ਕਪਿਲ ਸ਼ਰਮਾ ਦੇ ਸ਼ੋਅ ''ਚ ਲੱਗੀਆਂ ਰੌਣਕਾਂ, ਨੀਰੂ ਬਾਜਵਾ ਤੇ ਸਤਿੰਦਰ ਸਰਤਾਜ ਨੇ ਕੀਤੀ ਰੱਜ ਕੇ ਮਸਤੀ (ਤਸਵੀਰਾਂ)
Friday, Jan 13, 2023 - 11:55 AM (IST)
ਮੁੰਬਈ (ਬਿਊਰੋ) : ਮਸ਼ਹੂਰ ਕਾਮੇਡੀਅਨ ਕਪਿਲ ਸ਼ਰਮਾ ਦੇ ਸ਼ੋਅ 'ਦਿ ਕਪਿਲ ਸ਼ਰਮਾ ਸ਼ੋਅ' 'ਚ ਆਏ ਦਿਨ ਨਵੇਂ-ਨਵੇਂ ਮਹਿਮਾਨ ਆਉਂਦੇ ਹਨ ਅਤੇ ਆਪਣੇ ਦਿਲਚਸਪ ਕਿੱਸਿਆਂ ਨਾਲ ਲੋਕਾਂ ਦਾ ਖ਼ੂਬ ਮਨੋਰੰਜਨ ਕਰਦੇ ਹਨ। ਬੀਤੇ ਕੁਝ ਦਿਨ ਪਹਿਲਾ ਕਪਿਲ ਦੇ ਸ਼ੋਅ 'ਚ ਪੰਜਾਬੀ ਅਦਾਕਾਰਾ ਨੀਰੂ ਬਾਜਵਾ ਤੇ ਗਾਇਕ ਸਤਿੰਦਰ ਸਰਤਾਜ ਪਹੁੰਚੇ ਸਨ।
ਇਸ ਦੌਰਾਨ ਦੋਵਾਂ ਨੇ ਕਪਿਲ ਦੇ ਸ਼ੋਅ 'ਚ ਖ਼ੂਬ ਮਸਤੀ ਕੀਤੀ। ਇਸ ਦੌਰਾਨ ਦੀਆਂ ਕੁਝ ਤਸਵੀਰਾਂ ਨੀਰੂ ਬਾਜਵਾ ਨੇ ਆਪਣੇ ਇੰਸਟਾਗ੍ਰਾਮ 'ਤੇ ਵੀ ਸ਼ੇਅਰ ਕੀਤੀਆਂ ਹਨ।
ਅਦਾਕਾਰਾ ਨੀਰੂ ਬਾਜਵਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਇੱਕ ਵੀਡੀਓ ਸ਼ੇਅਰ ਕੀਤਾ ਹੈ, ਜਿਸ 'ਚ ਉਨ੍ਹਾਂ ਨੇ ਕਪਿਲ ਸ਼ਰਮਾ ਦੇ ਸ਼ੋਅ 'ਚ ਬਿਤਾਏ ਪਲਾਂ ਨੂੰ ਦਿਖਾਇਆ ਹੈ। ਇਸ ਵੀਡੀਓ 'ਚ ਦੇਖ ਸਕਦੇ ਹੋ ਕਪਿਲ ਸ਼ਰਮਾ ਨੀਰੂ ਬਾਜਵਾ ਤੇ ਸਤਿੰਦਰ ਸਰਤਾਜ ਨਾਲ ਗੱਲਬਾਤ ਕਰ ਰਹੇ ਹਨ।
ਇਸ ਖ਼ਾਸ ਮੌਕੇ ਕਪਿਲ ਸ਼ਰਮਾ ਦੀ ਮਾਂ ਵੀ ਨਜ਼ਰ ਆਈ। ਇਸ ਵੀਡੀਓ ਨੂੰ ਸਾਂਝਾ ਕਰਦੇ ਹੋਏ ਨੀਰੂ ਨੇ ਕਪਿਲ ਲਈ ਇੱਕ ਖ਼ਾਸ ਨੋਟ ਵੀ ਲਿਖਿਆ ਹੈ। ਉਨ੍ਹਾਂ ਕੈਪਸ਼ਨ 'ਚ ਲਿਖਿਆ ਹੈ, ‘ਬਹੁਤ ਵੱਡਾ ਧੰਨਵਾਦ ਤੁਹਾਡਾ @kapilsharma ਜੀ ਅਤੇ ਟੀਮ!’। ਇਸ ਪੋਸਟ 'ਤੇ ਕਲਾਕਾਰ ਤੇ ਪ੍ਰਸ਼ੰਸਕ ਵੀ ਕੁਮੈਂਟ ਕਰਕੇ ਖੂਬ ਤਾਰੀਫ਼ ਕਰ ਰਹੇ ਹਨ।
ਇਸ ਤੋਂ ਇਲਾਵਾ ਸਤਿੰਦਰ ਸਰਤਾਜ ਨੇ ਵੀ ਇਨ੍ਹਾਂ ਤਸਵੀਰਾਂ ਨੂੰ ਸੋਸ਼ਲ ਮੀਡੀਆ ਅਕਾਊਂਟ 'ਤੇ ਸਾਂਝੀਆਂ ਕੀਤੀਆਂ ਹਨ। ਇਨ੍ਹਾਂ ਤਸਵੀਰਾਂ 'ਚ ਸਤਿੰਦਰ ਸਰਤਾਜ, ਨੀਰੂ ਬਾਜਵਾ ਤੇ ਕਪਿਲ ਸ਼ਰਮਾ ਖ਼ੂਬ ਮਸਤੀ ਕਰਦੇ ਨਜ਼ਰ ਆ ਰਹੇ ਹਨ।
ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।