ ਮੁਆਫ਼ ਕਰ ਦਿਓ।'' ਇਸ ਤਸਵੀਰ ਨੂੰ ਸ਼ੇਅਰ ਕਰਨ ਤੋਂ ਬਾਅਦ ਨਵਰਾਜ ਹੰਸ ਅਤੇ ਅਜੀਤ ਮਹਿੰਦੀ ਦੇ ਪ੍ਰਸ਼ੰਸਕਾਂ ਵੱਲੋਂ ਵੀ ਜੋੜੀ ਨੂੰ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ।

PunjabKesari

ਨਵਰਾਜ ਹੰਸ ਦੀ ਪਤਨੀ ਅਜੀਤ ਮਹਿੰਦੀ ਦੀ ਗੱਲ ਕਰੀਏ ਤਾਂ ਉਹ ਪੰਜਾਬ ਦੇ ਮਸ਼ਹੂਰ ਗਾਇਕ ਦਲੇਰ ਮਹਿੰਦੀ ਦੀ ਧੀ ਹੈ। ਨਵਰਾਜ ਹੰਸ ਤੇ ਅਜੀਤ ਮਹਿੰਦੀ ਦਾ ਵਿਆਹ ਕੁਝ ਸਾਲ ਪਹਿਲਾਂ ਹੋਇਆ ਸੀ ਅਤੇ ਦੋਵੇਂ ਹੈਪਿਲੀ ਮੈਰਿਡ ਲਾਈਫ ਇੰਜੁਆਏ ਕਰ ਰਹੇ ਹਨ। ਨਵਰਾਜ ਹੰਸ ਪਦਮ ਸ਼੍ਰੀ ਹੰਸ ਰਾਜ ਹੰਸ ਦੇ ਵੱਡੇ ਪੁੱਤਰ ਹਨ। ਗਾਇਕੀ ਨੂੰ ਸਮਰਪਿਤ ਇਸ ਪਰਿਵਾਰ ਦੇ ਵੱਲੋਂ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਗਏ ਹਨ ।

PunjabKesari

ਨਵਰਾਜ ਹੰਸ ਗਾਇਕੀ ਦੇ ਨਾਲ-ਨਾਲ ਅਦਾਕਾਰੀ ਦੇ ਖੇਤਰ 'ਚ ਵੀ ਨਾਮ ਕਮਾ ਰਹੇ ਹਨ। ਹੁਣ ਤੱਕ ਉਹ ਕਈ ਫ਼ਿਲਮਾਂ 'ਚ ਵੀ ਅਦਾਕਾਰੀ ਦਿਖਾ ਚੁੱਕੇ ਹਨ। ਗੱਲ ਜੇ ਉਨ੍ਹਾਂ ਦੇ ਛੋਟੇ ਭਰਾ ਯੁਵਰਾਜ ਹੰਸ ਦੀ ਕਰੀਏ ਤਾਂ ਉਹ ਵੀ ਪੰਜਾਬੀ ਇੰਡਸਟਰੀ 'ਚ ਸਰਗਰਮ ਹਨ। ਉਹ ਵੀ ਗਾਇਕੀ ਦੇ ਨਾਲ-ਨਾਲ ਫ਼ਿਲਮਾਂ 'ਚ ਸਰਗਰਮ ਹਨ। ਜਲਦ ਹੀ ਉਹ ਆਪਣੀ ਪਤਨੀ  ਮਾਨਸੀ ਸ਼ਰਮਾ ਨਾਲ ਫ਼ਿਲਮ 'ਪਰਿੰਦੇ' 'ਚ ਨਜ਼ਰ ਆਉਣਗੇ।

ਨੋਟ - ਇਸ ਖ਼ਬਰ ਸਬੰਧੀ ਆਪਣੀ ਰਾਏ, ਕੁਮੈਂਟ ਬਾਕਸ 'ਚ ਜ਼ਰੂਰ ਸਾਂਝੀ ਕਰੋ।


sunita

Content Editor

Related News