ਨਿੱਕੀਆਂ ਜਿੰਦਾਂ ਦੇ ਵੱਡੇ ਸਾਕੇ ਨੂੰ ਯਾਦ ਕਰਾਉਂਦੈ ''ਹੌਸਲੇ ਬੁਲੰਦ'', ਨੀਰੂ ਬਾਜਵਾ ਮਿਊਜ਼ਿਕ ਕੰਪਨੀ ਨੇ ਕੀਤਾ ਰਿਲੀਜ਼

12/28/2023 7:04:46 PM

ਐਂਟਰਟੇਨਮੈਂਟ ਡੈਸਕ : ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ, ਮਾਤਾ ਗੁਜਰੀ ਜੀ ਤੇ ਸ਼ਹੀਦ ਸਿੰਘਾਂ ਦੀ ਯਾਦ 'ਚ ਸ਼ਹੀਦੀ ਹਫ਼ਤਾ ਮਨਾਇਆ ਜਾ ਰਿਹਾ ਹੈ। ਇਸ ਮੌਕੇ ਪੰਜਾਬ ਹੀ ਨਹੀਂ, ਸਗੋਂ ਪੂਰੀ ਦੁਨੀਆ 'ਚ ਲੋਕ ਸ੍ਰੀ ਗੁਰੂ ਗੋਬਿੰਦ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਦੀ ਕੁਰਬਾਨੀ ਨੂੰ ਯਾਦ ਕਰ ਰਿਹਾ ਹੈ। ਇਸ ਮੌਕੇ ਪੰਜਾਬੀ ਇੰਡਸਟਰੀ ਦੇ ਕਲਾਕਾਰ ਵੀ ਧਾਰਮਿਕ ਹੁੰਦੇ ਨਜ਼ਰ ਆ ਰਹੇ ਹਨ।  ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਯਾਦ ਕਰਦਿਆਂ ਇਸ ਸਾਲ ਵੀ ਸ਼ਰਧਾ ਭਾਵ ਸ਼ਹੀਦੀ ਜੋੜ ਮੇਲ ਕਰਵਾਇਆ ਗਿਆ। ਇਸ ਮੌਕੇ 'ਤੇ ਮਸ਼ਹੂਰ ਪੰਜਾਬੀ ਅਦਾਕਾਰਾ ਨੀਰੂ ਬਾਜਵਾ ਦੀ ਮਿਊਜ਼ਿਕ ਕੰਪਨੀ ਵੱਲੋਂ ਵੀ ਨਵਾਂ ਧਾਰਮਿਕ ਗੀਤ 'ਹੌਸਲੇ ਬੁਲੰਦ' ਰਿਲੀਜ਼ ਕੀਤਾ ਗਿਆ ਹੈ, ਜਿਸ ਨੂੰ ਪੈਨਜ਼ ਵਲੋਂ ਵੀ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ।

ਦੱਸ ਦਈਏ ਕਿ ਨੀਰੂ ਬਾਜਵਾ ਅਦਾਕਾਰੀ ਦੇ ਨਾਲ-ਨਾਲ ਹੁਣ ਇੱਕ ਮਿਊਜ਼ਿਕ ਕੰਪਨੀ ਵੀ ਚਲਾ ਰਹੀ ਹੈ। ਨੀਰੂ ਬਾਜਵਾ ਮਿਊਜ਼ਿਕ ਕੰਪਨੀ ਨੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਇੱਕ ਧਾਰਮਿਕ ਗੀਤ ਰਿਲੀਜ਼ ਕੀਤਾ ਹੈ। ਇਹ ਗੀਤ ਗੁਰੂ ਗੋਬਿੰਦ ਸਿੰਘ ਜੀ ਦੀ ਸਿੱਖ ਫੌਜ ਤੇ ਉਨ੍ਹਾਂ ਚਾਰੇ ਸਾਹਿਬਜ਼ਾਦਿਆਂ ਦੇ ਹੌਸਲੇ ਦੀ ਮਿਸਾਲ ਪੇਸ਼ ਕਰਦਾ ਹੈ। ਇਸ ਗੀਤ ਦੇ ਬੋਲ ਕਰਮ ਤੇ ਸ਼ੈਰੀ ਪਾਬਲਾ ਨੇ ਲਿਖੇ ਹਨ। ਗੀਤ ਨੂੰ ਸ਼ੈਰੀ ਕੇ ਨੇ ਗਾਇਆ ਹੈ ਤੇ ਇਸ ਦਾ ਸੰਗੀਤ Rdee ਸਾਊਂਡ ਵੱਲੋਂ ਦਿੱਤਾ ਗਿਆ ਹੈ। ਇਸ ਗੀਤ ਨੂੰ Neeru Bajwa Music ਦੇ ਬੈਨਰ ਹੇਠ ਰਿਲੀਜ਼ ਕੀਤਾ ਗਿਆ ਹੈ। ਇਹ ਗੀਤ ਛੋਟੇ ਸਾਹਿਬਜ਼ਾਦਿਆਂ ਦੇ ਮੁਗਲ ਜਾਲਮਾਂ ਖ਼ਿਲਾਫ਼ ਲੜਨ ਦੇ ਹੌਸਲੇ ਅਤੇ ਨਿੱਕੀਆਂ ਜ਼ਿੰਦਾ ਦੇ ਵੱਡੇ ਸਾਕੇ ਨੂੰ ਯਾਦ ਕਰਵਾਉਂਦਾ ਹੈ। 

ਦੱਸਣਯੋਗ ਹੈ ਕਿ ਨੀਰੂ ਬਾਜਵਾ ਨੇ ਆਪਣੇ ਫ਼ਿਲਮੀ ਕਰੀਅਰ ਦੀ ਸ਼ੁਰੂਆਤ ਦੇਵ ਆਨੰਦ ਦੀ ਫ਼ਿਲਮ 'ਮੈਂ ਸੋਲਹਾ ਬਰਸ ਕੀ' ਨਾਲ ਕੀਤੀ ਸੀ। ਇਸ ਤੋਂ ਬਾਅਦ ਨੀਰੂ ਬਾਜਵਾ ਨੇ ਭਾਰਤੀ 'ਸੋਪ ਓਪੇਰਾ' ਅਤੇ ਪੰਜਾਬੀ ਫ਼ਿਲਮਾਂ 'ਚ ਕੰਮ ਕੀਤਾ। ਸਾਲ 1998 'ਚ ਦੇਵ ਆਨੰਦ ਦੀ ਫ਼ਿਲਮ ਕਰਨ ਤੋਂ 12 ਸਾਲ ਬਾਅਦ 2010 'ਚ ਨੀਰੂ ਨੇ ਬਾਲੀਵੁੱਡ 'ਚ ਵਾਪਸੀ ਕੀਤੀ। ਫ਼ਿਲਮ 'ਪ੍ਰਿੰਸ' 'ਚ ਉਨ੍ਹਾਂ ਦੇ ਹੀਰੋ ਵਿਵੇਕ ਓਬਰਾਏ ਸਨ। ਇਸ ਤੋਂ ਇਲਾਵਾ ਨੀਰੂ ਬਾਜਵਾ ਨੇ ਕੁਝ ਹੋਰ ਬਾਲੀਵੁੱਡ ਫ਼ਿਲਮਾਂ 'ਚ ਵੀ ਕੰਮ ਕੀਤਾ।

 

sunita

This news is Content Editor sunita