ਅਦਾਕਾਰਾ ਨੀਰੂ ਬਾਜਵਾ ਦੀਆਂ ਧੀਆਂ ਨੇ ਆਪਣੀ ਦਾਦੀ ਮਾਂ ਦਾ ਇੰਝ ਮਨਾਇਆ ਜਨਮਦਿਨ, ਵੇਖੋ ਤਸਵੀਰਾਂ

12/05/2022 10:28:34 AM

ਜਲੰਧਰ (ਬਿਊਰੋ) : ਪੰਜਾਬੀ ਫ਼ਿਲਮ ਇੰਡਸਟਰੀ ਦੀ ਮਸ਼ਹੂਰ ਅਦਾਕਾਰਾ ਨੀਰੂ ਬਾਜਵਾ ਇਨ੍ਹੀਂ ਦਿਨੀਂ ਆਪਣੀ ਫ਼ਿਲਮ 'ਸਨੋਅਮੈਨ' ਨੂੰ ਲੈ ਕੇ ਚਰਚਾ 'ਚ ਹੈ। 2 ਦਸੰਬਰ ਨੂੰ ਰਿਲੀਜ਼ ਹੋਈ ਇਸ ਫ਼ਿਲਮ ਨੂੰ ਸਿਨੇਮਾ ਘਰਾਂ 'ਚ ਦਰਸ਼ਕਾਂ ਵੱਲੋਂ ਚੰਗਾ ਹੁੰਗਾਰਾ ਮਿਲ ਰਿਹਾ ਹੈ। ਜਿਵੇਂ ਕਿ ਸਭ ਜਾਣਦੇ ਹੀ ਨੇ ਕਿ ਨੀਰੂ ਬਾਜਵਾ ਅਕਸਰ ਹੀ ਆਪਣੀ ਪਰਿਵਾਰਕ ਤਸਵੀਰਾਂ ਅਤੇ ਵੀਡੀਓਜ਼ ਸ਼ੇਅਰ ਕਰਦੀ ਰਹਿੰਦੀ ਹੈ।

PunjabKesari

ਬੀਤੇ ਦਿਨੀਂ ਨੀਰੂ ਬਾਜਵਾ ਨੇ ਆਪਣੀ ਧੀਆਂ ਨਾਲ ਮਿਲ ਕੇ ਆਪਣੀ ਸੱਸ ਦਾ ਜਨਮਦਿਨ ਸੈਲੀਬ੍ਰੇਟ ਕੀਤਾ ਹੈ। ਇਸ ਦੌਰਾਨ ਦੀਆਂ ਕੁਝ ਤਸਵੀਰਾਂ ਅਤੇ ਵੀਡੀਓਜ਼ ਉਸ ਨੇ ਆਪਣੇ ਸੋਸ਼ਲ ਮੀਡੀਆ ਇੰਸਟਾਗ੍ਰਾਮ ਅਕਾਊਂਟ 'ਤੇ ਸਾਂਝੀਆਂ ਕੀਤੀਆਂ ਹਨ, ਜੋ ਹੁਣ ਕਾਫ਼ੀ ਵਾਇਰਲ ਹੋ ਰਹੀਆਂ ਹਨ। 

PunjabKesari

ਦੱਸ ਦਈਏ ਕਿ ਨੀਰੂ ਬਾਜਵਾ ਦੀਆਂ ਧੀਆਂ ਨੇ ਆਪਣੀ ਦਾਦੀ ਦਾ ਜਨਮਦਿਨ ਖ਼ਾਸ ਅੰਦਾਜ਼ ਨਾਲ ਸੈਲੀਬ੍ਰੇਟ ਕੀਤਾ ਹੈ। ਤਸਵੀਰ 'ਚ ਵੇਖ ਸਕਦੇ ਹੋ ਨੀਰੂ ਬਾਜਵਾ ਦੀ ਵੱਡੀ ਧੀ ਅਨੰਨਿਆ ਆਪਣੀ ਦਾਦੀ ਨੂੰ ਕੇਕ ਖਵਾਉਂਦੀ ਹੋਈ ਨਜ਼ਰ ਆ ਰਹੀ ਹੈ। ਇਸ ਸੈਲੀਬ੍ਰੇਸ਼ਨ 'ਚ ਪਰਿਵਾਰ ਦੇ ਕਈ ਹੋਰ ਮੈਂਬਰ ਵੀ ਨਜ਼ਰ ਆ ਰਹੇ ਹਨ।

PunjabKesari

ਜੇ ਗੱਲ ਕਰੀਏ ਨੀਰੂ ਬਾਜਵਾ ਦੇ ਵਰਕ ਫਰੰਟ ਦੀ ਤਾਂ ਉਹ ਲੰਬੇ ਸਮੇਂ ਤੋਂ ਪੰਜਾਬੀ ਮਨੋਰੰਜਨ ਜਗਤ 'ਚ ਸਰਗਰਮ ਹੈ। ਉਹ ਬੈਕ ਟੂ ਬੈਕ ਫ਼ਿਲਮਾਂ ਨਾਲ ਦਰਸ਼ਕਾਂ ਦਾ ਮਨੋਰੰਜਨ ਕਰ ਰਹੀ ਹੈ।

PunjabKesari

ਹਾਲ 'ਚ ਉਨ੍ਹਾਂ ਦੀ ਛੋਟੀ ਭੈਣ ਰੁਬੀਨਾ ਬਾਜਵਾ ਦਾ ਵਿਆਹ ਹੋਇਆ ਹੈ, ਜਿਸ ਦੀਆਂ ਕੁਝ ਤਸਵੀਰਾਂ ਅਤੇ ਵੀਡੀਓਜ਼ ਉਨ੍ਹਾਂ ਨੇ ਸੋਸ਼ਲ ਮੀਡੀਆ ਰਾਹੀਂ ਆਪਣੇ ਫੈਨਜ਼ ਨਾਲ ਸ਼ੇਅਰ ਕੀਤੀਆਂ ਸਨ। ਬਹੁਤ ਜਲਦ ਨੀਰੂ ਬਾਜਵਾ ਹਾਲੀਵੁੱਡ ਅਤੇ ਬਾਲੀਵੁੱਡ ਫ਼ਿਲਮਾਂ 'ਚ ਵੀ ਨਜ਼ਰ ਆਵੇਗੀ।

ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।


sunita

Content Editor

Related News