ਨੀਰੂ ਬਾਜਵਾ ਨੇ ਘਰਵਾਲੇ ਤੋਂ ਕੀਤੀ ਇਹ ਨਵੀਂ ਮੰਗ, ਸੋਸ਼ਲ ਮੀਡੀਆ ''ਤੇ ਛਿੜੀ ਚਰਚਾ (ਵੀਡੀਓ)

11/02/2021 1:42:21 PM

ਚੰਡੀਗੜ੍ਹ (ਬਿਊਰੋ) - ਪੰਜਾਬੀ ਫ਼ਿਲਮੀ ਇੰਡਸਟਰੀ ਦੇ ਖ਼ੂਬਸੂਰਤ ਅਤੇ ਸੁਪਰਹਿੱਟ ਅਦਾਕਾਰਾ ਨੀਰੂ ਬਾਜਵਾ ਸੋਸ਼ਲ਼ ਮੀਡੀਆ 'ਤੇ ਕਾਫ਼ੀ ਸਰਗਰਮ ਰਹਿੰਦੀ ਹੈ। ਇੰਨੀਂ ਦਿਨੀਂ ਉਹ ਆਪਣੀ ਆਉਣ ਵਾਲੀ ਨਵੀਂ ਫ਼ਿਲਮ 'ਪਾਣੀ 'ਚ ਮਧਾਣੀ' ਨੂੰ ਲੈ ਕੇ ਕਾਫ਼ੀ ਉਤਸੁਕ ਹੈ। ਜੀ ਹਾਂ ਇਹ ਫ਼ਿਲਮ ਇਸੇ ਹਫ਼ਤੇ ਰਿਲੀਜ਼ ਹੋਣ ਜਾ ਰਹੀ ਹੈ। ਇਸ ਫ਼ਿਲਮ ਦੇ ਕਈ ਗੀਤ ਰਿਲੀਜ਼ ਹੋ ਚੁੱਕੇ ਹਨ।

 
 
 
 
 
 
 
 
 
 
 
 
 
 
 

A post shared by Neeru Bajwa (@neerubajwa)

ਹਾਲ ਹੀ 'ਚ ਨੀਰੂ ਬਾਜਵਾ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ 'ਤੇ ਆਪਣੇ ਪਤੀ ਨਾਲ ਇੱਕ ਪਿਆਰਾ ਜਿਹਾ ਵੀਡੀਓ ਪੋਸਟ ਕੀਤਾ ਹੈ। ਇਹ ਵੀਡੀਓ ਉਨ੍ਹਾਂ ਨੇ ਆਪਣੀ ਫ਼ਿਲਮ 'ਪਾਣੀ 'ਚ ਮਧਾਣੀ' ਦੇ ਗੀਤ 'VCR' 'ਤੇ ਬਣਾਈ ਹੈ। ਵੀਡੀਓ 'ਚ ਉਹ ਆਪਣੇ ਪਤੀ ਨਾਲ ਇਸ ਗੀਤ 'ਤੇ ਅਦਾਕਾਰੀ ਕਰਦੀ ਹੋਈ ਨਜ਼ਰ ਆ ਰਹੀ ਹੈ। ਉਹ ਆਪਣੇ ਪਤੀ ਨੂੰ ਡਿਮਾਂਡ ਕਰ ਰਹੀ ਹੈ ਕਿ ਉਨ੍ਹਾਂ VCR 'ਤੇ ਫ਼ਿਲਮ ਦੇਖਣੀ ਹੈ, ਇਸ ਲਈ ਵੀ. ਸੀ. ਆਰ ਮੰਗਵਾਦੇ। ਵੀਡੀਓ 'ਚ ਨਜ਼ਰ ਆ ਰਿਹਾ ਹੈ ਕਿ ਨੀਰੂ ਬਾਜਵਾ ਕਾਰ 'ਚ ਹੀ ਆਪਣੇ ਪਤੀ ਹੈਰੀ ਜਵੰਦਾ ਨਾਲ ਮਸਤੀ ਕਰ ਰਹੀ ਹੈ। ਦਰਸ਼ਕਾਂ ਨੂੰ ਇਹ ਵੀਡੀਓ ਖੂਬ ਪਸੰਦ ਆ ਰਹੀ ਹੈ।

 
 
 
 
 
 
 
 
 
 
 
 
 
 
 

A post shared by Neeru Bajwa (@neerubajwa)

ਦੱਸ ਦਈਏ ਇੱਕ ਲੰਬੇ ਅਰਸੇ ਤੋਂ ਬਾਅਦ ਨੀਰੂ ਬਾਜਵਾ ਅਤੇ ਗਿੱਪੀ ਗਰੇਵਾਲ ਇਕੱਠੇ ਸਿਲਵਰ ਸਕਰੀਨ ਸ਼ੇਅਰ ਕਰਦੇ ਹੋਏ ਨਜ਼ਰ ਆਉਣਗੇ। ਨੀਰੂ ਬਾਜਵਾ ਇਸ ਤੋਂ ਇਲਾਵ ਕਈ ਹੋਰ ਫ਼ਿਲਮਾਂ 'ਫੱਟੇ ਦਿੰਦੇ ਚੱਕ ਪੰਜਾਬੀ', 'ਸਨੋਮੈੱਨ', 'ਕਲੀ ਜੋਟਾ', 'ਕੋਕਾ' ਅਤੇ ਕਈ ਹੋਰ ਫ਼ਿਲਮਾਂ ਅਦਾਕਾਰੀ ਦੇ ਜਲਵੇ ਬਿਖੇਰਦੀ ਹੋਈ ਨਜ਼ਰ ਆਵੇਗੀ। ਇਹ ਨਹੀਂ ਉਹ ਬਹੁਤ ਜਲਦ ਹਾਲੀਵੁੱਡ ਫ਼ਿਲਮ 'ਚ ਵੀ ਨਜ਼ਰ ਆਵੇਗੀ। ਇਸ ਫ਼ਿਲਮ ਦੇ ਕਿਰਦਾਰ ਦੇ ਲਈ ਉਨ੍ਹਾਂ ਨੇ ਸ਼ੂਟਿੰਗ ਵੀ ਕਰ ਲਈ ਹੈ।

 
 
 
 
 
 
 
 
 
 
 
 
 
 
 

A post shared by Neeru Bajwa (@neerubajwa)

ਨੋਟ - ਨੀਰੂ ਬਾਜਵਾ ਦੀ ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।


sunita

Content Editor

Related News