ਗਿੱਪੀ ਗਰੇਵਾਲ ਦੀ ਆਵਾਜ਼ ’ਚ ਰਿਲੀਜ਼ ਹੋਇਆ ਗੀਤ ‘ਨਵਾਂ ਨਵਾਂ ਪਿਆਰ’ (ਵੀਡੀਓ)

08/17/2022 10:02:39 AM

ਚੰਡੀਗੜ੍ਹ (ਬਿਊਰੋ)– ਪੰਜਾਬੀ ਫ਼ਿਲਮ ‘ਯਾਰ ਮੇਰਾ ਤਿੱਤਲੀਆਂ ਵਰਗਾ’ ਦਾ ਦੂਜਾ ਗੀਤ ‘ਨਵਾਂ ਨਵਾਂ ਪਿਆਰ’ ਰਿਲੀਜ਼ ਹੋ ਗਿਆ ਹੈ। ਇਸ ਗੀਤ ਨੂੰ ਗਿੱਪੀ ਗਰੇਵਾਲ ਨੇ ਆਵਾਜ਼ ਦਿੱਤੀ ਹੈ।

‘ਨਵਾਂ ਨਵਾਂ ਪਿਆਰ’ ਗੀਤ ਦੇ ਬੋਲ ਹੈਪੀ ਰਾਏਕੋਟੀ ਨੇ ਲਿਖੇ ਹਨ ਤੇ ਇਸ ਨੂੰ ਸੰਗੀਤ ਮਿਕਸ ਸਿੰਘ ਨੇ ਦਿੱਤਾ ਹੈ। ਗੀਤ ’ਚ ਗਿੱਪੀ ਗਰੇਵਾਲ ਪਿਆਰ ਦੀਆਂ ਪੀਂਘਾਂ ਪਾਉਂਦੇ ਨਜ਼ਰ ਆ ਰਹੇ ਹਨ। ਰੋਮਾਂਟਿਕ ਟੱਚ ਵਾਲਾ ਇਹ ਗੀਤ ਇਕ ਫਰੈੱਸ਼ ਫੀਲ ਦੇ ਰਿਹਾ ਹੈ।

ਇਹ ਖ਼ਬਰ ਵੀ ਪੜ੍ਹੋ : ਰਾਜੂ ਸ੍ਰੀਵਾਸਤਵ ਦੀ ਸਿਹਤ ਨੂੰ ਲੈ ਕੇ ਆਈ ਤਾਜ਼ਾ ਅਪਡੇਟ, ਹੋ ਰਿਹਾ ਸੁਧਾਰ

ਇਸ ਗੀਤ ਤੋਂ ਪਹਿਲਾਂ ‘ਇਕੋ ਇਕ ਦਿਲ’ ਗੀਤ ਰਿਲੀਜ਼ ਹੋਇਆ ਸੀ, ਜਿਸ ਨੂੰ ਦਰਸ਼ਕਾਂ ਵਲੋਂ ਭਰਵਾਂ ਹੁੰਗਾਰਾ ਮਿਲਿਆ। ਗੀਤ ਨੂੰ ਗਿੱਪੀ ਗਰੇਵਾਲ ਨਾਲ ਸੁਦੇਸ਼ ਕੁਮਾਰੀ ਨੇ ਗਾਇਆ ਸੀ। ਭੰਗੜੇ ਵਾਲਾ ਇਹ ਗੀਤ ਹਰ ਇਕ ਦੀ ਜ਼ੁਬਾਨ ’ਤੇ ਚੜ੍ਹ ਗਿਆ, ਜਿਸ ਨੂੰ ਹੁਣ ਤਕ 10 ਮਿਲੀਅਨ ਤੋਂ ਵੱਧ ਵਾਰ ਦੇਖਿਆ ਜਾ ਚੁੱਕਾ ਹੈ।

ਉਥੇ ਟਰੇਲਰ ਦੀ ਗੱਲ ਕਰੀਏ ਤਾਂ ਹਾਸੇ ਨਾਲ ਭਰਪੂਰ ਇਸ ਟਰੇਲਰ ਨੂੰ ਯੂਟਿਊਬ ’ਤੇ 14 ਮਿਲੀਅਨ ਤੋਂ ਵੱਧ ਵਾਰ ਦੇਖਿਆ ਜਾ ਚੁੱਕਾ ਹੈ। ਟਰੇਲਰ ’ਚ ਦਿਖਾਏ ਹਰ ਦ੍ਰਿਸ਼ ਨੂੰ ਦੇਖ ਕੇ ਹਾਸਾ ਆ ਜਾਂਦਾ ਹੈ।

ਇਸ ਫ਼ਿਲਮ ’ਚ ਗਿੱਪੀ ਗਰੇਵਾਲ, ਤਨੂੰ ਗਰੇਵਾਲ, ਕਰਮਜੀਤ ਅਨਮੋਲ, ਹਰਮਨ ਘੁੰਮਣ ਤੇ ਰਾਜ ਧਾਲੀਵਾਲ ਮੁੱਖ ਭੂਮਿਕਾ ਨਿਭਾਅ ਰਹੇ ਹਨ।

ਇਸ ਫ਼ਿਲਮ ਨੂੰ ਗਿੱਪੀ ਗਰੇਵਾਲ, ਰਵਨੀਤ ਕੌਰ ਗਰੇਵਾਲ ਤੇ ਆਸ਼ੂ ਮੁਨੀਸ਼ ਸਾਹਨੀ ਨੇ ਪ੍ਰੋਡਿਊਸ ਕੀਤਾ ਹੈ। ਫ਼ਿਲਮ ਵਿਕਾਸ ਵਸ਼ਿਸ਼ਟ ਨੇ ਡਾਇਰੈਕਟ ਕੀਤੀ ਹੈ, ਜਿਸ ਦੀ ਕਹਾਣੀ ਨਰੇਸ਼ ਕਥੂਰੀਆ ਨੇ ਲਿਖੀ ਹੈ। ਦੁਨੀਆ ਭਰ ’ਚ ਇਹ ਫ਼ਿਲਮ 2 ਸਤੰਬਰ, 2022 ਨੂੰ ਰਿਲੀਜ਼ ਹੋਣ ਜਾ ਰਹੀ ਹੈ।

ਨੋਟ- ਇਹ ਗੀਤ ਤੁਹਾਨੂੰ ਕਿਵੇਂ ਦਾ ਲੱਗਾ? ਕੁਮੈਂਟ ਕਰਕੇ ਜ਼ਰੂਰ ਦੱਸੋ।


Rahul Singh

Content Editor

Related News