ਗਾਇਕ ਜੈਜ਼ੀ ਬੀ ਦਾ ਗਾਣਾ ਸੁਣ ਭਾਵੁਕ ਹੋਈ ਨੀਰੂ ਬਾਜਵਾ, ਪਿਤਾ ਨਾਲ ਸਾਂਝੀ ਕੀਤੀ ਵੀਡੀਓ

2021-06-17T13:25:15.133

ਚੰਡੀਗੜ੍ਹ (ਬਿਊਰੋ)- ਗਾਇਕ ਜੈਜ਼ੀ ਬੀ ਦਾ ਨਵਾਂ ਗੀਤ ‘ਆਜਾ ਬਾਪੂ’ ਜੋ ਕਿ ਬੀਤੇ ਦਿਨ ਰਿਲੀਜ਼ ਹੋਇਆ ਹੈ। ਇਸ ਗੀਤ ਨੂੰ ਸਰੋਤਿਆਂ ਦਾ ਵੀ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਹ ਗੀਤ ਪਿਤਾ ਅਤੇ ਬੱਚੇ ਦੇ ਪਿਆਰ ਨੂੰ ਦਰਸਾਉਂਦਾ ਹੈ। ਇਹ ਗੀਤ ਹਰ ਕਿਸੇ ਨੂੰ ਭਾਵੁਕ ਕਰ ਰਿਹਾ ਹੈ। ਅਦਾਕਾਰਾ ਨੀਰੂ ਬਾਜਵਾ ਨੇ ਵੀ ਜੈਜ਼ੀ ਬੀ ਵੱਲੋਂ ਗਾਏ ਇਸ ਗੀਤ ਦੀ ਸ਼ਲਾਘਾ ਕੀਤੀ ਹੈ।

PunjabKesari
ਦੱਸ ਦਈਏ ਕਿ ਇਸ ਗੀਤ ‘ਚ ਪੰਜਾਬੀ ਇੰਡਸਟਰੀ ਦੇ ਕਈ ਸਿਤਾਰਿਆਂ ਦੇ ਪਿਤਾ ਨਜ਼ਰ ਆ ਰਹੇ ਹਨ। ਇਸ ਗੀਤ ਦੇ ਬੋਲ ਰਾਣਾ ਰਣਬੀਰ ਨੇ ਲਿਖੇ ਹਨ ਅਤੇ ਜੈਜ਼ੀ ਬੀ ਨੇ ਆਪਣੀ ਆਵਾਜ਼ ਦੇ ਨਾਲ ਇਸ ਗੀਤ ਨੂੰ ਸ਼ਿੰਗਾਰਿਆ ਹੈ। ਗੀਤ ਨੂੰ ਮਿਊਜ਼ਿਕ ਕੁਲਜੀਤ ਸਿੰਘ ਨੇ ਦਿੱਤਾ ਹੈ।

 
 
 
 
 
 
 
 
 
 
 
 
 
 
 

A post shared by Neeru Bajwa (@neerubajwa)


ਇਸ ਗੀਤ ‘ਚ ਇੱਕ ਪਿਤਾ ਦੇ ਪਿਆਰ ਦੀ ਗੱਲ ਕੀਤੀ ਗਈ ਹੈ ਕਿ ਕਿਸ ਤਰ੍ਹਾਂ ਇੱਕ ਪਿਓ ਆਪਣੇ ਮੋਢਿਆਂ ‘ਤੇ ਬੱਚਿਆਂ ਨੂੰ ਚੁੱਕ ਕੇ ਦੁਨੀਆ ਦੀ ਸੈਰ ਕਰਵਾਉਂਦਾ ਹੈ ਪਰ ਇਕ ਪਿਤਾ ਦਾ ਸਾਇਆ ਜਦੋਂ ਕਿਸੇ ਦੇ ਸਿਰ ਤੋਂ ਉੱਠ ਜਾਂਦਾ ਹੈ ਤਾਂ ਉਸ ਦੀ ਘਾਟ ਕਦੇ ਵੀ ਪੂਰੀ ਨਹੀਂ ਹੁੰਦੀ। ਇਸ ਗੀਤ ‘ਚ ਪੰਜਾਬੀ ਇੰਡਸਟਰੀ ਦੇ ਕਈ ਸਿਤਾਰੇ ਆਪੋ ਆਪਣੇ ਪਿਤਾ ਦੇ ਨਾਲ ਨਜ਼ਰ ਆ ਰਹੇ ਹਨ।


Aarti dhillon

Content Editor Aarti dhillon