ਥਾਈਲੈਂਡ ’ਚ ਪਤੀ ਨਾਲ ਪਹੁੰਚੀ ਨਯਨਤਾਰਾ, ਵਿਗਨੇਸ਼ ਨੇ ਪਤਨੀ ਨਾਲ ਸਾਂਝੀਆਂ ਕੀਤੀਆ ਰੋਮਾਂਟਿਕ ਤਸਵੀਰਾਂ

06/21/2022 1:26:19 PM

ਬਾਲੀਵੁੱਡ ਡੈਸਕ: ਸਾਊਥ ਅਦਾਕਾਰਾ ਨਯਨਤਾਰਾ 9 ਜੂਨ ਨੂੰ ਨਿਰਮਾਤਾ ਵਿਗਨੇਸ਼ ਸ਼ਿਵਨ ਨਾਲ ਵਿਆਹ ਤੋਂ ਬਾਅਦ ਸੁਰਖੀਆਂ ’ਚ ਹੈ। ਇਸ ਜੋੜੇ ਨੇ ਕਰੀਬੀ ਦੋਸਤਾਂ ਅਤੇ ਰਿਸ਼ਤੇਦਾਰਾਂ ਵਿਚਾਲੇ ਤਾਮਿਲਨਾਡੂ ’ਚ ਸ਼ਾਨਦਾਰ ਵਿਆਹ ਰਚਾਇਆ ਸੀ, ਜਿਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ ’ਤੇ ਕਾਫੀ ਸਾਂਝੀਆਂ ਕੀਤੀਆਂ ਗਈਆਂ ਸਨ। ਵਿਆਹ ਤੋਂ ਬਾਅਦ ਇਹ ਜੋੜਾ ਹੁਣ ਥਾਈਲੈਂਡ ’ਚ ਗਿਆ ਹੈ, ਜਿੱਥੋਂ ਵਿਗਨੇਸ਼ ਨੇ ਆਪਣੀ ਪਤਨੀ ਨਾਲ ਕੁਝ ਰੋਮਾਂਟਿਕ ਤਸਵੀਰਾਂ ਸਾਂਝੀਆਂ ਕੀਤੀਆਂ ਹਨ।

ਇਹ  ਵੀ ਪੜ੍ਹੋ : ਰਣਬੀਰ ਕਪੂਰ ਦੀ ਫ਼ਿਲਮ ‘ਸ਼ਮਸ਼ੇਰਾ’ ਦੇ ਪੋਸਟਰ ਨੂੰ ਸਾਂਝਾ ਕਰਦੇ ਹੋਏ ਪਤਨੀ ਆਲੀਆ ਨੇ ਕੀਤੀ ਤਾਰੀਫ਼

ਤਸਵੀਰਾਂ ’ਚ ਦੇਖ ਸਕਦੇ ਹੋ ਥਾਈਲੈਂਡ ਪਹੁੰਚੇ ਨਯਨਤਾਰਾ ਅਤੇ ਵਿਗਨੇਸ਼ ਸ਼ਿਵਨ ਇਕ-ਦੂਜੇ ’ਚ ਗੁਆਚੇ ਨਜ਼ਰ ਆ ਰਹੇ ਹਨ। ਇਸ ਦੌਰਾਨ ਨਯਨਤਾਰਾ ਪੀਲੇ ਰੰਗ ਡਰੈੱਸ ’ਚ ਨਜ਼ਰ ਆ ਰਹੀ ਹੈ। ਇਸ ਦੇ ਨਾਲ ਅਦਾਕਾਰਾ ਨੇ ਹਾਈ ਬਨ ਬਣਾਇਆ ਹੋਇਆ ਹੈ। ਉੱਥੇ ਹੀ ਵਿਗਨੇਸ਼ ਬਲੈਕ ਟੀ-ਸ਼ਰਟ ਨਾਲ ਗ੍ਰੀਨ ਟਰਾਊਜ਼ਰ ’ਚ ਦਿਖਾਈ ਦੇ ਰਹੇ ਹਨ।

ਇਹ  ਵੀ ਪੜ੍ਹੋ : ‘ਜੁੱਗ ਜੁੱਗ ਜੀਓ’ ਫ਼ਿਲਮ 'ਤੇ ਰਿਧੀਮਾ ਕਪੂਰ ਦਾ ਰੀਵਿਊ, ਮਾਂਂ ਨੀਤੂ ਕਪੂਰ ਦੀਆਂ ਕੀਤੀਆਂ ਰੱਜ ਕੇ ਤਾਰੀਫ਼ਾਂ

ਇਨ੍ਹਾਂ ਤਸਵੀਰਾਂ ਨੂੰ ਸਾਂਝੀ ਕਰਕੇ ਨਯਨਤਾਰਾ ਨੇ ਕੈਪਸ਼ਨ ’ਚ ਲਿਖਿਆ ਕਿ ਥਾਈਲੈਂਡ ਮੇਰੇ ਥਾਰਮ ਦੇ ਨਾਲ।’ ਜੋੜੇ ਦੀਆਂ ਇਹ ਰੋਮਾਂਟਿਕ ਤਸਵੀਰਾਂ ਨੂੰ ਦੇਖ ਪ੍ਰਸ਼ੰਸਕ ਬੇਹੱਦ ਪਸੰਦ ਕਰ ਰਹੇ ਹਨ ਅਤੇ ਕੁਮੈਂਟ ਰਾਹੀ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ।

ਤੁਹਾਨੂੰ ਦੱਸ ਦੇਈਏ ਨਯਨਤਾਰਾ ਸਾਊਥ ਫ਼ਿਲਮਾਂ ਦੀ ਮਸ਼ਹੂਰ ਅਦਾਕਾਰਾ ਹੈ। ਲੋਕ ਉਸ ਦੀ ਖੂਬਸੂਰਤੀ ਅਤੇ ਐਕਟਿੰਗ ਨੂੰ ਕਾਫ਼ੀ ਪਸੰਦ ਕਰਦੇ ਹਨ। ਇਸ ਦੇ ਨਾਲ ਹੀ ਨਯਨਤਾਰਾ ਜਲਦ ਹੀ ਬਾਲੀਵੁੱਡ ’ਚ ਵੀ ਲੋਕਾਂ ਦੇ ਦਿਲਾਂ ਨੂੰ ਧੜਕਾਉਣ ਆ ਰਹੀ ਹੈ। ਉਹ ਸੁਪਰਸਟਾਰ ਸ਼ਾਹਰੁਖ਼ ਖਾਨ ਨਾਲ ਫ਼ੀਲਮ ਜਵਾਨ ਨਾਲ ਬਾਲੀਵੁੱਡ ’ਚ ਡੈਬਿਊ ਕਰਨ ਜਾ ਰਹੀ ਹੈ।

 

Anuradha

This news is Content Editor Anuradha