ਨੀਰੂ ਬਾਜਵਾ ਨੇ ਸਾਂਝੀਆਂ ਕੀਤੀਆਂ ਧੀਆਂ ਦੀਆਂ ਤਸਵੀਰਾਂ, ਪਤੀ ਬਾਰੇ ਆਖੀ ਵੱਡੀ ਗੱਲ

06/22/2020 4:28:29 PM

ਜਲੰਧਰ (ਬਿਊਰੋ) — ਪੰਜਾਬੀ ਅਦਾਕਾਰਾ ਨੀਰੂ ਬਾਜਵਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਇਨ੍ਹਾਂ ਤਸਵੀਰਾਂ 'ਚ ਨੀਰੂ ਬਾਜਵਾ ਦੇ ਪਤੀ ਆਪਣੀਆਂ ਤਿੰਨੋਂ ਧੀਆਂ ਨਾਲ ਨਜ਼ਰ ਆ ਰਹੇ ਹਨ। ਇਨ੍ਹਾਂ ਤਸਵੀਰਾਂ ਨੂੰ ਨੀਰੂ ਬਾਜਵਾ ਨੇ ਬੀਤੇ ਦਿਨੀਂ ਫਾਦਰਸ ਡੇਅ 'ਤੇ ਸਾਂਝੀਆਂ ਕੀਤੀਆਂ ਸਨ ਅਤੇ ਆਪਣੇ ਪਤੀ ਨੂੰ ਉਨ੍ਹਾਂ ਨੇ ਬਿਹਤਰੀਨ ਪਿਤਾ ਦੱਸਿਆ ਹੈ। ਤਸਵੀਰਾਂ 'ਚ ਤੁਸੀਂ ਵੇਖ ਸਕਦੇ ਹੋ ਕਿ ਨੀਰੂ ਬਾਜਵਾ ਦੇ ਪਤੀ ਆਪਣੀਆਂ ਬੱਚੀਆਂ ਦੀ ਕਿਸ ਤਰ੍ਹਾਂ ਕੇਅਰ ਕਰ ਰਹੇ ਹਨ।

ਦੱਸ ਦਈਏ ਕਿ ਨੀਰੂ ਬਾਜਵਾ ਨੇ ਕੁਝ ਮਹੀਨੇ ਪਹਿਲਾਂ ਹੀ ਜੁੜਵਾ ਬੱਚੀਆਂ ਨੂੰ ਜਨਮ ਦਿੱਤਾ ਹੈ। ਜਿਸ ਦੀਆਂ ਤਸਵੀਰਾਂ ਵੀ ਉਹ ਅਕਸਰ ਸਾਂਝੀਆਂ ਕਰਦੇ ਰਹਿੰਦੇ ਹਨ। ਇਸ ਦੇ ਨਾਲ ਹੀ ਅਦਾਕਾਰਾ ਸੋਸ਼ਲ ਮੀਡੀਆ 'ਤੇ ਵੀ ਕਾਫ਼ੀ ਐਕਟਿਵ ਰਹਿੰਦੀ ਹੈ ਅਤੇ ਆਪਣੀ ਨਿੱਜੀ ਜ਼ਿੰਦਗੀ ਅਤੇ ਪ੍ਰੋਫੈਸ਼ਨ ਬਾਰੇ ਗੱਲਾਂ ਅਕਸਰ ਆਪਣੇ ਪ੍ਰਸ਼ੰਸਕਾਂ ਦੇ ਨਾਲ ਸਾਂਝੀਆਂ ਕਰਦੀ ਰਹਿੰਦੀ ਹੈ।

ਨੀਰੂ ਬਾਜਵਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਪਾਲੀਵੁੱਡ ਨੂੰ ਉਨ੍ਹਾਂ ਨੇ ਕਈ ਹਿੱਟ ਫ਼ਿਲਮਾਂ ਦਿੱਤੀਆਂ ਹਨ। ਉਨ੍ਹਾਂ ਨੇ ਆਪਣੇ ਅਦਾਕਾਰੀ ਦੇ ਸਫ਼ਰ ਦੀ ਸ਼ੁਰੂਆਤ ਬਾਲੀਵੁੱਡ ਤੋਂ ਕੀਤੀ ਸੀ। ਇਸ ਦੇ ਨਾਲ ਹੀ ਉਨ੍ਹਾਂ ਨੇ ਕਈ ਗੀਤਾਂ 'ਚ ਮਾਡਲਿੰਗ ਵੀ ਕੀਤੀ ਹੈ ਅਤੇ ਪਾਲੀਵੁੱਡ 'ਚ ਉਨ੍ਹਾਂ ਨੇ ਐਂਟਰੀ ਕਮਲ ਹੀਰ ਦੇ ਗੀਤ 'ਕੁੜੀਏ ਨੀ ਸੱਗੀ ਫੁੱਲ ਵਾਲੀਏ' ਨਾਲ ਬਤੌਰ ਮਾਡਲ ਕੀਤੀ ਸੀ।

 
 
 
 
 
 
 
 
 
 
 
 
 
 

To the coolest dad in the universe ! @vanmysteryman05 ❤️ 🧿

A post shared by Neeru Bajwa (@neerubajwa) on Jun 21, 2020 at 2:30pm PDT


sunita

Content Editor

Related News